ਜ਼ਿਲ੍ਹਾ ਪੱਧਰੀ ਸ਼ਤਰੰਜ ਦੇ ਖੇਡ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਮੰਡੀ ਲਾਧੂਕਾ, 10 ਨਵੰਬਰ (ਰਾਕੇਸ਼ ਛਾਬੜਾ)-ਇਸ ਸਰਹੱਦੀ ਖੇਤਰ ਦੇ ਪਿੰਡ ਤੇਜਾ ਰੁਹੇਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀਆਂ ਲੜਕੀਆਂ ਅਤੇ ਲੜਕਿਆਂ ਨੇ ਜ਼ਿਲ੍ਹਾ ਪੱਧਰੀ ਸ਼ਤਰੰਜ ਦੇ ਖੇਡ ਮੁਕਾਬਲਿਆਂ ਵਿਚ ਜੇਤੂ ਰਹਿ ਕੇ ਸਕੂਲ, ਇਲਾਕਾ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੇ ਮੁੱਖ ਅਧਿਆਪਕ ਰਾਜੇਸ਼ ਕੁਮਾਰ ਨੇ ਕਿਹਾ ਹੈ ਸਕੂਲ ਦੀਆਂ ਲੜਕੀਆਂ ਅਤੇ ਲੜਕਿਆਂ ਨੇ ਸ਼ਤਰੰਜ ਦੇ ਮੁਕਾਬਲਿਆਂ ਵਿਚ ਪਹਿਲਾਂ ਅਤੇ ਖੋ ਖੋ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ।
ਮੰਡੀ ਲਾਧੂਕਾ, 10 ਨਵੰਬਰ (ਰਾਕੇਸ਼ ਛਾਬੜਾ)-ਇਸ ਸਰਹੱਦੀ ਖੇਤਰ ਦੇ ਪਿੰਡ ਤੇਜਾ ਰੁਹੇਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀਆਂ ਲੜਕੀਆਂ ਅਤੇ ਲੜਕਿਆਂ ਨੇ ਜ਼ਿਲ੍ਹਾ ਪੱਧਰੀ ਸ਼ਤਰੰਜ ਦੇ ਖੇਡ ਮੁਕਾਬਲਿਆਂ ਵਿਚ ਜੇਤੂ ਰਹਿ ਕੇ ਸਕੂਲ, ਇਲਾਕਾ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੇ ਮੁੱਖ ਅਧਿਆਪਕ ਰਾਜੇਸ਼ ਕੁਮਾਰ ਨੇ ਕਿਹਾ ਹੈ ਸਕੂਲ ਦੀਆਂ ਲੜਕੀਆਂ ਅਤੇ ਲੜਕਿਆਂ ਨੇ ਸ਼ਤਰੰਜ ਦੇ ਮੁਕਾਬਲਿਆਂ ਵਿਚ ਪਹਿਲਾਂ ਅਤੇ ਖੋ ਖੋ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਦੌਰਾਨ ਸਕੂਲ ਵਿਚ ਜੇਤੂ ਖਿਡਾਰੀਆਂ ਦੇ ਮਨੋਬਲ ਨੂੰ ਉੱਚਾ ਚੁੱਕਣ ਲਈ ਸਟਾਫ਼ ਅਤੇ ਸਕੂਲ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ ਗਈ। ਇਸ ਮੌਕੇ ਤੇ ਮਾਸਟਰ ਪ੍ਰਿੰਸ ਕਾਠਪਾਲ, ਪ੍ਰਦੀਪ ਕੁੱਕੜ, , ਗੁਰਦੀਪ ਸਿੰਘ, ਸ਼ਿਵਮ ਸਚਦੇਵਾ, ਸਿਮੀ ਕਾਲੜਾ ਅਤੇ ਰਿਤੂ ਆਦਿ ਹਾਜ਼ਰ ਸਨ।