ਸੁਸਾਇਟੀ ਦੀ ਸਥਾਪਨਾ ਦੇ 50 ਸਾਲ ਅਤੇ ਹੱਡੀਆਂ ਦੇ ਕੈਂਪਾਂ ਦੀ ਸੇਵਾ ਦੇ 25 ਸਾਲ ਪੂਰੇ ਹੋਏ
ਅਬੋਹਰ, 9 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਕਾਰਜਸ਼ੀਲ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਵਾਉਣ ਲਈ 10 ਨਵੰਬਰ ਨੂੰ ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸੰਸਥਾ ਵਲੋਂ 15 ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਣਗੇ।
ਗ
ਗੁਰਦੁਆਰਾ ਨਾਨਕਸਰ ਟੋਭਾ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਜੋਗਾ ਸਿੰਘ, ਰਾਜ ਚਲਾਣਾ, ਗੁਰਵਿੰਦਰ ਸਿੰਘ ਵਿਪਨ ਤੇ ਹੋਰ ਸੰਸਥਾ ਮੈਂਬਰ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ
10-11-2026
ਅਬੋਹਰ, 9 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਕਾਰਜਸ਼ੀਲ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਵਾਉਣ ਲਈ 10 ਨਵੰਬਰ ਨੂੰ ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸੰਸਥਾ ਵਲੋਂ 15 ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਣਗੇ। ਇਹ ਸਮਾਗਮ ਸੰਸਥਾ ਦੀ ਸਥਾਪਨਾ ਦੇ 50 ਸਾਲ ਪੂਰੇ ਹੋਣ ਅਤੇ ਲੋੜਵੰਦ ਮਰੀਜ਼ਾਂ ਲਈ ਹੱਡੀਆਂ ਦੇ ਇਲਾਜ ਸਬੰਧੀ ਲਗਾਏ ਜਾਂਦੇ ਕੈਂਪਾਂ ਦੀ ਸੇਵਾ ਦੇ 25 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਕਰਵਾਇਆ ਜਾ ਰਿਹਾ ਹੈ। ਸੰਸਥਾ ਵਲੋਂ ਲੰਮੇ ਸਮੇਂ ਤੋਂ ਸਮਾਜ ਦੇ ਲੋੜਵੰਦ ਵਰਗਾਂ ਦੀ ਸਹਾਇਤਾ ਲਈ ਵੱਖ-ਵੱਖ ਸੇਵਾ ਕਾਰਜ ਕੀਤੇ ਜਾ ਰਹੇ ਹਨ। ਇਸ ਨੇਕ ਕਾਰਜ ਵਿਚ ਅਮਰੀਕਾ ਤੋਂ ਰਾਜ ਚਲਾਣਾ ਆਪਣੇ ਸਵ.ਭਰਾ ਦੀ ਯਾਦ ਵਿਚ ਪੂਰਨ ਤੌਰ ’ਤੇ ਸਹਿਯੋਗ ਦੇ ਰਹੇ ਹਨ। ਉਨ੍ਹਾਂ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਵਾਉਣ ਲਈ ਦਿੱਤਾ ਜਾ ਰਿਹਾ ਸਹਿਯੋਗ ਸਮਾਜ ਸੇਵਾ ਅਤੇ ਮਨੁੱਖਤਾ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਦਰਸਾਉਂਦਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜੋਗਾ ਸਿੰਘ ਭੁੱਲਰ ਅਤੇ ਗੁਰਵਿੰਦਰ ਸਿੰਘ ਵਿਪਨ ਨੇ ਦੱਸਿਆ ਕਿ ਸਮਾਗਮ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਹੋਵੇਗਾ। ਇਸ ਦੌਰਾਨ ਧਾਰਮਿਕ ਸਮਾਗਮ ਵੀ ਕਰਵਾਇਆ ਜਾਵੇਗਾ, ਜਿਸ ਵਿਚ ਨਾਮਵਰ ਰਾਗੀ ਜਥੇ ਸ਼ਮੂਲੀਅਤ ਕਰਨਗੇ। ਸੰਸਥਾ ਵਲੋਂ ਇਸ ਸਮਾਗਮ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸੰਸਥਾ ਦੇ ਇਸ ਉਪਰਾਲੇ ਦਾ ਮੁੱਖ ਮਕਸਦ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਧੀਆਂ ਦੇ ਵਿਆਹਾਂ ਦੀ ਜ਼ਿੰਮੇਵਾਰੀ ਨਿਭਾਉਣ ਵਿਚ ਸਹਿਯੋਗ ਦੇਣਾ ਅਤੇ ਸਮਾਜ ਵਿਚ ਸੇਵਾ, ਸਹਿਯੋਗ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਉਕਤ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਜੋਗਾ ਸਿੰਘ ਭੁੱਲਰ, ਰਾਜ ਚਲਾਣਾ ਅਮਰੀਕਾ, ਕੁਲਵੰਤ ਰਾਏ ਕੰਤੀ, ਗੁਰਵਿੰਦਰ ਸਿੰਘ ਵਿਪਨ, ਜਗਜੀਤ ਸਿੰਘ ਜੱਗਾ, ਵਿਸ਼ਵਜੀਤ ਸਿੰਘ, ਹਰਮੀਤ ਸਿੰਘ ਅਹੂਜਾ, ਬਲਵਿੰਦਰ ਸਿੰਘ ਐਧਨ, ਬੀਬੀ ਸੁਰਿੰਦਰ ਕੌਰ, ਅਮਿੱਤ ਚਰਾਇਆ, ਗੁਰਨੇਕ ਸਿੰਘ, ਅਜੀਤ ਸਿੰਘ, ਧਰਮਿੰਦਰ ਕੁਮਾਰ, ਗੁਰਵਿੰਦਰ ਸਿੰਘ, ਰੋਤਾਸ ਸੋਖਲ, ਵਿਜੈ ਜੱਗਾ, ਸੋਨੂੰ ਕਟਾਰੀਆ, ਰਿਤੇਸ਼ ਕਟਾਰੀਆ ਆਦਿ ਹਾਜ਼ਰ ਸਨ।