06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸਰਕਾਰੀ ਆਈ.ਟੀ.ਆਈ. ਫ਼ਾਜ਼ਿਲਕਾ ਦਾ ਮਾਮਲਾ ਗਰਮਾਇਆ- ਵਿਦਿਆਰਥੀ ਜਥੇਬੰਦੀਆਂ ਨੇ ਫੂਕਿਆ ਪ੍ਰਸ਼ਾਸਨ ਦਾ ਪੁਤਲਾ

ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਆਈ. ਟੀ.

Ad Position 21
No active advertisement
ਅਜੀਤ ਡੈਸਕ 07-11-2026
ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਆਈ.ਟੀ.ਆਈ. ਫ਼ਾਜ਼ਿਲਕਾ ਦੇ ਮੋਟਰਸਾਈਕਲ ਸਟੈਂਡ ਦੀ ਦੀਵਾਰ ਢਾਹ ਕੇ ਸਰਕਾਰੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਵਿਰੋਧ ਵਿਚ ਵਿਦਿਆਰਥੀ ਜਥੇਬੰਦੀਆਂ ਦਾ ਸੰਘਰਸ਼ ਦਿਨ-ਬਦਿਨ ਤਿੱਖਾ ਹੁੰਦਾ ਜਾ ਰਿਹਾ ਹੈ। ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਡੀ.ਸੀ. ਫ਼ਾਜ਼ਿਲਕਾ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਏ. ਆਈ. ਐੱਸ. ਐੱਫ ਦੇ ਜ਼ਿਲ੍ਹਾ ਸਕੱਤਰ ਸਟਾਲਿਨ ਲਮੋਚੜ ਅਤੇ ਪੀ.ਐੱਸ.ਯੂ. ਦੇ ਜ਼ਿਲ੍ਹਾ ਆਗੂ ਦਿਲਕਰਨ ਨੇ ਕਿਹਾ ਕਿ ਆਈ.ਟੀ.ਆਈ. ਦੀ ਚਾਰਦੀਵਾਰੀ ਢਾਹ ਕੇ ਜ਼ਮੀਨ ਹੜੱਪਣ ਦੀ ਸਾਜ਼ਿਸ਼ ਰਚੀ ਗਈ ਸੀ। ਉਨ੍ਹਾਂ ਦੱਸਿਆ ਕਿ ਜਥੇਬੰਦੀਆਂ ਵਲੋਂ ਹਫ਼ਤਾ ਪਹਿਲਾਂ ਹੀ ਚੇਤਾਵਨੀ ਦਿੱਤੀ ਗਈ ਸੀ, ਪਰ ਇਸ ਦੇ ਬਾਵਜੂਦ ਨਾ ਤਾਂ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਹੋਈ ਹੈ ਅਤੇ ਨਾ ਹੀ ਟੁੱਟੀ ਦੀਵਾਰ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਹੈ। ਵਿਦਿਆਰਥੀ ਆਗੂਆਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਕਬਜ਼ਾ ਧਾਰੀਆਂ ਦੀ ਪੁਸ਼ਤ ਪਨਾਹੀ ਕਰ ਰਿਹਾ ਹੈ। ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜਨ, ਏ.ਆਈ.ਐੱਸ.ਐੱਫ ਦੇ ਆਈ.ਟੀ.ਆਈ.ਪ੍ਰਧਾਨ ਦੀਪਕ ਅਤੇ ਸਕੱਤਰ ਧੀਰਜ ਨੇ ਸਪਸ਼ਟ ਕੀਤਾ ਕਿ ਜੇਕਰ ਵੀਰਵਾਰ ਤੱਕ ਮਸਲੇ ਦਾ ਹੱਲ ਨਾ ਕੱਢਿਆ ਗਿਆ ਤਾਂ ਸ਼ੁੱਕਰਵਾਰ ਨੂੰ ਰਾਜ ਪੱਧਰ ’ਤੇ ਹੋਰ ਵੱਡਾ ਅਤੇ ਤਿੱਖਾ ਅੰਦੋਲਨ ਉਲੀਕਿਆ ਜਾਵੇਗਾ। ਵਿਦਿਆਰਥੀ ਆਗੂਆਂ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸੰਘਰਸ਼ ਨੂੰ ਦਬਾਉਣ ਲਈ ਚੰਡੀਗੜ੍ਹ ਵਿਭਾਗ ਵਲੋਂ ਆਈ.ਟੀ.ਆਈ.ਦੇ ਇੰਸਟਰਕਟਰਾਂ ਨੂੰ ਮੰਗਲਵਾਰ ਨੂੰ ਸੱਦ ਕੇ ਤਬਾਦਲੇ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਇੰਸਟਰਕਟਰ ਨੂੰ ਨਿਸ਼ਾਨਾ ਬਣਾਇਆ ਗਿਆ ਤਾਂ ਅੰਦੋਲਨ ਨੂੰ ਪੂਰੇ ਪੰਜਾਬ ਵਿਚ ਫੈਲਾਇਆ ਜਾਵੇਗਾ। ਇਸ ਪ੍ਰਦਰਸ਼ਨ ਵਿਚ ਸਰਵ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਬੇਗ ਝੰਗੜ ਭੈਣੀ, ਗੁਰਦਿਆਲ ਢਾਬਾਂ, ਏ.ਆਈ.ਐੱਸ.ਐੱਫ. ਦੇ ਸੂਬਾ ਪ੍ਰਧਾਨ ਰਮਨ ਧਰਮੂ ਵਾਲਾ, ਪੀ.ਐੱਸ.ਯੂ.ਦੇ ਪ੍ਰਵੀਨ ਝੋਕ, ਜਸਵਿੰਦਰ ਲਾਧੂਕਾ, ਮੋਨਿਕਾ ਰਾਣੀ, ਪ੍ਰਵੀਨ ਕੁਮਾਰ, ਰਮਨ, ਓਵਲ ਸਿੰਘ, ਸੁਬਿੰਦਰ ਸਿੰਘ ਸਕੱਤਰ ਐੱਮ.ਆਰ. ਕਾਲਜ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਦੀ ਟਿਕਟ ਨੂੰ ਬੱਸ ਦੀ ਟਿਕਟ ਸਮਝ ਬੈਠੇ ‘ਆਪ’ ਦੇ ਕੁੱਝ ਸੰਭਾਵੀ ਦਾਅਵੇਦਾਰ! ਅਗਲੀ ਖ਼ਬਰ ਸਿਹਤ ਵਿਭਾਗ ਨੇ ਸਰਕਾਰੀ ਹੋਸਟਲਾਂ, ਯੂਨੀਵਰਸਿਟੀ, ਕਾਲਜਾਂ ਅਤੇ ਘਰਾਂ ’ਚ ਡੇਂਗੂ ਦੀ ਰੋਕਥਾਮ ਲਈ ਚਲਾਈ ਮੁਹਿੰਮ
Ad Position 24