08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 9 ਨਵੰਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸੂਏ ਦੇ ਪੁਲ ਕਾਠਗੜ੍ਹ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ।

Ad Position 21
No active advertisement
ਅਜੀਤ ਡੈਸਕ 10-11-2026
ਫ਼ਾਜ਼ਿਲਕਾ, 9 ਨਵੰਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸੂਏ ਦੇ ਪੁਲ ਕਾਠਗੜ੍ਹ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਉਹ ਘਬਰਾ ਗਿਆ ਅਤੇ ਆਪਣੇ ਕੋਲ ਮੌਜੂਦ ਸਮਾਨ ਨੂੰ ਇਕ ਪਾਸੇ ਸੁੱਟ ਕੇ ਖਿਸਕਣ ਲੱਗਿਆ। ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 1 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਕ੍ਰਿਸ਼ਨ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਚੱਕ ਬਲੋਚਾਂ ਉਰਫ਼ ਮਹਾਲਮ ਵਜੋਂ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਦਾਦੀ ਦੇ ਅੰਤਿਮ ਦਰਸ਼ਨਾਂ ਲਈ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਦੀ ਮੰਗ ਅਗਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ
Ad Position 24