06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸਿਹਤ ਵਿਭਾਗ ਨੇ ਸਰਕਾਰੀ ਹੋਸਟਲਾਂ, ਯੂਨੀਵਰਸਿਟੀ, ਕਾਲਜਾਂ ਅਤੇ ਘਰਾਂ ’ਚ ਡੇਂਗੂ ਦੀ ਰੋਕਥਾਮ ਲਈ ਚਲਾਈ ਮੁਹਿੰਮ

ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੀ ਵਿਸ਼ੇਸ਼ ਨਿਗਰਾਨੀ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.

Ad Position 21
No active advertisement
ਫ਼ਾਜ਼ਿਲਕਾ ਵਿਖੇ ਡੇਂਗੂ ਰੋਕਥਾਮ ਮੁਹਿੰਮ ਤਹਿਤ ਡੇਂਗੂ ਲਾਰਵਾ ਦੀ ਜਾਂਚ ਕਰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਟੀਮ ਮੈਂਬਰ। ਅਜੀਤ ਤਸਵੀਰ 07-11-2026
ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੀ ਵਿਸ਼ੇਸ਼ ਨਿਗਰਾਨੀ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.ਕਰਨਬੀਰ ਸਿੰਘ ਦੀ ਦੇਖ-ਰੇਖ ਹੇਠ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਕਾਰੀ ਹੋਸਟਲਾਂ, ਯੂਨੀਵਰਸਿਟੀ, ਕਾਲਜਾਂ ਅਤੇ ਘਰਾਂ ਵਿਚ ਡੇਂਗੂ ਲਾਰਵਾ ਵਿਰੋਧੀ ਗਤੀਵਿਧੀਆਂ ਚਲਾਈਆਂ ਗਈਆਂ। ਨੈਸ਼ਨਲ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਤਹਿਤ ਕੀਤੀ ਗਈ ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਵੱਖ-ਵੱਖ ਥਾਵਾਂ ’ਤੇ ਜਾ ਕੇ ਡੇਂਗੂ ਮੱਛਰ ਦੇ ਪਨਪਣ ਵਾਲੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲਾਰਵਾ ਮਿਲਣ ’ਤੇ ਉਸ ਨੂੰ ਤੁਰੰਤ ਨਸ਼ਟ ਕਰਵਾਇਆ। ਇਸ ਮੌਕੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਵਿਖੇ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ ਗਿਆ। ਡਾ. ਕਰਨਬੀਰ ਸਿੰਘ ਅਤੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਨਾ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਵਿਚ ਲੋਕਾਂ ਦਾ ਸਹਿਯੋਗ ਸਭ ਤੋਂ ਜ਼ਰੂਰੀ ਹੈ। ਹਫ਼ਤੇ ਵਿਚ ਇਕ ਦਿਨ ‘ਡਰਾਈ ਡੇ’ ਵਜੋਂ ਮਨਾਉਂਦੇ ਹੋਏ ਪਾਣੀ ਦੇ ਬਰਤਨਾਂ ਤੇ ਕੂਲਰਾਂ ਨੂੰ ਸਾਫ਼ ਕਰਕੇ ਸੁਕਾਇਆ ਜਾਵੇ। ਇਸ ਮੌਕੇ ਐੱਮ.ਆਰ. ਕਾਲਜ, ਸਰਕਾਰੀ ਲੜਕੀਆਂ ਦੇ ਸਕੂਲ, ਹੋਸਟਲਾਂ ਅਤੇ ਬਾਜ਼ਾਰਾਂ ਵਿਚ ਫੋਗਿੰਗ ਅਤੇ ਐਂਟੀ-ਲਾਰਵਾ ਗਤੀਵਿਧੀਆਂ ਵੀ ਕੀਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਆਈ.ਟੀ.ਆਈ. ਫ਼ਾਜ਼ਿਲਕਾ ਦਾ ਮਾਮਲਾ ਗਰਮਾਇਆ- ਵਿਦਿਆਰਥੀ ਜਥੇਬੰਦੀਆਂ ਨੇ ਫੂਕਿਆ ਪ੍ਰਸ਼ਾਸਨ ਦਾ ਪੁਤਲਾ ਅਗਲੀ ਖ਼ਬਰ ਅਰਨੀਵਾਲਾ ਦੇ ਅਕਾਲੀ ਆਗੂਆਂ ਨੇ ਰਮਿੰਦਰ ਆਂਵਲਾ ਨਾਲ ਕੀਤੀ ਮੁਲਾਕਾਤ
Ad Position 24