ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ, ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਕੀਤਾ ਜਾਵੇਗਾ ਮਜ਼ਬੂਤ-ਗੋਰਾਇਆ
ਜਲਾਲਾਬਾਦ, 10 ਨਵੰਬਰ (ਜਸਕਰਨ ਸਿੰਘ ਤਨੇਜਾ)-ਅਕਾਲੀ ਦਲ ਬਾਦਲ ਦੇ ਸੀਨੀਅਰ ਯੂਥ ਆਗੂ ਕਰਮਵੀਰ ਸਿੰਘ ਗੋਰਾਇਆ ਦੇ ਪਾਰਟੀ ਪ੍ਰਤੀ ਸਮਰਪਣ ਨੂੰ ਦੇਖਦੇ ਹੋਏ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਥ ਅਕਾਲੀ ਦਲ ਬਾਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿੰਡ ਜੋਧਾ ਭੈਣੀ ਫੱਤੂਵਾਲਾ, ਜਲਾਲਾਬਾਦ ਦੇ ਰਹਿਣ ਵਾਲੇ ਕਰਮਵੀਰ ਸਿੰਘ ਗੋਰਾਇਆ ਦੀ ਇਸ ਨਿਯੁਕਤੀ ਨਾਲ ਉਨ੍ਹਾਂ ਦੇ ਸਾਥੀਆਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਜਲਾਲਾਬਾਦ, 10 ਨਵੰਬਰ (ਜਸਕਰਨ ਸਿੰਘ ਤਨੇਜਾ)-ਅਕਾਲੀ ਦਲ ਬਾਦਲ ਦੇ ਸੀਨੀਅਰ ਯੂਥ ਆਗੂ ਕਰਮਵੀਰ ਸਿੰਘ ਗੋਰਾਇਆ ਦੇ ਪਾਰਟੀ ਪ੍ਰਤੀ ਸਮਰਪਣ ਨੂੰ ਦੇਖਦੇ ਹੋਏ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਥ ਅਕਾਲੀ ਦਲ ਬਾਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿੰਡ ਜੋਧਾ ਭੈਣੀ ਫੱਤੂਵਾਲਾ, ਜਲਾਲਾਬਾਦ ਦੇ ਰਹਿਣ ਵਾਲੇ ਕਰਮਵੀਰ ਸਿੰਘ ਗੋਰਾਇਆ ਦੀ ਇਸ ਨਿਯੁਕਤੀ ਨਾਲ ਉਨ੍ਹਾਂ ਦੇ ਸਾਥੀਆਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਨਿਯੁਕਤ ਹੋਏ ਕਰਮਵੀਰ ਸਿੰਘ ਗੋਰਾਇਆ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕੀਤਾ ਜਾਵੇਗਾ, ਤਾਂ ਜੋ ਆਉਣ ਵਾਲੀਆਂ ਚੋਣਾਂ ਵਿਚ ਜਲਾਲਾਬਾਦ ਸਮੇਤ ਪੰਜਾਬ ਵਿਚ ਪਾਰਟੀ ਦੇ ਉਮੀਦਵਾਰ ਵੱਡੀ ਜਿੱਤ ਪ੍ਰਾਪਤ ਕਰ ਸਕਣ। ਉਨ੍ਹਾਂ ਨੇ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਹੋਰ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ ਹੈ।