10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੁਰਜੀਤ ਸਿੰਘ ਗਿੱਲ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਫ਼ਾਜ਼ਿਲਕਾ, 10 ਨਵੰਬਰ (ਦਵਿੰਦਰ ਪਾਲ ਸਿੰਘ)-ਪਿੰਡ ਕੋੜਿਆਂਵਾਲੀ ਦੇ ਸਾਬਕਾ ਸਰਪੰਚ ਅਤੇ ਪੀ. ਏ.

Ad Position 21
No active advertisement
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕਰਦੇ ਹੋਏ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਗਿੱਲ ਕੋੜਿਆਂਵਾਲੀ। ਅਜੀਤ ਤਸਵੀਰ 11-11-2026
ਫ਼ਾਜ਼ਿਲਕਾ, 10 ਨਵੰਬਰ (ਦਵਿੰਦਰ ਪਾਲ ਸਿੰਘ)-ਪਿੰਡ ਕੋੜਿਆਂਵਾਲੀ ਦੇ ਸਾਬਕਾ ਸਰਪੰਚ ਅਤੇ ਪੀ.ਏ.ਡੀ.ਬੀ. ਦੇ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਦੀਵਾਲੀ ਦੇ ਸ਼ੁੱਭ ਅਵਸਰ ’ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬਾਜਵਾ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਸਰਹੱਦੀ ਖੇਤਰਾਂ ਵਿਚ ਵਧ ਰਹੀ ਨਸ਼ੇ ਦੀ ਸਮੱਸਿਆ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਕੀਤੀ। ਗੱਲਬਾਤ ਦੌਰਾਨ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਪ੍ਰਤਾਪ ਸਿੰਘ ਬਾਜਵਾ ਨੇ ਸਰਹੱਦੀ ਖੇਤਰਾਂ ਵਿਚ ਨਸ਼ੇ ਦੇ ਵਧ ਰਹੇ ਪ੍ਰਕੋਪ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਡੂੰਘੀ ਚਿੰਤਾ ਪ੍ਰਗਟਾਈ। ਬਾਜਵਾ ਨੇ ਭਰੋਸਾ ਦਿੱਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਰਹੱਦੀ ਖੇਤਰਾਂ ਦੀ ਸੁਰੱਖਿਆ ਨੂੰ ਪਹਿਲ ਦੇ ਆਧਾਰ ’ਤੇ ਮਜ਼ਬੂਤ ਕੀਤਾ ਜਾਵੇਗਾ। ਗਿੱਲ ਅਨੁਸਾਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸ ਤਰ੍ਹਾਂ ਪੰਜਾਬ ਨੂੰ ਕਰਜ਼ੇ ਦੇ ਬੋਝ ਹੇਠ ਦੱਬ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਵਿਧਾਇਕਾਂ ਵਲੋਂ ਲੋਕਾਂ ਤੋਂ ਇਕੱਠੇ ਕੀਤੇ ਗਏ ਕਰੋੜਾਂ ਰੁਪਏ ਦਾ ਹਿਸਾਬ ਚੋਣਾਂ ਤੋਂ ਬਾਅਦ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ 117 ਹਲਕਿਆਂ ਵਿਚ ਕਾਂਗਰਸ ਪਾਰਟੀ ਕਈ ਨਵੇਂ ਚਿਹਰਿਆਂ ਨੂੰ ਚੋਣ ਮੈਦਾਨ ਵਿਚ ਉਤਾਰ ਸਕਦੀ ਹੈ। ਇਸ ਸਬੰਧੀ ਪਾਰਟੀ ਹਾਈਕਮਾਂਡ ਨਾਲ ਗੱਲਬਾਤ ਚੱਲ ਰਹੀ ਹੈ ਤਾਂ ਜੋ ਪੰਜਾਬ ਵਿਚ ਕਾਂਗਰਸ ਦੀ ਮਜ਼ਬੂਤ ਸਰਕਾਰ ਬਣਾਈ ਜਾ ਸਕੇ। ਗੁਰਜੀਤ ਸਿੰਘ ਗਿੱਲ ਦੇ ਮੁਤਾਬਿਕ, ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਫ਼ਾਜ਼ਿਲਕਾ ਵਰਗੇ ਸਰਹੱਦੀ ਜ਼ਿਲ੍ਹਿਆਂ ਲਈ ਵਿਸ਼ੇਸ਼ ਪੈਕੇਜ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਦਾ ਉਦੇਸ਼ ਕਦੇ ਹੜ੍ਹਾਂ, ਕਦੇ ਬੇਮੌਸਮੀ ਬਰਸਾਤ ਅਤੇ ਕਦੇ ਗੁਆਂਢੀ ਮੁਲਕ ਪਾਕਿਸਤਾਨ ਵਲੋਂ ਪੈਦਾ ਕੀਤੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਵਾਲੇ ਸਰਹੱਦੀ ਲੋਕਾਂ ਨੂੰ ਰਾਹਤ ਪਹੁੰਚਾਉਣਾ ਹੋਵੇਗਾ। ਇਸ ਤੋਂ ਇਲਾਵਾ ਸਰਹੱਦੀ ਜ਼ਿਲ੍ਹਿਆਂ ਦੇ ਨੌਜਵਾਨਾਂ ਦੇ ਰੁਜ਼ਗਾਰ ਲਈ ਵੀ ਸਰਕਾਰ ਬਣਨ ’ਤੇ ਵਿਸ਼ੇਸ਼ ਯੋਜਨਾਵਾਂ ਲਿਆਂਦੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਮਹਿਲਾ ਅਤੇ ਪੁਰਸ਼ ਬਾਕਸਿੰਗ ਚੈਂਪੀਅਨਸ਼ਿਪ ਲਈ ਟਰਾਇਲ 13 ਨੂੰ ਅਗਲੀ ਖ਼ਬਰ ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਆਮ ਆਦਮੀ ਕਲੀਨਿਕ ਅਜ਼ੀਮਗੜ੍ਹ ਵਿਖੇ ਲਗਾਇਆ ਸਕਰੀਨਿੰਗ ਕੈਂਪ ਟੀ.ਬੀ. ਦਾ ਇਲਾਜ ਕਦੇ ਵੀ...
Ad Position 24