ਨਸ਼ੀਲੀਆਂ ਗੋਲੀਆਂ ਸਮੇਤ 2 ਨੌਜਵਾਨ ਕਾਬੂ
ਫ਼ਾਜ਼ਿਲਕਾ, 10 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਸਬ-ਇੰਸਪੈਕਟਰ ਸੰਦੀਪ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸਲੇਮਸ਼ਾਹ ਰੋਡ ਫ਼ਾਜ਼ਿਲਕਾ ਵਿਖੇ ਗਸ਼ਤ ਕਰ ਰਹੇ ਸਨ ਤਾਂ 2 ਨੌਜਵਾਨ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਗਈ।
ਫ਼ਾਜ਼ਿਲਕਾ, 10 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਸਬ-ਇੰਸਪੈਕਟਰ ਸੰਦੀਪ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸਲੇਮਸ਼ਾਹ ਰੋਡ ਫ਼ਾਜ਼ਿਲਕਾ ਵਿਖੇ ਗਸ਼ਤ ਕਰ ਰਹੇ ਸਨ ਤਾਂ 2 ਨੌਜਵਾਨ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਗਈ। ਉਨ੍ਹਾਂ ਕੋਲੋਂ 15-15 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਰਾਹੁਲ ਪੁੱਤਰ ਖ਼ਰੈਤੀ ਲਾਲ ਵਾਸੀ ਨਵੀਂ ਆਬਾਦੀ ਫ਼ਾਜ਼ਿਲਕਾ ਅਤੇ ਤਨਿਸ਼ ਕੁਮਾਰ ਪੁੱਤਰ ਰਾਕੇਸ਼ ਕੁਮਾਰ ਵਾਸੀ ਚੱਕ ਵਾਲੇ ਝੁੱਗੇ ਫ਼ਾਜ਼ਿਲਕਾ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।