05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਦੋਸ਼ ਹੇਠ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਮੱਲਾਂਵਾਲਾ, 5 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਫ਼ਸਲ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਾਉਣ ਦੇ ਮਾਮਲੇ ਵਿਚ ਪਿੰਡ ਫ਼ਤਿਹਗੜ੍ਹ ਸਭਰਾ ਦੇ ਪੰਜ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਕਰਮਜੀਤ ਸਿੰਘ ਕਲੱਸਟਰ ਅਫ਼ਸਰ ਵਲੋਂ ਭੇਜੇ ਗਏ ਚਲਾਨ ਦੇ ਆਧਾਰ ’ਤੇ ਗੁਰਵਿੰਦਰ ਸਿੰਘ ਪੁੱਤਰ ਜਰਮਲ ਸਿੰਘ, (ਬਾਕੀ ਸਫ਼ਾ 6 ’ਤੇ)

Ad Position 21
No active advertisement
ਅਜੀਤ ਡੈਸਕ 06-11-2026

ਮੱਲਾਂਵਾਲਾ, 5 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਫ਼ਸਲ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਾਉਣ ਦੇ ਮਾਮਲੇ ਵਿਚ ਪਿੰਡ ਫ਼ਤਿਹਗੜ੍ਹ ਸਭਰਾ ਦੇ ਪੰਜ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਕਰਮਜੀਤ ਸਿੰਘ ਕਲੱਸਟਰ ਅਫ਼ਸਰ ਵਲੋਂ ਭੇਜੇ ਗਏ ਚਲਾਨ ਦੇ ਆਧਾਰ ’ਤੇ ਗੁਰਵਿੰਦਰ ਸਿੰਘ ਪੁੱਤਰ ਜਰਮਲ ਸਿੰਘ,ਸਤਨਾਮ ਸਿੰਘ ਪੁੱਤਰ ਸੁਰਜਨ ਸਿੰਘ, ਸੁਖਬੀਰ ਸਿੰਘ ਪੁੱਤਰ ਗੁਰਮੁੱਖ ਸਿੰਘ, ਜਗਜੀਤ ਸਿੰਘ ਪੁੱਤਰ ਗੁਰਮੁੱਖ ਸਿੰਘ ਅਤੇ ਜਗਦੇਵ ਸਿੰਘ ਪੁੱਤਰ ਜਰਮਲ ਸਿੰਘ ਵਾਸੀਆਨ ਪਿੰਡ ਫ਼ਤਿਹਗੜ੍ਹ ਸਭਰਾ, ਥਾਣਾ ਮੱਲਾਂਵਾਲਾ ਖ਼ਿਲਾਫ਼ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਮਹੇਸ਼ ਸਿੰਘ ਵਲੋਂ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਵਾਤਾਵਰਨ ਸੰਭਾਲ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸ਼ੀਹਾਂਪਾੜੀ ਵਿਖੇ ਫੂਡ ਸੇਫ਼ਟੀ ਵਿਭਾਗ ਵਲੋਂ ਛਾਪੇਮਾਰੀ ਦੌਰਾਨ ਖੋਏ ਦੇ ਨਮੂਨੇ ਭਰੇ
Ad Position 24