05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸੰਦੀਪ ਜਾਖੜ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਅਬੋਹਰ ਦੇ ਮੁੱਖ ਬਾਜ਼ਾਰ ਵਿਚ ਲੋਕਾਂ ਨੂੰ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ

ਅਬੋਹਰ, 5 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਭਾਜਪਾ ਵਰਕਰਾਂ ਦੀ ਟੀਮ ਨੇ ਵਿਧਾਇਕ ਸੰਦੀਪ ਜਾਖੜ ਦੀ ਅਗਵਾਈ ਹੇਠ ਅਬੋਹਰ ਦੇ ਮੁੱਖ ਬਾਜ਼ਾਰ ਦਾ ਦੌਰਾ ਕਰਕੇ ਦੁਕਾਨਦਾਰਾਂ, ਵਪਾਰੀਆਂ ਅਤੇ ਸ਼ਹਿਰ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਵਰਕਰਾਂ ਨੇ ਬਾਜ਼ਾਰ ਦੀਆਂ ਵੱਖ-ਵੱਖ ਦੁਕਾਨਾਂ ’ਤੇ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਮਠਿਆਈਆਂ ਵੰਡ ਕੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ।

Ad Position 21
No active advertisement
ਅਜੀਤ ਡੈਸਕ 06-11-2026
ਅਬੋਹਰ, 5 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਭਾਜਪਾ ਵਰਕਰਾਂ ਦੀ ਟੀਮ ਨੇ ਵਿਧਾਇਕ ਸੰਦੀਪ ਜਾਖੜ ਦੀ ਅਗਵਾਈ ਹੇਠ ਅਬੋਹਰ ਦੇ ਮੁੱਖ ਬਾਜ਼ਾਰ ਦਾ ਦੌਰਾ ਕਰਕੇ ਦੁਕਾਨਦਾਰਾਂ, ਵਪਾਰੀਆਂ ਅਤੇ ਸ਼ਹਿਰ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਵਰਕਰਾਂ ਨੇ ਬਾਜ਼ਾਰ ਦੀਆਂ ਵੱਖ-ਵੱਖ ਦੁਕਾਨਾਂ ’ਤੇ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਮਠਿਆਈਆਂ ਵੰਡ ਕੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਸੰਦੀਪ ਜਾਖੜ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਵਲੋਂ ਸ਼ੁਰੂ ਕੀਤੀ ਗਈ ਇਸ ਪਰੰਪਰਾ ਦਾ ਉਦੇਸ਼ ਤਿਉਹਾਰਾਂ ਦੇ ਮੌਕੇ ਲੋਕਾਂ ਵਿਚ ਜਾ ਕੇ ਉਨ੍ਹਾਂ ਨਾਲ ਖ਼ੁਸ਼ੀਆਂ ਸਾਂਝੀਆਂ ਕਰਨਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ। ਇਸੇ ਪਰੰਪਰਾ ਨੂੰ ਅੱਗੇ ਵਧਾਉਂਦਿਆਂ ਭਾਜਪਾ ਦੀ ਟੀਮ ਨੇ ਅਬੋਹਰ ਦੇ ਮੁੱਖ ਬਾਜ਼ਾਰ ਵਿਚ ਪਹੁੰਚ ਕੇ ਸ਼ਹਿਰ ਵਾਸੀਆਂ ਨਾਲ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਅਬੋਹਰ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਹਮੇਸ਼ਾ ਭਰਪੂਰ ਪਿਆਰ, ਸਹਿਯੋਗ ਅਤੇ ਆਸ਼ੀਰਵਾਦ ਮਿਲਦਾ ਰਿਹਾ ਹੈ। ਲੋਕਾਂ ਦਾ ਇਹ ਸਨੇਹ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋਣਾ ਅਤੇ ਉਨ੍ਹਾਂ ਨਾਲ ਹਰ ਤਿਉਹਾਰ ਮਨਾਉਣਾ ਉਨ੍ਹਾਂ ਲਈ ਹਮੇਸ਼ਾ ਮਹੱਤਵਪੂਰਨ ਰਿਹਾ ਹੈ । ਇਸ ਮੌਕੇ ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਦੇ ਜੀਵਨ ਵਿਚ ਸੁੱਖ, ਸ਼ਾਂਤੀ, ਖ਼ੁਸ਼ਹਾਲੀ ਅਤੇ ਸਮ੍ਰਿੱਧੀ ਦੀ ਕਾਮਨਾ ਕਰਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਨੂੰ ਆਪਸੀ ਪਿਆਰ, ਸਦਭਾਵਨਾ ਅਤੇ ਏਕਤਾ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਭਾਜਪਾ ਦੇ ਸਥਾਨਕ ਅਹੁਦੇਦਾਰਾਂ, ਵਰਕਰਾਂ ਅਤੇ ਟੀਮ ਐੱਸ.ਜੇ. ਦੇ ਮੈਂਬਰਾਂ ਸਮੇਤ ਹੋਰ ਪਤਵੰਤੇ ਲੋਕ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਲਈ ਦੂਸਰੀ ਵਾਰ ਉਮੀਦਵਾਰ ਬਣਾਏ ਜਾਣ ’ਤੇ ਗੋਲਡੀ ਕੰਬੋਜ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਜਾਰੀ ਅਗਲੀ ਖ਼ਬਰ ਮੰਡੀ ਲਾਧੂਕਾ ਦੇ ਬੱਸ ਅੱਡੇ ’ਤੇ ਮੋਟਰਸਾਈਕਲ ਅਤੇ ਘੋੜੇ ਟਰਾਲੇ ਦਰਮਿਆਨ ਵੱਡਾ ਹਾਦਸਾ ਟਲਿਆ
Ad Position 24