05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡ ਮੁਕਾਬਲਿਆਂ ’ਚ ਜਲਾਲਾਬਾਦ-1 ਤੇ ਖੂਈਆਂ ਸਰਵਰ ਦੀਆਂ ਵਿਦਿਆਰਥਣਾਂ ਵਿਚਾਲੇ ਹੋਇਆ ਰੋਮਾਂਚਕ ਕਬੱਡੀ ਮੁਕਾਬਲਾ

ਫ਼ਾਜ਼ਿਲਕਾ, 5 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡ ਮੁਕਾਬਲਿਆਂ ਦੌਰਾਨ ਲੜਕੀਆਂ ਦੇ ਕਬੱਡੀ ਮੁਕਾਬਲੇ ’ਚ ਬਲਾਕ ਜਲਾਲਾਬਾਦ-1 ਅਤੇ ਬਲਾਕ ਖੂਈਆਂ ਸਰਵਰ ਦੀਆਂ ਟੀਮਾਂ ਵਿਚਾਲੇ ਬੇਹੱਦ ਰੋਮਾਂਚਕ ਮੁਕਾਬਲਾ ਦੇਖਣ ਨੂੰ ਮਿਲਿਆ। ਦੋਵਾਂ ਟੀਮਾਂ ਦੀਆਂ ਨੰਨ੍ਹੀਆਂ ਖਿਡਾਰਨਾਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 06-11-2026
ਫ਼ਾਜ਼ਿਲਕਾ, 5 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡ ਮੁਕਾਬਲਿਆਂ ਦੌਰਾਨ ਲੜਕੀਆਂ ਦੇ ਕਬੱਡੀ ਮੁਕਾਬਲੇ ’ਚ ਬਲਾਕ ਜਲਾਲਾਬਾਦ-1 ਅਤੇ ਬਲਾਕ ਖੂਈਆਂ ਸਰਵਰ ਦੀਆਂ ਟੀਮਾਂ ਵਿਚਾਲੇ ਬੇਹੱਦ ਰੋਮਾਂਚਕ ਮੁਕਾਬਲਾ ਦੇਖਣ ਨੂੰ ਮਿਲਿਆ। ਦੋਵਾਂ ਟੀਮਾਂ ਦੀਆਂ ਨੰਨ੍ਹੀਆਂ ਖਿਡਾਰਨਾਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੈਚ ਸ਼ੁਰੂ ਹੋਣ ਤੋਂ ਪਹਿਲਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਅਜੈ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸਤੀਸ਼ ਕੁਮਾਰ, ਸਮੂਹ ਬੀ.ਪੀ.ਈ.ਓ.ਅਤੇ ਸੀ.ਐੱਚ.ਟੀ. ਸਾਹਿਬਾਨ ਨੇ ਖਿਡਾਰਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਬੱਚਿਆਂ ਨੂੰ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਜਿੱਤ-ਹਾਰ ਦੀ ਪ੍ਰਵਾਹ ਕੀਤੇ ਬਿਨਾਂ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਖਿਡਾਰਨਾਂ ਅਤੇ ਅਧਿਆਪਕਾਂ ਨਾਲ ਯਾਦਗਾਰੀ ਸਮੂਹ ਤਸਵੀਰ ਵੀ ਖਿਚਵਾਈ ਗਈ। ਇਸ ਮੌਕੇ ਬੇਟੀਆਂ ਦੀ ਖੇਡਾਂ ਵਿਚ ਵਧ ਰਹੀ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਬੇਟੀਆਂ ਪੰਜਾਬ ਦੀ ਸ਼ਾਨ ਹਨ। ਉਹ ਅੱਜ ਹਰ ਖੇਤਰ ਦੇ ਨਾਲ-ਨਾਲ ਖੇਡ ਮੈਦਾਨਾਂ ਵਿਚ ਵੀ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਜ਼ਿਲ੍ਹੇ ਦਾ ਮਾਣ ਵਧਾ ਰਹੀਆਂ ਹਨ। ਉਨ੍ਹਾਂ ਦੋਵਾਂ ਟੀਮਾਂ ਦੀਆਂ ਨੰਨ੍ਹੀਆਂ ਖਿਡਾਰਨਾਂ ਅਤੇ ਉਨ੍ਹਾਂ ਦੇ ਮਾਰਗਦਰਸ਼ਕ ਅਧਿਆਪਕਾਂ ਨੂੰ ਵਧੀਆ ਪ੍ਰਦਰਸ਼ਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਹ ਖੇਡ ਸਮਾਗਮ ਬੀ.ਪੀ.ਈ.ਓ. ਪ੍ਰਬੰਧਕ ਪ੍ਰਮੋਦ ਕੁਮਾਰ ਅਤੇ ਸੁਨੀਲ ਕੁਮਾਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਪ੍ਰਾਇਮਰੀ ਸਿੱਖਿਆ ਪਰਿਵਾਰ ਵੱਲੋਂ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਸ਼ੇਸ਼ ਸਨਮਾਨ ਪ੍ਰਗਟ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਰਦਾਰ ਨਗਰ ਮੋਗਾ ਵਲੋਂ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਦਾ ਸੰਗਤਾਂ ਨੇ ਕੀਤਾ ਫੁੱਲਾਂ ਦੀ ਵਰਖਾ ਨਾਲ ਭਰਵ...
Ad Position 24