ਬੱਚਿਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਅਤੇ ਸਿਰਜਣਾਤਮਿਕ ਸੋਚ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ
ਅਬੋਹਰ, 10 ਨਵੰਬਰ (ਵਿਵੇਕ ਹੂੜੀਆ)-ਦੀਵਾਲੀ ਦਾ ਤਿਉਹਾਰ ਜਿੱਥੇ ਰੌਸ਼ਨੀ, ਖ਼ੁਸ਼ੀਆਂ ਅਤੇ ਆਪਸੀ ਪਿਆਰ ਦਾ ਪ੍ਰਤੀਕ ਹੈ, ਉੱਥੇ ਹੀ ਇਹ ਬੱਚਿਆਂ ਨੂੰ ਆਪਣੀ ਛੁਪੀ ਹੋਈ ਕਲਾਤਮਕ ਪ੍ਰਤਿਭਾ ਦਿਖਾਉਣ ਦਾ ਵੀ ਸੁਨਹਿਰੀ ਮੌਕਾ ਪ੍ਰਦਾਨ ਕਰਦਾ ਹੈ। ਇਸੇ ਉਤਸ਼ਾਹ ਅਤੇ ਉਮੰਗ ਨਾਲ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਬੱਚਿਆਂ ਨੇ ਆਪਣੇ ਘਰਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਆਕਰਸ਼ਕ ਸਜਾਵਟਾਂ ਨਾਲ ਸਜਾ ਕੇ ਆਪਣੀ ਸਿਰਜਣਾਤਮਿਕ ਸੋਚ ਅਤੇ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਦ
ਦੀਵਾਲੀ ਮੌਕੇ ਆਪਣੇ ਹੱਥਾਂ ਨਾਲ ਸੁੰਦਰ ਰੰਗੋਲੀ ਤਿਆਰ ਕਰਕੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੀਆਂ ਹੋਈਆਂ ਬੱਚੀਆਂ। ਅਜੀਤ ਤਸਵੀਰ
11-11-2026
ਅਬੋਹਰ, 10 ਨਵੰਬਰ (ਵਿਵੇਕ ਹੂੜੀਆ)-ਦੀਵਾਲੀ ਦਾ ਤਿਉਹਾਰ ਜਿੱਥੇ ਰੌਸ਼ਨੀ, ਖ਼ੁਸ਼ੀਆਂ ਅਤੇ ਆਪਸੀ ਪਿਆਰ ਦਾ ਪ੍ਰਤੀਕ ਹੈ, ਉੱਥੇ ਹੀ ਇਹ ਬੱਚਿਆਂ ਨੂੰ ਆਪਣੀ ਛੁਪੀ ਹੋਈ ਕਲਾਤਮਕ ਪ੍ਰਤਿਭਾ ਦਿਖਾਉਣ ਦਾ ਵੀ ਸੁਨਹਿਰੀ ਮੌਕਾ ਪ੍ਰਦਾਨ ਕਰਦਾ ਹੈ। ਇਸੇ ਉਤਸ਼ਾਹ ਅਤੇ ਉਮੰਗ ਨਾਲ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਬੱਚਿਆਂ ਨੇ ਆਪਣੇ ਘਰਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਆਕਰਸ਼ਕ ਸਜਾਵਟਾਂ ਨਾਲ ਸਜਾ ਕੇ ਆਪਣੀ ਸਿਰਜਣਾਤਮਿਕ ਸੋਚ ਅਤੇ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਬੱਚਿਆਂ ਨੇ ਰੰਗ-ਬਿਰੰਗੇ ਰੰਗਾਂ ਨਾਲ ਸੁੰਦਰ ਰੰਗੋਲੀਆਂ ਬਣਾਈਆਂ ਅਤੇ ਮਿੱਟੀ ਦੇ ਦੀਵਿਆਂ ਨੂੰ ਵੱਖ-ਵੱਖ ਰੰਗਾਂ ਨਾਲ ਸਜਾ ਕੇ ਉਨ੍ਹਾਂ ਨੂੰ ਨਵਾਂ ਰੂਪ ਦਿੱਤਾ। ਇਸ ਤੋਂ ਇਲਾਵਾ ਕਈ ਬੱਚਿਆਂ ਨੇ ਕਾਗ਼ਜ਼, ਗੱਤੇ, ਰੰਗਦਾਰ ਸ਼ੀਟਾਂ ਅਤੇ ਹੋਰ ਸਜਾਵਟੀ ਸਮਗਰੀ ਦੀ ਵਰਤੋਂ ਕਰਕੇ ਮਨਮੋਹਕ ਕਲਾਕ੍ਰਿਤੀਆਂ ਤਿਆਰ ਕੀਤੀਆਂ। ਬੱਚਿਆਂ ਨੇ ਘਰਾਂ ਦੇ ਵਿਹੜਿਆਂ, ਮੁੱਖ ਦਰਵਾਜ਼ਿਆਂ ਅਤੇ ਕਮਰਿਆਂ ਨੂੰ ਵੀ ਆਪਣੀ ਕਲਾਤਮਕ ਸੋਚ ਅਨੁਸਾਰ ਸਜਾਇਆ, ਜਿਸ ਨਾਲ ਘਰਾਂ ਦੀ ਰੌਣਕ ਹੋਰ ਵੀ ਵਧ ਗਈ। ਖ਼ਾਸ ਗੱਲ ਇਹ ਰਹੀ ਕਿ ਬੱਚਿਆਂ ਨੇ ਬਾਜ਼ਾਰ ਤੋਂ ਸਜਾਵਟੀ ਸਮਾਨ ਖ਼ਰੀਦਣ ਦੀ ਬਜਾਏ ਆਪਣੇ ਹੱਥਾਂ ਨਾਲ ਵੱਖ-ਵੱਖ ਸਜਾਵਟੀ ਚੀਜ਼ਾਂ ਤਿਆਰ ਕਰਨ ਨੂੰ ਤਰਜੀਹ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਆਪਣੀ ਕਲਪਨਾ-ਸ਼ਕਤੀ ਦੀ ਵਰਤੋਂ ਕਰਦਿਆਂ ਨਵੇਂ ਡਿਜ਼ਾਈਨ ਤਿਆਰ ਕੀਤੇ ਅਤੇ ਰੰਗਾਂ ਦੀ ਸੁੰਦਰ ਚੋਣ ਰਾਹੀਂ ਆਪਣੀ ਕਲਾ ਦਾ ਪ੍ਰਗਟਾਵਾ ਕੀਤਾ। ਬੱਚਿਆਂ ਨੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਮਿਲ ਕੇ ਸਜਾਵਟ ਦੇ ਕੰਮ ਵਿਚ ਹਿੱਸਾ ਲਿਆ, ਜਿਸ ਨਾਲ ਉਨ੍ਹਾਂ ਵਿਚ ਆਪਸੀ ਸਹਿਯੋਗ ਅਤੇ ਮਿਲ-ਜੁਲ ਕੇ ਕੰਮ ਕਰਨ ਦੀ ਭਾਵਨਾ ਵੀ ਪੈਦਾ ਹੋਈ। ਮਾਪਿਆਂ ਨੇ ਵੀ ਬੱਚਿਆਂ ਦੀ ਇਸ ਰਚਨਾਤਮਿਕ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਤਿਉਹਾਰਾਂ ਦੇ ਮੌਕੇ ਬੱਚਿਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਲ ਕਰਨ ਨਾਲ ਉਨ੍ਹਾਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਮਿਲਦਾ ਹੈ। ਅਜਿਹੇ ਕਾਰਜਾਂ ਨਾਲ ਬੱਚਿਆਂ ਦੀ ਕਲਪਨਾ-ਸ਼ਕਤੀ, ਇਕਾਗਰਤਾ, ਕਲਾਤਮਕ ਯੋਗਤਾ ਅਤੇ ਆਤਮ-ਵਿਸ਼ਵਾਸ ਵਿਚ ਵਾਧਾ ਹੁੰਦਾ ਹੈ। ਕੁੱਲ ਮਿਲਾ ਕੇ ਇਸ ਵਾਰ ਦੀਵਾਲੀ ਮੌਕੇ ਬੱਚਿਆਂ ਵੱਲੋਂ ਬਣਾਈਆਂ ਗਈਆਂ ਸੁੰਦਰ ਰੰਗੋਲੀਆਂ, ਸਜਾਏ ਗਏ ਦੀਵਿਆਂ ਅਤੇ ਹੱਥੀਂ ਤਿਆਰ ਕੀਤੀਆਂ ਸਜਾਵਟੀ ਵਸਤਾਂ ਨੇ ਤਿਉਹਾਰ ਦੀ ਖ਼ੁਸ਼ੀ ਨੂੰ ਹੋਰ ਵੀ ਖ਼ਾਸ ਬਣਾ ਦਿੱਤਾ। ਬੱਚਿਆਂ ਦੀ ਇਸ ਪਹਿਲ ਨੇ ਇਹ ਸੰਦੇਸ਼ ਦਿੱਤਾ ਕਿ ਤਿਉਹਾਰ ਸਿਰਫ਼ ਰਸਮਾਂ ਨਿਭਾਉਣ ਦਾ ਹੀ ਨਹੀਂ, ਸਗੋਂ ਆਪਣੀ ਪ੍ਰਤਿਭਾ ਨੂੰ ਨਿਖਾਰਨ, ਨਵਾਂ ਸਿੱਖਣ ਅਤੇ ਪਰਿਵਾਰ ਨਾਲ ਮਿਲ ਕੇ ਖ਼ੁਸ਼ੀਆਂ ਸਾਂਝੀਆਂ ਕਰਨ ਦਾ ਵੀ ਸੁੰਦਰ ਮੌਕਾ ਹੁੰਦੇ ਹਨ।