ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਇੱਟਾਂ ਰੋੜੇ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 10 ਨਵੰਬਰ(ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਇੱਟਾਂ ਰੋੜੇ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਲਦੀਪ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਗੋਬਿੰਦ ਨਗਰੀ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੁਖਚੈਨ ਸਿੰਘ ਪੁੱਤਰ ਭਜਨ ਸਿੰਘ ਵਾਸੀ ਦੁੱਲੇ ਕੇ ਨੱਥੂ ਕੇ ਗੁਰੂਹਰਸਹਾਏ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਉਸ ਦੇ ਪਤੀ ਬਲਵਿੰਦਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਅਤੇ ਇੱਟਾਂ ਰੋੜੇ ਮਾਰੇ ਗਏ।
ਅਜੀਤ ਡੈਸਕ
11-11-2026