06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਵਿਧਾਨ ਸਭਾ ਦੀ ਟਿਕਟ ਨੂੰ ਬੱਸ ਦੀ ਟਿਕਟ ਸਮਝ ਬੈਠੇ ‘ਆਪ’ ਦੇ ਕੁੱਝ ਸੰਭਾਵੀ ਦਾਅਵੇਦਾਰ!

ਫ਼ਿਰੋਜ਼ਪੁਰ, 6 ਨਵੰਬਰ (ਕੁਲਬੀਰ ਸਿੰਘ ਸੋਢੀ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿਚ ਟਿਕਟ ਦੇ ਸੰਭਾਵੀ ਦਾਅਵੇਦਾਰਾਂ ਦੀ ਗਿਣਤੀ ਵਧਣ ਲੱਗੀ ਹੈ। ਸ਼ਹਿਰ ਵਿਚ ਥਾਂ-ਥਾਂ ਪੋਸਟਰ ਅਤੇ ਬੈਨਰ ਲਗਾ ਕੇ ਆਪਣੀ ਸਿਆਸੀ ਮੌਜ਼ੂਦਗੀ ਦਰਜ ਕਰਵਾਉਣ ਵਾਲੇ ਕੁੱਝ ਚਿਹਰੇ ਹੁਣ ਪਾਰਟੀ ਦੀ ਟਿਕਟ ’ਤੇ ਵਿਧਾਨ ਸਭਾ ਚੋਣ ਲੜਨ ਦੀਆਂ ਇੱਛਾਵਾਂ ਪਾਲਣ ਲੱਗੇ ਹਨ।

Ad Position 21
No active advertisement
ਅਜੀਤ ਡੈਸਕ 07-11-2026
ਫ਼ਿਰੋਜ਼ਪੁਰ, 6 ਨਵੰਬਰ (ਕੁਲਬੀਰ ਸਿੰਘ ਸੋਢੀ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿਚ ਟਿਕਟ ਦੇ ਸੰਭਾਵੀ ਦਾਅਵੇਦਾਰਾਂ ਦੀ ਗਿਣਤੀ ਵਧਣ ਲੱਗੀ ਹੈ। ਸ਼ਹਿਰ ਵਿਚ ਥਾਂ-ਥਾਂ ਪੋਸਟਰ ਅਤੇ ਬੈਨਰ ਲਗਾ ਕੇ ਆਪਣੀ ਸਿਆਸੀ ਮੌਜ਼ੂਦਗੀ ਦਰਜ ਕਰਵਾਉਣ ਵਾਲੇ ਕੁੱਝ ਚਿਹਰੇ ਹੁਣ ਪਾਰਟੀ ਦੀ ਟਿਕਟ ’ਤੇ ਵਿਧਾਨ ਸਭਾ ਚੋਣ ਲੜਨ ਦੀਆਂ ਇੱਛਾਵਾਂ ਪਾਲਣ ਲੱਗੇ ਹਨ। ਇਨ੍ਹਾਂ ਵਿਚੋਂ ਕੁੱਝ ਅਜਿਹੇ ਚਿਹਰੇ ਵੀ ਚਰਚਾ ਵਿਚ ਹਨ, ਜਿਨ੍ਹਾਂ ਦੀ ਪਾਰਟੀ ਨਾਲ ਪਿਛਲੇ ਸਾਢੇ ਚਾਰ ਸਾਲਾਂ ਦੀ ਕੋਈ ਖ਼ਾਸ ਸਰਗਰਮ ਸਾਂਝ ਸਾਹਮਣੇ ਨਹੀਂ ਆਈ। ਸਿਆਸੀ ਹਲਕਿਆਂ ਵਿਚ ਇਸ ਗੱਲ ਨੂੰ ਲੈ ਕੇ ਚਰਚਾ ਛਿੜੀ ਹੋਈ ਹੈ ਕਿ ਜਿਨ੍ਹਾਂ ਵਿਅਕਤੀਆਂ ਨੇ ਨਾ ਤਾਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਲਈ ਅਤੇ ਨਾ ਹੀ ਪਿਛਲੇ ਚਾਰ ਸਾਲਾਂ ਦੌਰਾਨ ਪਾਰਟੀ ਦੇ ਪ੍ਰੋਗਰਾਮਾਂ, ਰੋਸ ਪ੍ਰਦਰਸ਼ਨਾਂ ਅਤੇ ਧਰਨਿਆਂ ਵਿਚ ਕੋਈ ਸਰਗਰਮ ਭੂਮਿਕਾ ਨਿਭਾਈ, ਉਹ ਹੁਣ ਅਚਾਨਕ ਪਾਰਟੀ ਦੀਆਂ ਨੀਤੀਆਂ ਦੇ ਗੁਣਗਾਨ ਕਰਦੇ ਹੋਏ ਟਿਕਟ ਦੇ ਦਾਅਵੇਦਾਰ ਕਿਵੇਂ ਬਣ ਗਏ ਹਨ? ਸ਼ਹਿਰ ਵਿਚ ਆਪਣੇ ਪੋਸਟਰ ਅਤੇ ਬੈਨਰ ਲਗਾ ਕੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧਿਆਨ ਖਿੱਚਣ ਦੀਆਂ ਕੋਸ਼ਿਸ਼ਾਂ ਵੀ ਸਿਆਸੀ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ। ਦੂਜੇ ਪਾਸੇ, ਪਾਰਟੀ ਦੇ ਟਕਸਾਲੀ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਵਿਚ ਇਸ ਗੱਲ ਨੂੰ ਲੈ ਕੇ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ ਕਿ ਜਦੋਂ ਪਾਰਟੀ ਨੂੰ ਸੰਘਰਸ਼ਾਂ ਅਤੇ ਚੋਣਾਂ ਦੌਰਾਨ ਵਰਕਰਾਂ ਦੀ ਲੋੜ ਸੀ, ਉਸ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਵਾਲਿਆਂ ਦੀ ਬਜਾਏ ਹੁਣ ਨਵੇਂ ਚਿਹਰੇ ਟਿਕਟ ਦੀ ਦੌੜ ਵਿਚ ਅੱਗੇ ਆਉਣ ਲੱਗੇ ਹਨ। ਵਰਕਰਾਂ ਦਾ ਸਵਾਲ ਹੈ ਕਿ ਪਾਰਟੀ ਲਈ ਲੰਮੇ ਸਮੇਂ ਤੋਂ ਮਿਹਨਤ ਕਰਨ ਵਾਲਿਆਂ ਦੀ ਵਫ਼ਾਦਾਰੀ ਅਤੇ ਕੁਰਬਾਨੀ ਦੀ ਅਹਿਮੀਅਤ ਆਖ਼ਰ ਕਿੱਥੇ ਰਹਿ ਗਈ ਹੈ? ਸਿਆਸੀ ਜਾਣਕਾਰਾਂ ਦਾ ਮੰਨਣਾ ਹੈ ਕਿ ਕਿਸੇ ਵੀ ਪਾਰਟੀ ਲਈ ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰ ਦੀ ਚੋਣ ਬਹੁਤ ਅਹਿਮ ਫ਼ੈਸਲਾ ਹੁੰਦਾ ਹੈ। ਇਸ ਲਈ ਸਿਰਫ਼ ਪੋਸਟਰਾਂ, ਬੈਨਰਾਂ, ਆਰਥਿਕ ਸਮਰੱਥਾ ਜਾਂ ਵੱਡੇ ਆਗੂਆਂ ਤੱਕ ਪਹੁੰਚ ਨੂੰ ਆਧਾਰ ਬਣਾਉਣ ਦੀ ਬਜਾਏ ਉਮੀਦਵਾਰ ਦੀ ਪਾਰਟੀ ਪ੍ਰਤੀ ਵਫ਼ਾਦਾਰੀ, ਲੋਕਾਂ ਵਿਚ ਪਕੜ, ਪਿਛਲੀ ਕਾਰਗੁਜ਼ਾਰੀ ਅਤੇ ਜ਼ਮੀਨੀ ਵਰਕਰਾਂ ਨਾਲ ਸਾਂਝ ਨੂੰ ਵੀ ਪਰਖਣਾ ਲਾਜ਼ਮੀ ਹੈ। ਹਲਕੇ ਵਿਚ ਇਹ ਚਰਚਾ ਵੀ ਜ਼ੋਰ ਫੜ ਰਹੀ ਹੈ ਕਿ ਜੇਕਰ ਪਾਰਟੀ ਨੇ ਆਪਣੇ ਸੰਘਰਸ਼ੀ ਅਤੇ ਪੁਰਾਣੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰਕੇ ਕਿਸੇ ਅਜਿਹੇ ਨਵੇਂ ਚਿਹਰੇ ਨੂੰ ਟਿਕਟ ਦੇਣ ਦਾ ਫ਼ੈਸਲਾ ਕੀਤਾ, ਜਿਸ ਦੀ ਪਾਰਟੀ ਪ੍ਰਤੀ ਪੁਰਾਣੀ ਵਫ਼ਾਦਾਰੀ ਅਤੇ ਜ਼ਮੀਨੀ ਸਰਗਰਮੀ ਸਵਾਲਾਂ ਦੇ ਘੇਰੇ ਵਿਚ ਹੈ, ਤਾਂ ਇਹ ਫ਼ੈਸਲਾ ਚੋਣਾਂ ਦੌਰਾਨ ਪਾਰਟੀ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ। ਹੁਣ ਸਭ ਦੀਆਂ ਨਜ਼ਰਾਂ ਆਮ ਆਦਮੀ ਪਾਰਟੀ ਦੀ ਹਾਈਕਮਾਂਡ ’ਤੇ ਟਿਕੀਆਂ ਹੋਈਆਂ ਹਨ ਕਿ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੀ ਟਿਕਟ ਦਾ ਫ਼ੈਸਲਾ ਕਰਦੇ ਸਮੇਂ ਪੋਸਟਰਾਂ ਅਤੇ ਬੈਨਰਾਂ ਰਾਹੀਂ ਆਪਣੀ ਦਾਅਵੇਦਾਰੀ ਪੇਸ਼ ਕਰਨ ਵਾਲਿਆਂ ਨੂੰ ਤਰਜੀਹ ਦਿੱਤੀ ਜਾਂਦੀ ਹੈ ਜਾਂ ਫਿਰ ਪਾਰਟੀ ਨਾਲ ਸ਼ੁਰੂ ਤੋਂ ਜੁੜੇ ਰਹਿ ਕੇ ਹਰ ਮੁਸ਼ਕਲ ਸਮੇਂ ਵਿਚ ਸਾਥ ਨਿਭਾਉਣ ਵਾਲੇ ਟਕਸਾਲੀ ਵਰਕਰਾਂ ਦੀ ਮਿਹਨਤ ਅਤੇ ਵਫ਼ਾਦਾਰੀ ਨੂੰ ਪਹਿਲ ਮਿਲਦੀ ਹੈ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ’ਚ ਸਰਕਾਰੀ ਸਕੂਲ ਕੇਰਾ ਖੇੜਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ ਅਗਲੀ ਖ਼ਬਰ ਸਰਕਾਰੀ ਆਈ.ਟੀ.ਆਈ. ਫ਼ਾਜ਼ਿਲਕਾ ਦਾ ਮਾਮਲਾ ਗਰਮਾਇਆ- ਵਿਦਿਆਰਥੀ ਜਥੇਬੰਦੀਆਂ ਨੇ ਫੂਕਿਆ ਪ੍ਰਸ਼ਾਸਨ ਦਾ ਪੁਤਲਾ
Ad Position 24