ਹਰਕੀਰਤ ਸਿੰਘ ਕੀਰਤ ਕੁੱਕੜ ਬਣੇ ਯੂਥ ਕਾਂਗਰਸ ਹਲਕਾ ਜਲਾਲਾਬਾਦ ਦੇ ਪ੍ਰਧਾਨ
ਜਲਾਲਾਬਾਦ, 9 ਨਵੰਬਰ (ਜਸਕਰਨ ਸਿੰਘ ਤਨੇਜਾ)-ਇੰਡੀਅਨ ਯੂਥ ਕਾਂਗਰਸ ਵਲੋਂ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਹਰਕੀਰਤ ਸਿੰਘ (ਕੀਰਤ ਕੁੱਕੜ) ਨੂੰ ਹਲਕਾ ਜਲਾਲਾਬਾਦ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਜਲਾਲਾਬਾਦ, 9 ਨਵੰਬਰ (ਜਸਕਰਨ ਸਿੰਘ ਤਨੇਜਾ)-ਇੰਡੀਅਨ ਯੂਥ ਕਾਂਗਰਸ ਵਲੋਂ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਹਰਕੀਰਤ ਸਿੰਘ (ਕੀਰਤ ਕੁੱਕੜ) ਨੂੰ ਹਲਕਾ ਜਲਾਲਾਬਾਦ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਗੁਰਜੋਤ ਸਿੰਘ ਸੰਧੂ ਨੇ ਨਵ-ਨਿਯੁਕਤ ਪ੍ਰਧਾਨ ਹਰਕੀਰਤ ਸਿੰਘ ਨੂੰ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਉਨ੍ਹਾਂ ਆਸ ਪ੍ਰਗਟਾਈ ਕਿ ਹਰਕੀਰਤ ਸਿੰਘ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਹਲਕੇ ਵਿਚ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਹਰਕੀਰਤ ਸਿੰਘ ਨੇ ਆਪਣੀ ਨਿਯੁਕਤੀ ਲਈ ਆਲ ਇੰਡੀਆ ਯੂਥ ਕਾਂਗਰਸ ਦੇ ਇੰਚਾਰਜ ਮਨੀਸ਼ ਸ਼ਰਮਾ, ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨ ਚਿੱਬ, ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਡਾ. ਸਮ੍ਰਿਤੀ ਲੰਕਾ ਅਤੇ ਗੁਰਜੋਤ ਸਿੰਘ ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਇਸ ਮੌਕੇ ਕਾਂਗਰਸ ਅਤੇ ਯੂਥ ਕਾਂਗਰਸ ਦੇ ਹੋਰ ਆਗੂਆਂ ਤੇ ਵਰਕਰਾਂ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ।