08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਮਨਾਈ ਗਈ ਗਰੀਨ ਦੀਵਾਲੀ

ਅਬੋਹਰ, 9 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੋਕਾਂ ਨੂੰ ਜ਼ਹਿਰੀਲੇ ਪਟਾਕਿਆਂ ਅਤੇ ਉਨ੍ਹਾਂ ਤੋਂ ਪੈਦਾ ਹੋਣ ਵਾਲੇ ਧੂੰਏਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਤੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦੇਣ ਦੇ ਉਦੇਸ਼ ਨਾਲ ਸਥਾਨਕ ਅਰੋੜਵੰਸ਼ ਧਰਮਸ਼ਾਲਾ ਵਿਖੇ ਗਰੀਨ ਦੀਵਾਲੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਮਨੋਰੰਜਕ ਤੇ ਸਿਰਜਣਾਤਮਿਕ ਗਤੀਵਿਧੀਆਂ ਵਿਚ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 10-11-2026
ਅਬੋਹਰ, 9 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੋਕਾਂ ਨੂੰ ਜ਼ਹਿਰੀਲੇ ਪਟਾਕਿਆਂ ਅਤੇ ਉਨ੍ਹਾਂ ਤੋਂ ਪੈਦਾ ਹੋਣ ਵਾਲੇ ਧੂੰਏਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਤੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦੇਣ ਦੇ ਉਦੇਸ਼ ਨਾਲ ਸਥਾਨਕ ਅਰੋੜਵੰਸ਼ ਧਰਮਸ਼ਾਲਾ ਵਿਖੇ ਗਰੀਨ ਦੀਵਾਲੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਮਨੋਰੰਜਕ ਤੇ ਸਿਰਜਣਾਤਮਿਕ ਗਤੀਵਿਧੀਆਂ ਵਿਚ ਭਾਗ ਲਿਆ। ਸਮਾਗਮ ਦੌਰਾਨ ਬੱਚਿਆਂ ਦੀ ਰੁਚੀ ਅਤੇ ਉਤਸ਼ਾਹ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਲਈ ਵੱਖ-ਵੱਖ ਤਰ੍ਹਾਂ ਦੀਆਂ ਇਨਡੋਰ ਖੇਡਾਂ ਕਰਵਾਈਆਂ ਗਈਆਂ। ਬੱਚਿਆਂ ਨੇ ਇਨ੍ਹਾਂ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਬੱਚਿਆਂ ਨੂੰ ਪ੍ਰਬੰਧਕਾਂ ਵਲੋਂ ਢੁਕਵੇਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁੰਦਰ ਲਿਖਾਈ ਦਾ ਵਿਸ਼ੇਸ਼ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ 35 ਅੱਖਰੀ ਲਿਖਾਈ ਰਾਹੀਂ ਆਪਣੀ ਲਿਖਣ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਪਰਿਵਾਰਕ ਸਾਂਝ ਅਤੇ ਆਪਸੀ ਮੇਲ-ਮਿਲਾਪ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਤੰਬੋਲਾ ਖੇਡ ਵੀ ਕਰਵਾਈ ਗਈ, ਜਿਸ ਦਾ ਹਾਜ਼ਰ ਲੋਕਾਂ ਨੇ ਖ਼ੂਬ ਅਨੰਦ ਮਾਣਿਆ। ਇਸ ਮੌਕੇ ਡਾ.ਮਨਦੀਪ ਸਿੰਘ, ਪਰਮਿੰਦਰ ਸਿੰਘ ਹੈਪੀ ਅਜੀਮਗੜ੍ਹ, ਸੁਖਜਿੰਦਰ ਸਿੰਘ ਰਾਜਨ, ਬਲਵਿੰਦਰ ਸਿੰਘ ਬੰਟੀ, ਜਗਜੀਤ ਸਿੰਘ ਜੱਗਾ, ਚਰਨਜੀਤ ਸਿੰਘ, ਸ਼ਰਨਜੀਤ ਸਿੰਘ, ਜਸਵਿੰਦਰ ਸਿੰਘ, ਚੰਨਪ੍ਰੀਤ ਸਿੰਘ ਖ਼ਾਲਸਾ ਸਮੇਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮੈਂਬਰਾਂ ਅਤੇ ਇਲਾਕੇ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਅਗਲੀ ਖ਼ਬਰ ਧਰਮਪਾਲ ਬਾਂਸਲ ਦੀ ਅਗਵਾਈ ਹੇਠ ਵੱਖ-ਵੱਖ ਚੌਕੀਆਂ ’ਤੇ ਜਗਾਏ ਦੀਵੇ
Ad Position 24