ਲਾਇਨਜ਼ ਕਲੱਬ ਵਿਸ਼ਾਲ ਨੇ ਸਤਿਸੰਗ ਐਲੀਮੈਂਟਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨਾਲ ਮਨਾਈ ਦੀਵਾਲੀ
ਫ਼ਾਜ਼ਿਲਕਾ, 6 ਨਵੰਬਰ (ਅਮਰਜੀਤ ਸ਼ਰਮਾ)-ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ ਸਤਿਸੰਗ ਐਲੀਮੈਂਟਰੀ ਪ੍ਰਾਇਮਰੀ ਸਕੂਲ, ਫ਼ਾਜ਼ਿਲਕਾ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਇਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਮਿਠਾਈ ਅਤੇ ਕੱਪੜੇ ਵੰਡ ਕੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ।
ਫ਼ਾਜ਼ਿਲਕਾ, 6 ਨਵੰਬਰ (ਅਮਰਜੀਤ ਸ਼ਰਮਾ)-ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ ਸਤਿਸੰਗ ਐਲੀਮੈਂਟਰੀ ਪ੍ਰਾਇਮਰੀ ਸਕੂਲ, ਫ਼ਾਜ਼ਿਲਕਾ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਇਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਮਿਠਾਈ ਅਤੇ ਕੱਪੜੇ ਵੰਡ ਕੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਸਮਾਗਮ ਲਈ ਮੁੰਬਈ ਨਿਵਾਸੀ ਘਨਸ਼ਾਮ ਸਿੰਘ ਨਾਰੰਗ ਦੇ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਸਕੂਲ ਦੇ ਮੁੱਖ ਅਧਿਆਪਕ ਅਤੇ ਲਾਇਨਜ਼ ਕਲੱਬ ਵਿਸ਼ਾਲ ਦੇ ਸਕੱਤਰ ਐੱਮ.ਜੇ.ਐੱਫ.ਲਾਇਨ ਸੰਜੀਵ ਕੁਮਾਰ ਗਰੋਵਰ ਨੇ ਦੱਸਿਆ ਕਿ ਘਨਸ਼ਾਮ ਸਿੰਘ ਨਾਰੰਗ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੱਚਿਆਂ ਦੀ ਦੀਵਾਲੀ ਦੀਆਂ ਖ਼ੁਸ਼ੀਆਂ ਵਿਚ ਸਹਿਯੋਗੀ ਬਣੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਕਰੀਬ 40 ਸਾਲਾਂ ਤੋਂ ਮੁੰਬਈ ਵਿਚ ਰਹਿ ਰਹੇ ਨਾਰੰਗ ਆਮਦਨ ਕਰ ਐਡਵੋਕੇਟ ਵਜੋਂ ਸੇਵਾਮੁਕਤ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਵੱਲੋਂ ਸਕੂਲ ਨੂੰ ਤਿੰਨ ਲੱਖ ਰੁਪਏ ਦੀ ਐੱਫ.ਡੀ.ਆਰ. ਦਿੱਤੀ ਗਈ ਸੀ, ਜਿਸ ਤੋਂ ਪ੍ਰਾਪਤ ਸਾਲਾਨਾ ਵਿਆਜ ਦੀ ਰਕਮ ਨਾਲ ਉਨ੍ਹਾਂ ਦੀ ਇੱਛਾ ਅਨੁਸਾਰ ਬੱਚਿਆਂ ਨੂੰ ਮਿਠਾਈ ਅਤੇ ਪਟਾਕੇ ਦੇ ਕੇ ਦੀਵਾਲੀ ਮਨਾਈ ਜਾਂਦੀ ਹੈ। ਇਸ ਮੌਕੇ ਸਕੂਲ ਦੇ ਬਾਹਰ ਦੁਕਾਨ ਚਲਾਉਣ ਵਾਲੇ ਰਾਮ ਲੁਭਾਇਆ ਵਲੋਂ ਵੀ ਬੱਚਿਆਂ ਨੂੰ ਕੱਪੜੇ ਭੇਟ ਕੀਤੇ ਗਏ। ਕਲੱਬ ਅਤੇ ਸਕੂਲ ਦੇ ਸਮੂਹ ਮੈਂਬਰਾਂ ਨੇ ਉਨ੍ਹਾਂ ਦੇ ਇਸ ਸਹਿਯੋਗ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ। ਕਲੱਬ ਦੇ ਪ੍ਰਧਾਨ ਅਸ਼ੋਕ ਵਾਟਸ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਸਹਿਯੋਗ ਦਾ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ। ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਅਸ਼ਵਨੀ ਕੁੱਕੜ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਤੋਂ ਪ੍ਰਾਪਤ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਵਰਦੀਆਂ ਦਿੱਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਦੂਰ-ਦੁਰਾਡੇ ਵੱਸਦੇ ਸਹਿਯੋਗੀਆਂ ਦੀ ਮਦਦ ਨਾਲ ਸਕੂਲ ਅਤੇ ਵਿਦਿਆਰਥੀਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਡਤ ਬੱਚਿਆਂ ਵਲੋਂ ਪੇਸ਼ ਕੀਤੇ ਸਭਿਆਚਾਰਕ ਪ੍ਰੋਗਰਾਮ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਐਡਵੋਕੇਟ ਸ਼ੇਖਰ ਛਾਬੜਾ, ਸਤੀਸ਼ ਸਚਦੇਵਾ, ਓ.ਪੀ. ਸਚਦੇਵਾ, ਨੀਲਮ ਸਚਦੇਵਾ, ਮਹੇਸ਼ ਬੱਬਰ, ਅਭੀ ਦੂਮੜਾ, ਅਸ਼ਵਨੀ ਅਹੂਜਾ, ਨਰੇਸ਼ ਜੁਨੇਜਾ ਅਤੇ ਸਕੂਲ ਪ੍ਰਬੰਧਕ ਕਮੇਟੀ ਤੋਂ ਸਰੋਜ ਕੁਮਾਰੀ ਸਮੇਤ ਹੋਰ ਮੈਂਬਰ ਹਾਜ਼ਰ ਸਨ। ਸਮਾਗਮ ਨੂੰ ਸਫਲ ਬਣਾਉਣ ਲਈ ਸਕੂਲ ਸਟਾਫ਼ ਮੈਂਬਰਾਂ ਰਜਨੀ, ਰਿੰਕੀ, ਪੂਨਮ ਰਾਣੀ, ਪੂਜਾ, ਕੰਚਨ ਰਾਣੀ, ਦਿਨੇਸ਼ ਤੋਂ ਇਲਾਵਾ ਕੁੱਕ-ਕਮ-ਹੈਲਪਰ ਸ਼ਿਵਕਲੀ, ਸੁਸ਼ਮਾ ਰਾਣੀ ਅਤੇ ਸੀਮਾ ਰਾਣੀ ਨੇ ਪੂਰਾ ਸਹਿਯੋਗ ਦਿੱਤਾ।