ਵਿਸ਼ਵਕਰਮਾ ਦਿਵਸ ਮੌਕੇ ਵੱਖ-ਵੱਖ ਧਾਰਮਿਕ ਸਮਾਗਮਾਂ ’ਚ ਸ਼ਾਮਿਲ ਹੋਏ ਵਿਧਾਇਕ ਗੋਲਡੀ ਕੰਬੋਜ
ਜਲਾਲਾਬਾਦ, 9 ਨਵੰਬਰ (ਜਸਕਰਨ ਸਿੰਘ ਤਨੇਜਾ)-ਭਗਵਾਨ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਪੁਰਬ ਅਤੇ ਵਿਸ਼ਵਕਰਮਾ ਦਿਵਸ ਮੌਕੇ ਜਲਾਲਾਬਾਦ ਵਿਖੇ ਵੱਖ-ਵੱਖ ਥਾਵਾਂ ’ਤੇ ਕਰਵਾਏ ਗਏ ਧਾਰਮਿਕ ਸਮਾਗਮਾਂ ਵਿਚ ਜਗਦੀਪ ਕੰਬੋਜ ਗੋਲਡੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨਾਲ ਮਿਲ ਕੇ ਭਗਵਾਨ ਵਿਸ਼ਵਕਰਮਾ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੂਹ ਇਲਾਕਾ ਨਿਵਾਸੀਆਂ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ।
ਜਲਾਲਾਬਾਦ, 9 ਨਵੰਬਰ (ਜਸਕਰਨ ਸਿੰਘ ਤਨੇਜਾ)-ਭਗਵਾਨ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਪੁਰਬ ਅਤੇ ਵਿਸ਼ਵਕਰਮਾ ਦਿਵਸ ਮੌਕੇ ਜਲਾਲਾਬਾਦ ਵਿਖੇ ਵੱਖ-ਵੱਖ ਥਾਵਾਂ ’ਤੇ ਕਰਵਾਏ ਗਏ ਧਾਰਮਿਕ ਸਮਾਗਮਾਂ ਵਿਚ ਜਗਦੀਪ ਕੰਬੋਜ ਗੋਲਡੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨਾਲ ਮਿਲ ਕੇ ਭਗਵਾਨ ਵਿਸ਼ਵਕਰਮਾ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੂਹ ਇਲਾਕਾ ਨਿਵਾਸੀਆਂ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਸਿਰਜਣਾ, ਕਲਾ ਅਤੇ ਹੁਨਰ ਦੇ ਪ੍ਰਤੀਕ ਵਜੋਂ ਪੂਜਿਆ ਜਾਂਦਾ ਹੈ। ਉਨ੍ਹਾਂ ਦਾ ਜੀਵਨ ਸਾਨੂੰ ਮਿਹਨਤ , ਲਗਨ ਅਤੇ ਇਮਾਨਦਾਰੀ ਨਾਲ ਆਪਣੇ ਕਾਰਜ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਾਮਨਾ ਕੀਤੀ ਕਿ ਇਹ ਪਾਵਨ ਦਿਹਾੜਾ ਸਮੂਹ ਇਲਾਕਾ ਨਿਵਾਸੀਆਂ ਦੇ ਜੀਵਨ ਵਿਚ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਤਰੱਕੀ ਲੈ ਕੇ ਆਵੇ। ਇਸ ਮੌਕੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਪੂਜਾ-ਅਰਚਨਾ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।