05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੈਨੇਸੀਆ ਸੀਨੀਅਰ ਸੈਕੰਡਰੀ ਸਕੂਲ ਦੇ ਕਰਾਟੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਗੱਡੇ ਝੰਡੇ, 2 ਸੋਨ ਅਤੇ 1 ਚਾਂਦੀ ਦਾ ਤਗਮਾ ਜਿੱਤਿਆ

ਜਲਾਲਾਬਾਦ, 5ਨਵੰਬਰ(ਜਤਿੰਦਰ ਪਾਲ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫ਼ਾਜ਼ਿਲਕਾ ਵਿਖੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡ ਮੁਕਾਬਲਿਆਂ ਦੌਰਾਨ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਲੋਹਾ ਮਨਵਾਇਆ। ਅੰਡਰ-14 ਉਮਰ ਵਰਗ ਦੇ ਕਰਾਟੇ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਵਿਰੋਧੀ ਖਿਡਾਰੀਆਂ ਨੂੰ ਪਛਾੜਦੇ ਹੋਏ ਸ਼ਾਨਦਾਰ ਜਿੱਤਾਂ ਦਰਜ ਕੀਤੀਆਂ ਅਤੇ ਸਕੂਲ ਦੇ ਨਾਲ-ਨਾਲ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ।

Ad Position 21
No active advertisement
ਸਕੂਲ ਵਿਖੇ ਸੋਨ ਤਗਮੇ ਜਿੱਤਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਰਮਨਪ੍ਰੀਤ ਕੌਰ ਤੇ ਅਧਿਆਪਕ। ਤਸਵੀਰ-ਜਤਿੰਦਰ ਪਾਲ ਸਿੰਘ 06-11-2026
ਜਲਾਲਾਬਾਦ, 5ਨਵੰਬਰ(ਜਤਿੰਦਰ ਪਾਲ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫ਼ਾਜ਼ਿਲਕਾ ਵਿਖੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡ ਮੁਕਾਬਲਿਆਂ ਦੌਰਾਨ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਲੋਹਾ ਮਨਵਾਇਆ। ਅੰਡਰ-14 ਉਮਰ ਵਰਗ ਦੇ ਕਰਾਟੇ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਵਿਰੋਧੀ ਖਿਡਾਰੀਆਂ ਨੂੰ ਪਛਾੜਦੇ ਹੋਏ ਸ਼ਾਨਦਾਰ ਜਿੱਤਾਂ ਦਰਜ ਕੀਤੀਆਂ ਅਤੇ ਸਕੂਲ ਦੇ ਨਾਲ-ਨਾਲ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਸਕੂਲ ਵਲੋਂ ਕੁੱਲ 3 ਖਿਡਾਰੀਆਂ ਨੇ ਹਿੱਸਾ ਲਿਆ ਅਤੇ ਖ਼ਾਸ ਗੱਲ ਇਹ ਰਹੀ ਕਿ ਤਿੰਨਾਂ ਹੀ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਤਗਮੇ ਆਪਣੇ ਨਾਮ ਕੀਤੇ। ਇਨ੍ਹਾਂ ਮੁਕਾਬਲਿਆਂ ਵਿਚ ਵਾਰਿਸ ਸਿੰਘ ਨੇ ਫਾਈਨਲ ਵਿਚ ਆਪਣੇ ਵਿਰੋਧੀ ਖਿਡਾਰੀ ਨੂੰ ਮੁਕਾਬਲੇ ਵਿਚ ਹਰਾ ਕੇ ਸੋਨ ਤਗਮਾ ਪ੍ਰਾਪਤ ਕੀਤਾ। ਅੰਮ੍ਰਿਤ ਸਿੰਘ ਨੇ ਆਪਣੀ ਚੁਸਤੀ ਅਤੇ ਬਿਹਤਰੀਨ ਤਕਨੀਕ ਦਾ ਮੁਜ਼ਾਹਰਾ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਸੋਨ ਤਗਮਾ ਜਿੱਤਿਆ। ਕਾਰਤਿਕ ਕੁਮਾਰ ਨੇ ਸਖ਼ਤ ਟੱਕਰ ਦਿੰਦਿਆਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। ਜਿੱਤ ਦਰਜ ਕਰਕੇ ਸਕੂਲ ਪਹੁੰਚਣ ‘ਤੇ ਜੇਤੂ ਵਿਦਿਆਰਥੀਆਂ ਦਾ ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਅਤੇ ਸਮੂਹ ਅਧਿਆਪਕਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਰਮਨਪ੍ਰੀਤ ਕੌਰ ਨੇ ਖਿਡਾਰੀਆਂ, ਉਨ੍ਹਾਂ ਦੇ ਕੋਚ ਗਗਨਦੀਪ ਸਿੰਘ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਨਾਲ ਹੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ’ਤੇ ਮੈਡਲ ਜਿੱਤੇ ਹਨ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਲਈ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਦਾ ਰਹੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਖਿਡਾਰੀ ਆਉਣ ਵਾਲੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਵੀ ਇਸੇ ਤਰ੍ਹਾਂ ਜਿੱਤ ਦਾ ਸਿਲਸਿਲਾ ਜਾਰੀ ਰੱਖਣਗੇ ਅਤੇ ਸਕੂਲ ਦਾ ਨਾਂ ਚਮਕਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸਿਹਤ ਸਿਖਲਾਈ ਕੈਂਪ ਲਗਾਇਆ, ਪੀਣ ਵਾਲੇ ਪਾਣੀ ਦੀ ਜਾਂਚ ਕਰਨ ਵਾਲੀਆਂ ਮਸ਼ੀਨਾਂ ਵੰਡੀਆਂ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਸੰਪੂਰਨ ਐਗਰੀ ਵੈਂਚਰ ਅਤੇ ਸਰਕਾਰੀ ਹਸਪਤਾਲ ਦਾ ਕੀਤਾ ਦੌਰਾ
Ad Position 24