ਫ਼ਾਜ਼ਿਲਕਾ ਅਪਰਾਧਨਾਮਾ -ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ
ਫ਼ਾਜ਼ਿਲਕਾ, 5 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਵਿਆਹੁਤਾ ਨੂੰ ਦਾਜ ਦੀ ਮੰਗ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਨਵਦੀਪ ਕੌਰ ਪੁੱਤਰੀ ਅਮਰੀਕ ਸਿੰਘ ਵਾਸੀ ਚੱਕ ਰੋੜਾ ਵਾਲਾ ਉਰਫ਼ ਤੰਬੂ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਵਿਆਹ 3 ਫਰਵਰੀ ਨੂੰ 2026 ਸੁਖਰਾਜ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਢਾਬ ਸ਼ੇਰ ਸਿੰਘ ਵਾਲਾ ਨਾਲ ਹੋਇਆ ਸੀ।
ਫ਼ਾਜ਼ਿਲਕਾ, 5 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਵਿਆਹੁਤਾ ਨੂੰ ਦਾਜ ਦੀ ਮੰਗ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਨਵਦੀਪ ਕੌਰ ਪੁੱਤਰੀ ਅਮਰੀਕ ਸਿੰਘ ਵਾਸੀ ਚੱਕ ਰੋੜਾ ਵਾਲਾ ਉਰਫ਼ ਤੰਬੂ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਵਿਆਹ 3 ਫਰਵਰੀ ਨੂੰ 2026 ਸੁਖਰਾਜ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਢਾਬ ਸ਼ੇਰ ਸਿੰਘ ਵਾਲਾ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦਾ ਪਤੀ ਸੁਖਰਾਜ ਸਿੰਘ, ਸਹੁਰਾ ਕੁਲਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਅਤੇ ਸੱਸ ਸੁਖਵੀਰ ਕੌਰ ਪਤਨੀ ਕੁਲਦੀਪ ਸਿੰਘ ਦਾਜ ਦੀ ਮੰਗ ਨੂੰ ਲੈ ਕੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਲੱਗ ਪਏ। ਉਸ ਦੇ ਸਹੁਰੇ ਕੁਲਦੀਪ ਸਿੰਘ ਦੀ ਉਸ ’ਤੇ ਗ਼ਲਤ ਨਜ਼ਰ ਵੀ ਸੀ। ਇਸ ਸਬੰਧੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਝੋਨੇ ਦੀ ਪਰਾਲੀ ਸਾੜਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ-ਥਾਣਾ ਵੈਰੋਕੇ ਪੁਲਿਸ ਨੇ ਝੋਨੇ ਦੀ ਪਰਾਲੀ ਸਾੜਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨੋਡਲ ਅਫ਼ਸਰ ਅਮਨਦੀਪ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਕਸ਼ਮੀਰ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਤੋਤਿਆਂ ਵਾਲੀ ਨੇ ਝੋਨੇ ਦੀ ਪਰਾਲੀ ਸਾੜੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਫ਼ਾਜ਼ਿਲਕਾ-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਮਹਿਲਾ ਹੈੱਡ ਕਾਂਸਟੇਬਲ ਰਾਜਵਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਟੀਮ ਗਸ਼ਤ ਕਰਦੀ ਹੋਈ ਡਰੀਮ ਵਿਲਾ ਪੈਲੇਸ ਦੇ ਨਾਲ ਹਿਸਾਨ ਵਾਲਾ ਨੂੰ ਜਾਂਦੀ ਸੜਕ ’ਤੇ ਪਹੁੰਚੀ ਤਾਂ ਇਕ ਵਿਅਕਤੀ ਪੁਲਿਸ ਟੀਮ ਨੂੰ ਦੇਖ ਕੇ ਮੌਕੇ ਤੋਂ ਖਿਸਕਣ ਲੱਗਿਆ, ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਅਤੇ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਅਜੇ ਪੁੱਤਰ ਵਿਨੋਦ ਕੁਮਾਰ ਵਾਸੀ ਭਗਵਾਨਪੁਰਾ ਬਸਤੀ ਜਲਾਲਾਬਾਦ ਦੱਸਿਆ। ਉਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 2 ਪੱਤੇ ਬਰਾਮਦ ਹੋਏ, ਜਿਨ੍ਹਾਂ ਵਿਚੋਂ ਕੁੱਲ 20 ਨਸ਼ੀਲੀਆਂ ਗੋਲੀਆਂ ਐਕਟੀਕਲਮ-0.5 (ਐਲਪ੍ਰਾਜ਼ੋਲਮ ਟੈਬਲੇਟਸ) ਆਈ.ਪੀ 0.5 ਐਮ.ਜੀ ਬਰਾਮਦ ਹੋਈਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਔਰਤ ਕਾਬੂ ਫ਼ਾਜ਼ਿਲਕਾ- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਮਹਿਲਾ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਟੀਮ ਸਮੇਤ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਪਿੰਡ ਸੁਖੇਰਾ ਬੋਦਲਾ ਤੋਂ ਰੇਤ ਦੇ ਖੱਡੇ ਪਿੰਡ ਫੱਤੂ ਵਾਲਾ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਇਕ ਔਰਤ ਆਉਂਦੀ ਦਿਖਾਈ ਦਿੱਤੀ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਨਾਮ ਅਤੇ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਮਰਜੀਨਾ ਪੁੱਤਰੀ ਲਾਲ ਸਿੰਘ ਵਾਸੀ ਸੁਖੇਰਾ ਬੋਦਲਾ ਦੱਸਿਆ। ਉਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 6 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਫਾਜ਼ਿਲਕਾ-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਇੰਸਪੈਕਟਰ ਸ਼ਿਮਲਾ ਰਾਣੀ ਨੇ ਦੱਸਿਆ ਕਿ ਪੁਲਿਸ ਟੀਮ ਗਸ਼ਤ ਕਰਦੀ ਹੋਈ ਸੇਮ-ਨਾਲ਼ਾ ਕਰਨੀ ਖੇੜਾ ਰੋਡ ’ਤੇ ਪਹੁੰਚੀ ਤਾਂ ਇਕ ਵਿਅਕਤੀ ਪੁਲਿਸ ਦੀ ਗੱਡੀ ਦੇਖ ਕੇ ਘਬਰਾ ਗਿਆ ਅਤੇ ਸੇਮ-ਨਾਲ਼ੇ ਦੀ ਪਟੜੀ ਵੱਲ ਭੱਜਣ ਲੱਗਿਆ। ਪੁਲਿਸ ਟੀਮ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਨਾਮ ਅਤੇ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਤਰਸੇਮ ਸਿੰਘ ਉਰਫ਼ ਸੇਮਾ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਨੂਰ ਮੁਹੰਮਦ ਦੱਸਿਆ। ਉਸ ਦੀ ਤਲਾਸ਼ੀ ਲੈਣ ’ਤੇ 2 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।