ਸਰਕਾਰੀ ਸਕੂਲ ਖੂਈ ਖੇੜਾ ਵਿਖੇ 2 ਨਵੇਂ ਐਡੀਸ਼ਨਲ ਕਲਾਸ ਰੂਮਾਂ ਦਾ ਉਦਘਾਟਨ
ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਉਪਰਾਲੇ, ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਯਤਨਾਂ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.)
ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਉਪਰਾਲੇ, ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਯਤਨਾਂ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਫ਼ਾਜ਼ਿਲਕਾ ਅਜੈ ਕੁਮਾਰ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਕਸ਼ਮੀਰੀ ਲਾਲ ਅਤੇ ਪ੍ਰਿੰਸੀਪਲ ਹਰੀ ਚੰਦ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈ ਖੇੜਾ ਵਿਖੇ ਬਣੇ 2 ਨਵੇਂ ਐਡੀਸ਼ਨਲ ਕਲਾਸ ਰੂਮਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਨਵੇਂ ਕਮਰਿਆਂ ਦਾ ਉਦਘਾਟਨ ਕਰਨ ਲਈ ਯੂਥ ਪ੍ਰਧਾਨ ਸਿਮਰਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵਿਸ਼ੇਸ਼ ਤੌਰ ’ਤੇ ਪਹੁੰਚੀ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਸ਼ਮੀਰੀ ਲਾਲ ਅਤੇ ਸਕੂਲ ਇੰਚਾਰਜ ਸ਼੍ਰੀਮਤੀ ਰਾਧਿਕਾ ਵਲੋਂ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਮੁੱਖ ਮਹਿਮਾਨ ਨੇ ਸਮੂਹ ਸਟਾਫ਼ ਨਾਲ ਸਕੂਲ ਦੇ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਸਕੂਲਾਂ ਵਿਚ ਨਵੇਂ ਕਮਰਿਆਂ ਅਤੇ ਆਧੁਨਿਕ ਲੈਬਾਂ ਦਾ ਨਿਰਮਾਣ ਕਰਵਾਉਣਾ ਇਕ ਸ਼ਲਾਘਾਯੋਗ ਕਦਮ ਹੈ ਅਤੇ ਸਰਕਾਰ ਭਵਿੱਖ ਵਿਚ ਵੀ ਸਿੱਖਿਆ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਂਦੀ ਰਹੇਗੀ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਸ਼ਮੀਰੀ ਲਾਲ ਨੇ ਕਿਹਾ ਕਿ ਸਰਕਾਰ ਦੇ ਸਹਿਯੋਗ ਨਾਲ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। ਉਨ੍ਹਾਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸਕੂਲ ਸਟਾਫ਼ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਲਈ ਧੰਨਵਾਦ ਕੀਤਾ। ਆਖ਼ਰ ਵਿਚ ਸਕੂਲ ਇੰਚਾਰਜ ਸ਼੍ਰੀਮਤੀ ਰਾਧਿਕਾ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਸਟੇਜ ਸੰਚਾਲਨ ਦੀ ਭੂਮਿਕਾ ਸ਼੍ਰੀਮਤੀ ਸਵਿਤਾ, ਵਰੁਨ ਫੁਟੇਲਾ ਅਤੇ ਅਸ਼ਵਨੀ ਕੁਮਾਰ ਵਲੋਂ ਬਾਖ਼ੂਬੀ ਨਿਭਾਈ ਗਈ। ਇਸ ਮੌਕੇ ਅਰਵਿੰਦ ਭੋਬੀਆ, ਅਰੁਣ ਨਾਗਪਾਲ, ਤਲਵਿੰਦਰ ਸੰਧੂ, ਐੱਸ.ਐੱਮ.ਸੀ. ਚੇਅਰਮੈਨ ਓਮ ਪ੍ਰਕਾਸ਼, ਪੰਚਾਇਤ ਮੈਂਬਰ ਮੋਹਨ ਲਾਲ, ਸ਼੍ਰੀਮਤੀ ਪੂਨਮ ਰਾਣੀ, ਸ਼੍ਰੀਮਤੀ ਦਇਆਵੰਤੀ, ਸ਼੍ਰੀਮਤੀ ਰਿਤੂ ਰਾਣੀ, ਦਾਰਾ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ।