05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮਹੀਨਾਵਾਰ ਮੀਟਿੰਗ

ਫ਼ਿਰੋਜ਼ਪੁਰ, 5 ਨਵੰਬਰ (ਕੁਲਬੀਰ ਸਿੰਘ ਸੋਢੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿ. ਨੰਬਰ 295 ਬਲਾਕ ਫ਼ਿਰੋਜ਼ਪੁਰ ਸ਼ਹਿਰੀ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ.

Ad Position 21
No active advertisement
ਮੈਡੀਕਲ ਪ੍ਰੈਕਟੀਸ਼ਨਰਾਂ ਦੇ ਮੈਂਬਰਾਂ ਵਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਦੌਰਾਨ ਹਾਜ਼ਰ ਅਹੁਦੇਦਾਰ । ਅਜੀਤ ਤਸਵੀਰ 06-11-2026
ਫ਼ਿਰੋਜ਼ਪੁਰ, 5 ਨਵੰਬਰ (ਕੁਲਬੀਰ ਸਿੰਘ ਸੋਢੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿ. ਨੰਬਰ 295 ਬਲਾਕ ਫ਼ਿਰੋਜ਼ਪੁਰ ਸ਼ਹਿਰੀ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ.ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਲਾਕ ਦੇ ਲਗਭਗ 70 ਪ੍ਰੈਕਟੀਸ਼ਨਰਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ ਅਤੇ ਜਥੇਬੰਦੀ ਦੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਕਥਿਤ ਤੌਰ ’ਤੇ ਬਿਨਾਂ ਵਜ੍ਹਾ ਤੰਗ-ਪਰੇਸ਼ਾਨ ਕਰਨ ਅਤੇ ਬਾਇਓ-ਮੈਡੀਕਲ ਵੇਸਟ ਦੇ ਨਿਪਟਾਰੇ ਸਬੰਧੀ ਆ ਰਹੀਆਂ ਮੁਸ਼ਕਲਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਗਿਆ। ਮੀਟਿੰਗ ਵਿਚ ਆਮ ਆਦਮੀ ਪਾਰਟੀ ਵਲੋਂ ਰਵੀ ਦਹੀਯਾ, ਵਿਧਾਇਕ ਰਜਨੀਸ਼ ਦਹੀਯਾ ਦੇ ਪੀ.ਏ. ਲਖਬੀਰ ਸਿੰਘ, ਕੈਪਟਨ ਨਛੱਤਰ ਸਿੰਘ ਅਤੇ ਡਾ.ਮੋਹਨ ਸਿੰਘ ਲਾਲਕਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਤੋਂ ਇਲਾਵਾ ਸੂਬਾ ਕਮੇਟੀ ਵਲੋਂ ਸੂਬਾ ਕੈਸ਼ੀਅਰ ਡਾ.ਰਾਕੇਸ਼ ਮਹਿਤਾ ਸੁਲਹਾਣੀ, ਜ਼ਿਲ੍ਹਾ ਚੇਅਰਮੈਨ ਡਾ. ਗੁਰਸੇਵਕ ਸਿੰਘ ਕਤਲਗੜ੍ਹੀ, ਜ਼ਿਲ੍ਹਾ ਮੀਤ ਪ੍ਰਧਾਨ ਡਾ.ਵਰਜਿੰਦਰ ਸਿੰਘ ਅਤੇ ਡਾ.ਭਗਵਾਨ ਦਾਸ ਨੇ ਵੀ ਸ਼ਿਰਕਤ ਕੀਤੀ। ਸੀਨੀਅਰ ਆਗੂ ਡਾ.ਰਣਜੀਤ ਸਿੰਘ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਹਮੇਸ਼ਾ ਸਮਾਜ ਅਤੇ ਪ੍ਰਸ਼ਾਸਨ ਦੇ ਨਾਲ ਖੜ੍ਹੇ ਰਹੇ ਹਨ। ਉਨ੍ਹਾਂ ਦੱਸਿਆ ਕਿ ਕੋਵਿਡ-19 ਵਰਗੀ ਮਹਾਮਾਰੀ ਦੌਰਾਨ ਲੋਕਾਂ ਦੀ ਸਿਹਤ ਸੰਭਾਲ, ਹੜ੍ਹਾਂ ਸਮੇਂ ਮੁਫ਼ਤ ਮੈਡੀਕਲ ਕੈਂਪ ਲਗਾਉਣ ਅਤੇ ਸਿਹਤ ਵਿਭਾਗ ਨੂੰ ਲੋੜ ਪੈਣ ’ਤੇ ਸਹਿਯੋਗ ਦੇਣ ਵਿਚ ਜਥੇਬੰਦੀ ਨੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਿਆਂ ਦੀ ਆੜ ਵਿਚ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਬੇਵਜ੍ਹਾ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ ਅਤੇ ਉਨ੍ਹਾਂ ਦੇ ਰੁਜ਼ਗਾਰ ਨੂੰ ਪ੍ਰਭਾਵਿਤ ਕਰਨ ਦੀ ਬਜਾਏ ਸਮੱਸਿਆਵਾਂ ਦਾ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ। ਡਾ. ਮੋਹਨ ਸਿੰਘ ਲਾਲਕਾ ਨੇ ਕਿਹਾ ਕਿ ਉਹ ਬਲਾਕ ਪ੍ਰਧਾਨ ਡਾ.ਭਜਨ ਸਿੰਘ ਗਿੱਲ ਦੀ ਟੀਮ ਅਤੇ ਸਮੂਹ ਪ੍ਰੈਕਟੀਸ਼ਨਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਨ੍ਹਾਂ ਪ੍ਰੈਕਟੀਸ਼ਨਰਾਂ ਨੂੰ ਸਾਫ਼-ਸੁਥਰੇ ਅਤੇ ਜ਼ਿੰਮੇਵਾਰ ਢੰਗ ਨਾਲ ਕੰਮ ਕਰਨ ਦੀ ਅਪੀਲ ਕੀਤੀ। ਸੂਬਾ ਕੈਸ਼ੀਅਰ ਡਾ.ਰਾਕੇਸ਼ ਮਹਿਤਾ ਸੁਲਹਾਣੀ ਨੇ ਜਥੇਬੰਦੀ ਦੀ ਮਜ਼ਬੂਤੀ ਲਈ ਆਪਸੀ ਏਕਤਾ ਅਤੇ ਇੱਕਜੁੱਟਤਾ ਬਣਾਈ ਰੱਖਣ ਦਾ ਸੱਦਾ ਦਿੱਤਾ। ਉਨ੍ਹਾਂ ਆਉਣ ਵਾਲੀਆਂ ਚੁਨੌਤੀਆਂ ਅਤੇ ਜਥੇਬੰਦੀ ਦੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਬਲਾਕ ਪ੍ਰਧਾਨ ਡਾ.ਭਜਨ ਸਿੰਘ ਗਿੱਲ ਨੇ ਸਮੂਹ ਮਹਿਮਾਨਾਂ ਅਤੇ ਪ੍ਰੈਕਟੀਸ਼ਨਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਜਥੇਬੰਦੀ ਦੀ ਅਸਲ ਤਾਕਤ ਆਪਸੀ ਏਕਤਾ, ਸਹਿਯੋਗ ਅਤੇ ਭਾਈਚਾਰਕ ਸਾਂਝ ਵਿਚ ਹੈ। ਉਨ੍ਹਾਂ ਕਿਹਾ ਕਿ ਸਾਰੇ ਸਾਥੀਆਂ ਨੂੰ ਇੱਕਜੁੱਟ ਹੋ ਕੇ ਆਪਣੇ ਹੱਕਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਮੀਟਿੰਗ ਦੌਰਾਨ ਵਿਧਾਇਕ ਰਜਨੀਸ਼ ਰਵੀ ਦਹੀਯਾ ਦੇ ਨਾਮ ਮੰਗ ਪੱਤਰ ਵੀ ਸੌਂਪਿਆ ਗਿਆ। ਮੀਟਿੰਗ ਵਿਚ ਬਲਾਕ ਹੈੱਡ ਕੈਸ਼ੀਅਰ ਡਾ.ਸੰਜੀਵ ਪਾਸੀ, ਜੁਆਇੰਟ ਕੈਸ਼ੀਅਰ ਡਾ.ਬਲਜੀਤ ਸਿੰਘ, ਸਕੱਤਰ ਡਾ.ਰਣਜੀਤ ਸਿੰਘ, ਜੁਆਇੰਟ ਸਟੇਜ ਸਕੱਤਰ ਡਾ.ਗੁਰਦੀਪ ਸਿੰਘ, ਜਨਰਲ ਸਕੱਤਰ ਡਾ.ਤਾਨੀਸ਼ ਵਧਵਾ, ਜੁਆਇੰਟ ਜਨਰਲ ਸਕੱਤਰ ਡਾ.ਨਿਸ਼ਾਨ ਸਿੰਘ, ਪ੍ਰੈੱਸ ਸਕੱਤਰ ਡਾ.ਮਨਜੀਤ ਸਿੰਘ ਖਾਈ, ਜੁਆਇੰਟ ਪ੍ਰੈੱਸ ਸਕੱਤਰ ਡਾ.ਅੰਮ੍ਰਿਤ ਸਿੰਘ, ਮੁੱਖ ਸਲਾਹਕਾਰ ਗੁਰਪ੍ਰੀਤ ਸਿੰਘ, ਸਲਾਹਕਾਰ ਮਨਜੀਤ ਸਿੰਘ ਅਤੇ ਡਾ.ਰਾਜੇਸ਼ ਧਵਨ, ਸੀਨੀਅਰ ਆਗੂ ਹਰਬੀਰ ਸੋਹਲ, ਡਾ.ਹਰਪਾਲ ਭੁੱਲਰ ਤੋਂ ਇਲਾਵਾ ਮਹਿਲਾ ਵਿੰਗ ਦੀਆਂ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪ੍ਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ 13 ਤੋਂ 15 ਤੱਕ ਹੋਵੇਗਾ ਅਗਲੀ ਖ਼ਬਰ ਸਤਤ ਜੀਵਨ ਸ਼ੈਲੀ ਹਫ਼ਤਾ : ਫ਼ਿਰੋਜ਼ਪੁਰ ਮੰਡਲ ਦੇ ਰੇਲਵੇ ਸਟੇਸ਼ਨਾਂ ’ਤੇ ਸਵੱਛ ਅਤੇ ਸੁਰੱਖਿਅਤ ਖਾਧ ਪ੍ਰਣਾਲੀ ਬਾਰੇ ਜਾਗਰੂਕਤਾ...
Ad Position 24