12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਝੋਨੇ ਦੀ ਸਰਕਾਰੀ ਖ਼ਰੀਦ ਨਾ ਹੋਣ ਨਾਲ ਕਿਸਾਨ ਮੰਡੀਆਂ ਵਿਚ ਰੁਲਣ ਲੱਗੇ-ਜੋਸਨ

ਮੰਡੀ ਅਰਨੀਵਾਲਾ, 11 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਖ਼ਰੀਦ ਕੇਂਦਰਾਂ ਵਿਚੋਂ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰ ਦਿੱਤੇ ਜਾਣ ਨਾਲ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕਾਂਗਰਸੀ ਮੰਤਰੀ ਹੰਸਰਾਜ ਜੋਸਨ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 12-11-2026
ਮੰਡੀ ਅਰਨੀਵਾਲਾ, 11 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਖ਼ਰੀਦ ਕੇਂਦਰਾਂ ਵਿਚੋਂ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰ ਦਿੱਤੇ ਜਾਣ ਨਾਲ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕਾਂਗਰਸੀ ਮੰਤਰੀ ਹੰਸਰਾਜ ਜੋਸਨ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਜਦੋਂ ਕਿਸਾਨਾਂ ਵਲੋਂ ਪ੍ਰਮਾਣਿਤ ਕਿਸਮਾਂ ਦੀ ਫ਼ਸਲ ਮੰਡੀ ਵਿਚ ਲੈ ਕੇ ਲਿਆਂਦੀ ਹੈ ਤਾਂ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰ ਦਿੱਤੀ ਗਈ ਹੈ ਜਿਸ ਨਾਲ ਕਿਸਾਨਾਂ ਦੀ ਫ਼ਸਲ ਮੰਡੀਆਂ ਵਿਚ ਰੁਲ ਰਹੀ ਹੈ ਅਤੇ ਕਿਸਾਨ ਪਰੇਸ਼ਾਨ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਫ਼ਾਜ਼ਿਲਕਾ ਜ਼ਿਲੇ੍ਹ ਦੇ ਬਹੁਤ ਸਾਰੇ ਰਕਬੇ ਵਿਚ ਪਹਿਲਾਂ ਨਰਮੇ ਦੀ ਫ਼ਸਲ ਹੁੰਦੀ ਸੀ । ਜਿੱਥੇ ਨਰਮਾ ਖ਼ਰਾਬ ਹੋਣ ਅਤੇ ਫ਼ਸਲ ਢੁਕਵੀਂ ਨਾ ਹੋਣ ਕਰਕੇ ਕਿਸਾਨਾਂ ਵੱਲੋਂ ਝੋਨੇ ਵੱਲ ਰੁੱਖ ਕੀਤਾ ਗਿਆ ਸੀ ਪਰ ਹੁਣ ਜੇਕਰ ਝੋਨੇ ਦੀ ਵੀ ਇਸੇ ਤਰ੍ਹਾਂ ਬੇਕਦਰੀ ਹੁੰਦੀ ਰਹੀ ਤਾਂ ਕਿਸਾਨ ਕੋਲ ਕੋਈ ਵੀ ਬਦਲ ਨਹੀਂ ਰਹਿ ਗਿਆ। ਸਾਬਕਾ ਕਾਂਗਰਸੀ ਮੰਤਰੀ ਜੋਸਨ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਦੀ ਫ਼ਸਲ ਤੁਰੰਤ ਚੁੱਕਣੀ ਚਾਹੀਦੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਨ ਤੋਂ ਬਚਾਉਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਬਠਿੰਡਾ ਵਿਖੇ ਕਰਵਾਈ ਮੈਨੀਫੈਸਟੋ ਕਮੇਟੀ ਦੀ ਵਿਸ਼ੇਸ਼ ਮੀਟਿੰਗ ਸਮਰਬੀਰ ਸਿੰਘ ਸਿੱਧੂ ਨੇ ਫ਼ਾਜ਼ਿਲਕਾ ਦੇ... ਅਗਲੀ ਖ਼ਬਰ ਚਾਂਦੀ ਦੇ ਕੜੇ, ਸੋਨੇ ਦੇ ਗਹਿਣੇ ਅਤੇ ਨਕਦੀ ਵੀ ਲੁੱਟੀ
Ad Position 24