ਪੈਨਸ਼ਨਰਾਂ ਦੇ ਆਨਲਾਈਨ ਜੀਵਨ ਪ੍ਰਮਾਣ ਪੱਤਰ ਭਰਨ ਲਈ 11 ਅਤੇ 12 ਨੂੰ ਲੱਗੇਗਾ ਵਿਸ਼ੇਸ਼ ਕੈਂਪ- ਰੰਗੀਲਾ
ਅਬੋਹਰ, 9 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਗੌਰਮਿੰਟ ਪੈਨਸ਼ਨਰ ਯੂਨੀਅਨ ਪੰਜਾਬ ਤਹਿਸੀਲ ਅਬੋਹਰ ਵਲੋਂ ਪੈਨਸ਼ਨਰਾਂ ਦੀ ਸਹੂਲਤ ਲਈ ਆਨਲਾਈਨ ਜੀਵਨ ਪ੍ਰਮਾਣ ਪੱਤਰ ਭਰਨ ਵਾਸਤੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਤਹਿਸੀਲ ਪ੍ਰਧਾਨ ਰੇਸ਼ਮ ਰੰਗੀਲਾ ਨੇ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਇਹ ਕੈਂਪ 11 ਅਤੇ 12 ਨਵੰਬਰ ਨੂੰ ਸਵੇਰੇ 10:30 ਵਜੇ ਸੇਵਾ ਭਾਰਤੀ ਦੇ ਦਫ਼ਤਰ ਸਿਵਲ ਹਸਪਤਾਲ ਅਬੋਹਰ ਵਿਖੇ ਲਗਾਇਆ ਜਾਵੇਗਾ।
ਅਬੋਹਰ, 9 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਗੌਰਮਿੰਟ ਪੈਨਸ਼ਨਰ ਯੂਨੀਅਨ ਪੰਜਾਬ ਤਹਿਸੀਲ ਅਬੋਹਰ ਵਲੋਂ ਪੈਨਸ਼ਨਰਾਂ ਦੀ ਸਹੂਲਤ ਲਈ ਆਨਲਾਈਨ ਜੀਵਨ ਪ੍ਰਮਾਣ ਪੱਤਰ ਭਰਨ ਵਾਸਤੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਤਹਿਸੀਲ ਪ੍ਰਧਾਨ ਰੇਸ਼ਮ ਰੰਗੀਲਾ ਨੇ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਇਹ ਕੈਂਪ 11 ਅਤੇ 12 ਨਵੰਬਰ ਨੂੰ ਸਵੇਰੇ 10:30 ਵਜੇ ਸੇਵਾ ਭਾਰਤੀ ਦੇ ਦਫ਼ਤਰ ਸਿਵਲ ਹਸਪਤਾਲ ਅਬੋਹਰ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਪੈਨਸ਼ਨਰਾਂ ਦੇ ਆਨਲਾਈਨ ਜੀਵਨ ਪ੍ਰਮਾਣ ਪੱਤਰ (ਲਾਈਫ਼ ਸਰਟੀਫਿਕੇਟ) ਭਰਨ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਪੈਨਸ਼ਨਰਾਂ ਨੂੰ ਇਹ ਜ਼ਰੂਰੀ ਪ੍ਰਕਿਰਿਆ ਪੂਰੀ ਕਰਨ ਲਈ ਕਿਸੇ ਕਿਸਮ ਦੀ ਖ਼ੱਜਲ-ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੈਨਸ਼ਨ ਜਾਰੀ ਰੱਖਣ ਲਈ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਵਾਉਣਾ ਬਹੁਤ ਜ਼ਰੂਰੀ ਹੁੰਦਾ ਹੈ, ਇਸ ਲਈ ਸਾਰੇ ਪੈਨਸ਼ਨਰ ਸਮੇਂ ਸਿਰ ਆਪਣਾ ਪ੍ਰਮਾਣ ਪੱਤਰ ਦਰਜ ਕਰਵਾਉਣ। ਰੇਸ਼ਮ ਲਾਲ ਰੰਗੀਲਾ ਨੇ ਯੂਨੀਅਨ ਦੇ ਸਮੂਹ ਮੈਂਬਰਾਂ ਅਤੇ ਹੋਰ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਕੈਂਪ ਵਿਚ ਸ਼ਾਮਲ ਹੋਣ ਸਮੇਂ ਆਪਣੀ ਪੈਨਸ਼ਨ ਪੇਮੈਂਟ ਆਰਡਰ, ਬੈਂਕ ਪਾਸ-ਬੁੱਕ ਦੀ ਕਾਪੀ, ਆਧਾਰ ਕਾਰਡ ਅਤੇ ਆਧਾਰ ਕਾਰਡ ਨਾਲ ਲਿੰਕ ਮੋਬਾਈਲ ਫ਼ੋਨ ਜ਼ਰੂਰ ਨਾਲ ਲੈ ਕੇ ਆਉਣ।