10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਅਰਨੀਵਾਲਾ ਸ਼ੇਖ਼ ਸੁਭਾਨ ’ਚ ਮਨਾਈ ਦੀਵਾਲੀ

ਮੰਡੀ ਅਰਨੀਵਾਲਾ, 10 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਸਥਾਨਕ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਵਿਚ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਕਮਰਿਆਂ ਦੀ ਸੁੰਦਰਤਾ ਵਧਾਉਣ ਲਈ ਵੱਖ-ਵੱਖ ਤਰਾਂ ਦੇ ਗ਼ੁਬਾਰੇ ਅਤੇ ਲੜੀਆਂ ਲਗਾਏ।

Ad Position 21
No active advertisement
ਅਜੀਤ ਡੈਸਕ 11-11-2026
ਮੰਡੀ ਅਰਨੀਵਾਲਾ, 10 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਸਥਾਨਕ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਵਿਚ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਕਮਰਿਆਂ ਦੀ ਸੁੰਦਰਤਾ ਵਧਾਉਣ ਲਈ ਵੱਖ-ਵੱਖ ਤਰਾਂ ਦੇ ਗ਼ੁਬਾਰੇ ਅਤੇ ਲੜੀਆਂ ਲਗਾਏ। ਦੀਵਾਲੀ ਦੇ ਸਬੰਧ ਵਿਚ ਸਕੂਲ ’ਚ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ। ਰੰਗੋਲੀ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਰੰਗ-ਬਿਰੰਗੇ ਰੰਗਾਂ ਨਾਲ ਸੁੰਦਰ ਰੰਗੋਲੀ ਦੇ ਡਿਜ਼ਾਈਨ ਬਣਾਏ। ਛੋਟੇ ਬੱਚਿਆਂ ਨੇ ਮਿੱਟੀ ਦੇ ਦੀਵਿਆਂ ਨੂੰ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ। ਵਿਦਿਆਰਥੀਆਂ ਨੇ ‘ਹਰਿਤ ਦੀਵਾਲੀ, ਖ਼ੁਸ਼ਹਾਲ ਦੀਵਾਲੀ’ ਦੇ ਸੰਦੇਸ਼ ਦਿੰਦੇ ਹੋਏ ਪੋਸਟਰ ਬਣਾਏ। ਸਕੂਲ ਦੇ ਪ੍ਰਿੰਸੀਪਲ ਮੈਡਮ ਰਮਨਪ੍ਰੀਤ ਕੌਰ ਨੇ ਸਾਰਿਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪਟਾਕੇ ਨਾ ਚਲਾ ਕੇ ਗਰੀਨ ਦੀਵਾਲੀ ਮਨਾਉਣ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਦਾ ਸੁਨੇਹਾ ਦਿੱਤਾ। ਸਮਾਗਮ ਦੇ ਅੰਤ ਵਿਚ ਸਕੂਲ ਮੈਨੇਜਮੈਂਟ ਵਲੋਂ ਸਮੂਹ ਸਟਾਫ਼ ਨੂੰ ਤੋਹਫ਼ੇ ਦੇ ਕੇ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ 17 ਨੂੰ ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ ਵੀ ਮਿਲਣਗੀਆਂ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼ -ਸਵ. ਰਮਿੰਦਰ ਸਿੰਘ ਗਰੇਵਾਲ
Ad Position 24