06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬਾਬਾ ਨਾਮਦੇਵ ਪ੍ਰਬੰਧਕ ਕਮੇਟੀ ਵਲੋਂ ਮਨਾਇਆ ਜਾਵੇਗਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਅਬੋਹਰ, 6 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਲਾਨਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਅਬੋਹਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਜਾ ਰਹੇ ਹਨ। ਇਹ ਸਮਾਗਮ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਪ੍ਰਬੰਧਕ ਕਮੇਟੀ ਅਤੇ ਬਾਬਾ ਨਾਮਦੇਵ ਯੋਗਾ ਕਮੇਟੀ, ਅਬੋਹਰ ਵਲੋਂ ਆਲ ਇੰਡੀਆ ਕਸ਼ੱਤਰੀ (ਟਾਂਕ) ਪ੍ਰਤੀਨਿਧੀ ਸਭਾ ਦੀ ਸਰਪ੍ਰਸਤੀ ਹੇਠ ਕਰਵਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 07-11-2026
ਅਬੋਹਰ, 6 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਲਾਨਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਅਬੋਹਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਜਾ ਰਹੇ ਹਨ। ਇਹ ਸਮਾਗਮ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਪ੍ਰਬੰਧਕ ਕਮੇਟੀ ਅਤੇ ਬਾਬਾ ਨਾਮਦੇਵ ਯੋਗਾ ਕਮੇਟੀ, ਅਬੋਹਰ ਵਲੋਂ ਆਲ ਇੰਡੀਆ ਕਸ਼ੱਤਰੀ (ਟਾਂਕ) ਪ੍ਰਤੀਨਿਧੀ ਸਭਾ ਦੀ ਸਰਪ੍ਰਸਤੀ ਹੇਠ ਕਰਵਾਏ ਜਾਣਗੇ। ਇਸ ਸੰਬੰਧੀ ਕੀਤੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ 20 ਨਵੰਬਰ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ। ਇਸ ਉਪਰੰਤ 22 ਨਵੰਬਰ ਐਤਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਭੋਗ ਉਪਰੰਤ ਧਾਰਮਿਕ ਕੀਰਤਨ ਦਾ ਪ੍ਰਵਾਹ ਚੱਲੇਗਾ। ਇਸ ਮੌਕੇ ਭਾਈ ਨਿਰਮਲ ਸਿੰਘ ਜੀ ਵਲੋਂ ਸਵੇਰੇ 10 ਵਜੇ ਤੋਂ 11 ਵਜੇ ਤੱਕ ਕੀਰਤਨ ਕੀਤਾ ਜਾਵੇਗਾ। ਇਸ ਤੋਂ ਬਾਅਦ ਪੰਥ ਪ੍ਰਸਿੱਧ ਰਾਗੀ ਜਥੇ ਭਾਈ ਤਾਰਾ ਬਲਬੀਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਸਵੇਰੇ 11 ਵਜੇ ਤੋਂ ਦੁਪਹਿਰ 12:30 ਵਜੇ ਤੱਕ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਇਨ੍ਹਾਂ ਧਾਰਮਿਕ ਸਮਾਗਮਾਂ ਦਾ ਮੁੱਖ ਉਦੇਸ਼ ਸੰਗਤ ਨੂੰ ਗੁਰੂ ਸਾਹਿਬਾਨ ਅਤੇ ਭਗਤ ਸਾਹਿਬਾਨ ਦੀ ਬਾਣੀ, ਵਿਚਾਰਧਾਰਾ ਅਤੇ ਅਧਿਆਤਮਕ ਸਿੱਖਿਆਵਾਂ ਨਾਲ ਜੋੜਨਾ ਹੈ। ਪ੍ਰਬੰਧਕਾਂ ਵਲੋਂ ਸਮੂਹ ਸੰਗਤ ਨੂੰ ਪਰਿਵਾਰਾਂ ਸਮੇਤ ਸਮਾਗਮ ਵਿਚ ਸ਼ਾਮਲ ਹੋਣ ਅਤੇ ਗੁਰਬਾਣੀ ਕੀਰਤਨ ਦਾ ਲਾਹਾ ਲੈਣ ਦੀ ਅਪੀਲ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਜੀ-11 ਵੈੱਲਫੇਅਰ ਸੋਸਾਇਟੀ ਫ਼ਾਜ਼ਿਲਕਾ ਵੱਲੋਂ ਬੇਸਹਾਰਾ ਔਰਤਾਂ ਨੂੰ ਨਵੰਬਰ ਮਹੀਨੇ ਦੇ ਰਾਸ਼ਨ ਦੀ ਵੰਡ ਅਗਲੀ ਖ਼ਬਰ ਪਿੰਡ ਅਲਿਆਣਾ ਦੇ ਵੱਡੀ ਗਿਣਤੀ ਵਿਚ ਆਗੂਆਂ ਅਤੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ
Ad Position 24