08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪੰਜਾਬ ਮੰਡੀ ਬੋਰਡ ਜ਼ੀਰਾ ਨੇ ਪ੍ਰਕਿਰਤੀ ਕਲੱਬ ਜ਼ੀਰਾ ਦੇ ਸਹਿਯੋਗ ਨਾਲ 25 ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡੇ

ਜ਼ੀਰਾ,9 ਨਵੰਬਰ (ਰਜਨੀਸ਼ ਕਥੂਰੀਆ)-ਪੰਜਾਬ ਮੰਡੀ ਬੋਰਡ ਜ਼ੀਰਾ ਦੇ ਸੇਵਾਮੁਕਤ ਜੇ. ਈ.

Ad Position 21
No active advertisement
ਅਜੀਤ ਡੈਸਕ 10-11-2026
ਜ਼ੀਰਾ,9 ਨਵੰਬਰ (ਰਜਨੀਸ਼ ਕਥੂਰੀਆ)-ਪੰਜਾਬ ਮੰਡੀ ਬੋਰਡ ਜ਼ੀਰਾ ਦੇ ਸੇਵਾਮੁਕਤ ਜੇ.ਈ.ਅੰਗਰੇਜ਼ ਸਿੰਘ ਅਟਵਾਲ ਨੇ ਆ ਰਹੇ ਸਰਦੀ ਦੇ ਮੌਸਮ ਨੂੰ ਵੇਖਦਿਆਂ ਪ੍ਰਕਿਰਤੀ ਕਲੱਬ ਜ਼ੀਰਾ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਨੂੰ 25 ਕੰਬਲ ਵੰਡੇ। ਇਸ ਸਬੰਧ ਵਿਚ ਅੰਗਰੇਜ਼ ਸਿੰਘ ਅਟਵਾਲ ਦੇ ਮੱਲੋਕੇ ਰੋਡ ਜ਼ੀਰਾ ਵਿਖੇ ਸਥਿਤ ਨਿਵਾਸ ’ਤੇ ਇਕ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਵਿਚ ਲੋੜਵੰਦ ਪਰਿਵਾਰਾਂ ਤੋਂ ਇਲਾਵਾ ਪ੍ਰਕਿਰਤੀ ਕਲੱਬ ਜ਼ੀਰਾ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ, ਕਾਰਜਕਾਰੀ ਮੈਂਬਰ ਅਤੇ ਪੰਜਾਬ ਮੰਡੀ ਬੋਰਡ ਦੇ ਸੇਵਾਮੁਕਤ ਜੇ.ਈ.ਅੰਗਰੇਜ਼ ਸਿੰਘ ਅਟਵਾਲ, ਮੈਂਬਰ ਹਰਜੀਤ ਸਿੰਘ ਸਚਦੇਵਾ, ਸਹਾਰਾ ਕਲੱਬ ਜ਼ੀਰਾ ਦੇ ਪ੍ਰਧਾਨ ਗੁਰਤੇਜ ਸਿੰਘ ਗਿੱਲ ਅਤੇ ਤਾਰਾ ਚੰਦ ਭਾਪਾ ਜੀ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਜਰਨੈਲ ਸਿੰਘ ਭੁੱਲਰ ਨੇ ਕਿਹਾ ਕਿ ਅੰਗਰੇਜ਼ ਸਿੰਘ ਅਟਵਾਲ ਇਕ ਸੰਵੇਦਨਸ਼ੀਲ ਕਿਸਮ ਦੇ ਵਿਅਕਤੀ ਹਨ ਜਿਨ੍ਹਾਂ ਦਾ ਲੋੜਵੰਦ ਪਰਿਵਾਰਾਂ ਨੂੰ ਵੇਖ ਕੇ ਮਨ ਪਸੀਜ ਜਾਂਦਾ ਹੈ ਅਤੇ ਉਹ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰਨਾ ਆਪਣਾ ਨੈਤਿਕ ਫ਼ਰਜ਼ ਸਮਝਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ 2 ਸਕੇ ਭਰਾਵਾਂ ਕੋਲ ਸਰਦੀ ਦੇ ਮੌਸਮ ਵਿਚ ਠੰਡ ਤੋਂ ਬਚਣ ਲਈ ਕੋਈ ਵੀ ਕਮਰਾ ਨਹੀਂ ਸੀ ਜਿਸ ਬਾਰੇ ਅੰਗਰੇਜ਼ ਸਿੰਘ ਅਟਵਾਲ ਨੂੰ ਪਤਾ ਚੱਲਿਆ ਤਾਂ ਉਸ ਨੇ ਉੱਦਮ ਕਰਕੇ ਉਨ੍ਹਾਂ ਨੂੰ ਸਰਦੀ ਤੋਂ ਬਚਣ ਲਈ ਇਕ ਕਮਰਾ ਬਣਵਾ ਕੇ ਦਿੱਤਾ। ਇਸ ਦੌਰਾਨ ਸਹਾਰਾ ਕਲੱਬ ਜ਼ੀਰਾ ਦੇ ਪ੍ਰਧਾਨ ਗੁਰਤੇਜ ਸਿੰਘ ਗਿੱਲ ਨੇ ਕਿਹਾ ਕਿ ਲੋੜਵੰਦ ਲੋਕਾਂ ਦੀ ਸੁਣਨ ਲਈ ਪ੍ਰਮਾਤਮਾ ਪ੍ਰਤੱਖ ਤੌਰ ’ਤੇ ਪ੍ਰਗਟ ਨਹੀ ਹੁੰਦੇ ਬਲਕਿ ਅੰਗਰੇਜ਼ ਸਿੰਘ ਅਟਵਾਲ ਜਿਹੇ ਸਮਾਜ ਸੇਵਕਾਂ ਦੇ ਰਾਹੀਂ ਲੋੜਵੰਦ ਲੋਕਾਂ ਦੀ ਬਾਂਹ ਫੜਦੇ ਹਨ। ਉਨ੍ਹਾਂ ਦੱਸਿਆ ਕਿ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਨੂੰ ਆਪਣੀ ਧੀ ਬਣਾ ਕੇ ਅੰਗਰੇਜ਼ ਸਿੰਘ ਅਟਵਾਲ ਨੇ ਉਸ ਦੀ ਨਰਸਿੰਗ ਦੇ ਕੋਰਸ ਤੱਕ ਦੀ ਪੜ੍ਹਾਈ ਮੁਕੰਮਲ ਕਰਵਾਈ ਅਤੇ ਹੁਣ ਉਸ ਨੂੰ ਨੌਕਰੀ ਦਿਵਾਉਣ ਲਈ ਯਤਨਸ਼ੀਲ ਹਨ। ਇਸ ਦੌਰਾਨ 25 ਲੋੜਵੰਦਾਂ ਨੂੰ ਕੰਬਲ ਵੰਡੇ ਗਏ। ਇਸ ਮੌਕੇ ਅੰਗਰੇਜ਼ ਸਿੰਘ ਅਟਵਾਲ ਨੇ ਕਿਹਾ ਕਿ ਲੋੜਵੰਦਾਂ ਦੀ ਸਹਾਇਤਾ ਕਰਕੇ ਉਹ ਉਨ੍ਹਾਂ ਉੱਪਰ ਕੋਈ ਅਹਿਸਾਨ ਨਹੀਂ ਕਰਦੇ ਬਲਕਿ ਆਪਣਾ ਨੈਤਿਕ ਫ਼ਰਜ਼ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸੋਢੀ ਨਗਰ ਵਿਖੇ ਗਰੀਨ ਦੀਵਾਲੀ ਮਨਾਈ ਅਗਲੀ ਖ਼ਬਰ ਗੁਰੂਹਰਸਹਾਏ ਸ਼ਹਿਰ ’ਚ ਦੀਵਾਲੀ ਦੇ ਤਿਉਹਾਰ ਮੌਕੇ ਬਾਜ਼ਾਰਾਂ ’ਚ ਰਹੀਆਂ ਰੌਣਕਾਂ, ਦੁਕਾਨਦਾਰਾਂ ਨੇ ਕੀਤੀ ਖੂਬ ਵਿਕਰੀ
Ad Position 24