ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ’ਚ ਸਰਕਾਰੀ ਸਕੂਲ ਕੇਰਾ ਖੇੜਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ
ਬੱਲੂਆਣਾ, 6 ਨਵੰਬਰ (ਜਸਮੇਲ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਆਰ. ਏ.
ਬੱਲੂਆਣਾ, 6 ਨਵੰਬਰ (ਜਸਮੇਲ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਆਰ.ਏ.ਏ. ਅਧੀਨ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਤਾਰਾਂਵਾਲੀ ਵਿਖੇ ਕਰਵਾਈ ਗਈ। ਇਸ ਪ੍ਰਦਰਸ਼ਨੀ ਵਿਚ 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਦੇ ਮੁਕਾਬਲੇ 4 ਨਵੰਬਰ ਅਤੇ 9ਵੀਂ ਤੋਂ 10ਵੀਂ ਜਮਾਤ ਦੇ ਮੁਕਾਬਲੇ 5 ਨਵੰਬਰ ਨੂੰ ਕਰਵਾਏ ਗਏ, ਜਿਸ ਵਿਚ ਬਲਾਕ ਅਬੋਹਰ-1 ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਪ੍ਰਦਰਸ਼ਨੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। 6ਵੀਂ ਤੋਂ 8ਵੀਂ ਜਮਾਤ ਦੇ ਵਰਗ ਵਿਚੋਂ ਯੋਗਿਤਾ ਵਰਮਾ ਨੇ ਦੂਜਾ ਸਥਾਨ ਅਤੇ ਨੇਹਾ ਅਤੇ ਕੰਚਨ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 9ਵੀਂ ਤੋਂ 10ਵੀਂ ਜਮਾਤ ਦੇ ਵਰਗ ਵਿਚ ਯਸ਼ਪਾਲ ਅਤੇ ਯੁਵਰਾਜ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਪਿੱਛੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਦੀਪਿਕਾ ਦੀ ਯੋਗ ਅਗਵਾਈ ਅਤੇ ਅਧਿਆਪਕਾ ਸ਼੍ਰੀਮਤੀ ਪੂਜਾ ਰਾਣੀ ਵੱਲੋਂ ਕਰਵਾਈ ਗਈ ਵਿਸ਼ੇਸ਼ ਤਿਆਰੀ ਦਾ ਅਹਿਮ ਯੋਗਦਾਨ ਰਿਹਾ। ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਦੀਪਿਕਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਨਵੀਆਂ ਕਾਢਾਂ ਪ੍ਰਤੀ ਰੁਚੀ ਅਤੇ ਸਿਰਜਣਾਤਮਿਕਤਾ ਨੂੰ ਉਤਸ਼ਾਹਿਤ ਕਰਦੀਆਂ ਹਨ।