06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਜਯੋਤੀ ਬੀ.ਐੱਡ.ਕਾਲਜ ’ਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਸੰਬੰਧੀ ਧਰਮਿਕ ਸਮਾਗਮ ਕਰਵਾਇਆ

ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਜਯੋਤੀ ਬੀ. ਐੱਡ.

Ad Position 21
No active advertisement
ਅਜੀਤ ਡੈਸਕ 07-11-2026
ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਜਯੋਤੀ ਬੀ.ਐੱਡ.ਕਾਲਜ ਰਾਮਪੁਰਾ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਮੌਕੇ ’ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਧਾਰਮਿਕ ਸਮਾਗਮ ਦੀ ਸ਼ੁਰੂਆਤ ਕਾਲਜ ਦੇ ਵਿਹੜੇ ਵਿਚ ਹੋਈ, ਜਿਸ ਵਿਚ ਕਾਲਜ ਦੀ ਪ੍ਰਿੰਸੀਪਲ ਡਾ.ਅਨੀਤਾ ਅਰੋੜਾ, ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਵਿਚ ਸ਼ਾਮਲ ਹੋ ਕੇ ਮੱਥਾ ਟੇਕਿਆ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਉਪਰੰਤ ਕੀਰਤਨ ਵੀ ਕੀਤਾ ਗਿਆ, ਜਿਸ ਦੌਰਾਨ ਸੰਗਤ ਨੇ ਗੁਰਬਾਣੀ ਦਾ ਅਨੰਦ ਮਾਣਿਆ। ਇਸ ਮੌਕੇ ਬੰਦੀ ਛੋੜ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਦਿਨ ਸਿੱਖ ਇਤਿਹਾਸ ਦਾ ਇਕ ਮਹਾਨ ਅਤੇ ਯਾਦਗਾਰੀ ਦਿਹਾੜਾ ਹੈ। ਇਸ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਰਾਜਿਆਂ ਨੂੰ ਰਿਹਾਅ ਕਰਵਾਇਆ ਸੀ। ਇਸ ਦਿਨ ਨੂੰ ਸਿੱਖ ਸੰਗਤ ਵਲੋਂ ਸ਼ਰਧਾ ਅਤੇ ਖ਼ੁਸ਼ੀ ਨਾਲ ਮਨਾਇਆ ਜਾਂਦਾ ਹੈ। ਇਸ ਦੌਰਾਨ ਕਾਲਜ ਦੀ ਪ੍ਰਿੰਸੀਪਲ ਡਾ.ਅਨੀਤਾ ਅਰੋੜਾ ਅਤੇ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਾਰੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਕਾਲਜ ਦੀ ਤਰੱਕੀ ਲਈ ਅਰਦਾਸ ਕੀਤੀ ਗਈ। ਸਮਾਗਮ ਦੇ ਅੰਤ ਵਿਚ ਲੰਗਰ ਦਾ ਪ੍ਰਬੰਧ ਕੀਤਾ ਗਿਆ। ਅੰਤ ਵਿਚ ਪ੍ਰਬੰਧਕ ਕਮੇਟੀ ਵਲੋਂ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪੰਨ ਨੰਨ੍ਹੇ ਖਿਡਾਰੀਆਂ ’ਚ ਦੇਖਣ ਨੂੰ ਮਿਲੇ ਵੱਡੇ ਮੁਕਾਬਲੇ-ਡੀ.ਈ.... ਅਗਲੀ ਖ਼ਬਰ ਲਾਇਨਜ਼ ਕਲੱਬ ਵਿਸ਼ਾਲ ਨੇ ਸਤਿਸੰਗ ਐਲੀਮੈਂਟਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨਾਲ ਮਨਾਈ ਦੀਵਾਲੀ
Ad Position 24