10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸੜਕ ਹਾਦਸੇ ’ਚ ਜ਼ਖ਼ਮੀ ਵਿਅਕਤੀ ਦੀ ਮਦਦ ਲਈ ਅੱਗੇ ਆਏ ਗੁਰਜੋਤ ਸਿੰਘ ਸੰਧੂ ਜ਼ਖ਼ਮੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ

ਜਲਾਲਾਬਾਦ, 10 ਨਵੰਬਰ (ਜਸਕਰਨ ਸਿੰਘ ਤਨੇਜਾ)-ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲਾਲਾਬਾਦ ਦੇ ਆਗੂ ਗੁਰਜੋਤ ਸਿੰਘ ਸੰਧੂ ਨੇ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀ ਦੀ ਮਦਦ ਕਰਕੇ ਇਨਸਾਨੀਅਤ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਮਿਸਾਲ ਪੇਸ਼ ਕੀਤੀ। ਜਾਣਕਾਰੀ ਅਨੁਸਾਰ ਗੁਰਜੋਤ ਸਿੰਘ ਸੰਧੂ ਇੱਕ ਭੋਗ ਸਮਾਗਮ ਵਿਚ ਸ਼ਾਮਲ ਹੋਣ ਉਪਰੰਤ ਵਾਪਸ ਜਲਾਲਾਬਾਦ ਪਰਤ ਰਹੇ ਸਨ।

Ad Position 21
No active advertisement
ਅਜੀਤ ਡੈਸਕ 11-11-2026
ਜਲਾਲਾਬਾਦ, 10 ਨਵੰਬਰ (ਜਸਕਰਨ ਸਿੰਘ ਤਨੇਜਾ)-ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲਾਲਾਬਾਦ ਦੇ ਆਗੂ ਗੁਰਜੋਤ ਸਿੰਘ ਸੰਧੂ ਨੇ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀ ਦੀ ਮਦਦ ਕਰਕੇ ਇਨਸਾਨੀਅਤ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਮਿਸਾਲ ਪੇਸ਼ ਕੀਤੀ। ਜਾਣਕਾਰੀ ਅਨੁਸਾਰ ਗੁਰਜੋਤ ਸਿੰਘ ਸੰਧੂ ਇੱਕ ਭੋਗ ਸਮਾਗਮ ਵਿਚ ਸ਼ਾਮਲ ਹੋਣ ਉਪਰੰਤ ਵਾਪਸ ਜਲਾਲਾਬਾਦ ਪਰਤ ਰਹੇ ਸਨ। ਇਸ ਦੌਰਾਨ ਰਸਤੇ ਵਿਚ ਉਨ੍ਹਾਂ ਨੇ ਲਾਧੂਕਾ ਤੋਂ ਘੁਬਾਇਆ ਵੱਲ ਆ ਰਹੇ ਇੱਕ ਵਿਅਕਤੀ ਨੂੰ ਟਰੱਕ ਦੀ ਟੱਕਰ ਵੱਜਣ ਕਾਰਨ ਸੜਕ ਕਿਨਾਰੇ ਜ਼ਖ਼ਮੀ ਹਾਲਤ ਵਿਚ ਪਿਆ ਦੇਖਿਆ। ਹਾਦਸੇ ਵਿਚ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਹੋਈਆਂ ਸਨ। ਗੁਰਜੋਤ ਸਿੰਘ ਸੰਧੂ ਨੇ ਬਿਨਾਂ ਦੇਰੀ ਕੀਤੇ ਆਸ-ਪਾਸ ਮੌਜੂਦ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਵਿਅਕਤੀ ਨੂੰ ਸੰਭਾਲਿਆ ਅਤੇ ਇਲਾਜ ਲਈ ਜਲਾਲਾਬਾਦ ਦੇ ਨੇੜਲੇ ਹਸਪਤਾਲ ਵਿਚ ਪਹੁੰਚਾਇਆ। ਇਸ ਮੌਕੇ ਗੁਰਜੋਤ ਸਿੰਘ ਸੰਧੂ ਨੇ ਕਿਹਾ ਕਿ ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਲਗਾਤਾਰ ਵਾਪਰ ਰਹੇ ਸੜਕ ਹਾਦਸੇ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਸੜਕ ’ਤੇ ਆਵਾਜਾਈ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਅਤੇ ਸਬੰਧਿਤ ਵਿਭਾਗਾਂ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਸੜਕ ਦੀ ਹਾਲਤ ਸੁਧਾਰਨ ਦੇ ਨਾਲ-ਨਾਲ ਸੜਕ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ, ਤਾਂ ਜੋ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਦੀ ਮੀਟਿੰਗ ’ਚ ਹੱਲ ਨਾ ਨਿਕਲਿਆ ਤਾਂ 14 ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਦੇਣਗੇ ਵੋਕੇਸ਼ਨਲ ਅਧਿਆਪਕ ਅਗਲੀ ਖ਼ਬਰ ਸੇਵਾ ਭਾਰਤੀ ਜਲਾਲਾਬਾਦ ਨੇ 81 ਸੀਨੀਅਰ ਸਿਟੀਜ਼ਨਾਂ ਨੂੰ ਸਹਾਇਕ ਉਪਕਰਨ ਵੰਡੇ
Ad Position 24