05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ’ਚ ਘੁੰਮ ਰਿਹਾ ਨੌਜਵਾਨ ਪਿਸਟਲ ਸਮੇਤ ਕਾਬੂ

ਫ਼ਿਰੋਜ਼ਪੁਰ, 5 ਨਵੰਬਰ (ਸੁਖਵਿੰਦਰ ਸਿੰਘ)–ਸ਼ਹਿਰ ’ਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਨਾਜਾਇਜ਼ ਪਿਸਟਲ ਲੈ ਕੇ ਘੁੰਮ ਰਹੇ ਇਕ ਨੌਜਵਾਨ ਨੂੰ ਸਿਟੀ ਪੁਲਿਸ ਨੇ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇਕ 30 ਬੋਰ ਦਾ ਪਿਸਟਲ ਮੈਗਜ਼ੀਨ ਸਮੇਤ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

Ad Position 21
No active advertisement
ਅਜੀਤ ਡੈਸਕ 06-11-2026
ਫ਼ਿਰੋਜ਼ਪੁਰ, 5 ਨਵੰਬਰ (ਸੁਖਵਿੰਦਰ ਸਿੰਘ)–ਸ਼ਹਿਰ ’ਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਨਾਜਾਇਜ਼ ਪਿਸਟਲ ਲੈ ਕੇ ਘੁੰਮ ਰਹੇ ਇਕ ਨੌਜਵਾਨ ਨੂੰ ਸਿਟੀ ਪੁਲਿਸ ਨੇ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇਕ 30 ਬੋਰ ਦਾ ਪਿਸਟਲ ਮੈਗਜ਼ੀਨ ਸਮੇਤ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਰਜੀਵ ਕੁਮਾਰ ਉਰਫ਼ ਰੂਪਾ ਪੁੱਤਰ ਕਾਲਾ ਰਾਮ ਵਾਸੀ ਨਿਊ ਆਬਾਦੀ, ਟੀਟੂ, ਕਰਿਆਨਾ ਵਾਲੀ ਗਲੀ, ਬਸਤੀ ਆਵਾ, ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਰਜੀਵ ਕੁਮਾਰ ਉਰਫ਼ ਰੂਪਾ ਨਾਜਾਇਜ਼ ਅਸਲਾ ਆਪਣੇ ਕੋਲ ਰੱਖਦਾ ਹੈ ਅਤੇ ਪਿਸਟਲ ਲੈ ਕੇ ਫ਼ਿਰੋਜ਼ਪੁਰ ਸ਼ਹਿਰ ਤੋਂ ਕਿਲ੍ਹੇ ਵਾਲਾ ਚੌਕ ਨੂੰ ਜਾਂਦੀ ਸੜਕ ’ਤੇ ਬਸਤੀ ਸੁਨੂੰਆਂ ਨੂੰ ਜਾਂਦੇ ਕੱਚੇ ਰਸਤੇ ’ਤੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਖੜ੍ਹਾ ਹੈ। ਸੂਚਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਨੇ ਤੁਰੰਤ ਕਾਰਵਾਈ ਕਰਕੇ ਛਾਪੇਮਾਰੀ ਕੀਤੀ ਅਤੇ ਰਜੀਵ ਕੁਮਾਰ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ ਇਕ 30 ਬੋਰ ਦਾ ਪਿਸਟਲ ਮੈਗਜ਼ੀਨ ਸਮੇਤ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਹੋਏ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਸਿਟੀ ਥਾਣਾ ਫ਼ਿਰੋਜ਼ਪੁਰ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮਾਲ ਢੁਆਈ ’ਚ ਫ਼ਿਰੋਜ਼ਪੁਰ ਮੰਡਲ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ -ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ
Ad Position 24