12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਅਨਾਜ ਮੰਡੀ ’ਚ ਝੋਨੇ ਦੀ ਖ਼ਰੀਦ ਨਾ ਹੋਣ ’ਤੇ ਕਿਸਾਨ ਯੂਨੀਅਨਾਂ ਨੇ ਜਤਾਇਆ ਰੋਸ ਕਿਸਾਨ ਆਗੂ ਗੁਣਵੰਤ ਸਿੰਘ ਪੰਜਾਬਾ ਨੇ ਪੰਜਾਬ ਸਰਕਾਰ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ’ਤੇ ਸਾਧੇ ਨਿਸ਼ਾਨੇ

ਅਬੋਹਰ, 11 ਨਵੰਬਰ (ਵਿਵੇਕ ਹੂੜੀਆ)-ਅਬੋਹਰ ਦੀ ਅਨਾਜ ਮੰਡੀ ਵਿਚ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਯੂਨੀਅਨਾਂ ਅਤੇ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ ਖੋਸਾ ਸਮੇਤ ਹੋਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪ੍ਰਸ਼ਾਸਨ ਅਤੇ ਮਾਰਕੀਟ ਕਮੇਟੀ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੰਡੀ ਵਿਚ ਬੈਠੇ ਕਿਸਾਨਾਂ ਦਾ ਝੋਨਾ ਕੱਲ੍ਹ ਸ਼ਾਮ 5 ਵਜੇ ਤੱਕ ਨਾ ਖ਼ਰੀਦਿਆ ਗਿਆ ਤਾਂ ਉਹ ਪੂਰੀ ਮਾਰਕੀਟ ਕਮੇਟੀ ਨੂੰ ਝੋਨੇ ਨਾਲ ਭਰ ਦੇਣਗੇ ਅਤੇ ਨੈਸ਼ਨਲ ਹਾਈਵੇ ’ਤੇ ਧਰਨਾ ਲਗਾਉਣ ਲਈ ਮਜਬੂਰ ਹੋਣਗੇ।

Ad Position 21
No active advertisement
ਅਬੋਹਰ ਦੀ ਅਨਾਜ ਮੰਡੀ ’ਚ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠਕ ਕਰਨ ਮੌਕੇ ਕਿਸਾਨ ਆਗੂ ਗੁਣਵੰਤ ਸਿੰਘ ਪੰਜਾਬਾ, ਬਖ਼ਸ਼ੀਸ਼ ਸਿੰਘ ਸੋਨਾ ਅਤੇ ਹੋਰ। ਅਜੀਤ ਤਸਵੀਰ 12-11-2026
ਅਬੋਹਰ, 11 ਨਵੰਬਰ (ਵਿਵੇਕ ਹੂੜੀਆ)-ਅਬੋਹਰ ਦੀ ਅਨਾਜ ਮੰਡੀ ਵਿਚ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਯੂਨੀਅਨਾਂ ਅਤੇ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ ਖੋਸਾ ਸਮੇਤ ਹੋਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪ੍ਰਸ਼ਾਸਨ ਅਤੇ ਮਾਰਕੀਟ ਕਮੇਟੀ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੰਡੀ ਵਿਚ ਬੈਠੇ ਕਿਸਾਨਾਂ ਦਾ ਝੋਨਾ ਕੱਲ੍ਹ ਸ਼ਾਮ 5 ਵਜੇ ਤੱਕ ਨਾ ਖ਼ਰੀਦਿਆ ਗਿਆ ਤਾਂ ਉਹ ਪੂਰੀ ਮਾਰਕੀਟ ਕਮੇਟੀ ਨੂੰ ਝੋਨੇ ਨਾਲ ਭਰ ਦੇਣਗੇ ਅਤੇ ਨੈਸ਼ਨਲ ਹਾਈਵੇ ’ਤੇ ਧਰਨਾ ਲਗਾਉਣ ਲਈ ਮਜਬੂਰ ਹੋਣਗੇ। ਦੂਜੇ ਪਾਸੇ ਕਿਸਾਨਾਂ ਨਾਲ ਬੈਠਕ ਕਰਦਿਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਅਬੋਹਰ ਦੇ ਤਹਿਸੀਲਦਾਰ ਨੇ ਇਸ ਮਾਮਲੇ ’ਚ ਡੀ.ਸੀ.ਨਾਲ ਗੱਲਬਾਤ ਕਰਕੇ ਕਿਸਾਨਾਂ ਦੀ ਸਮੱਸਿਆ ਹੱਲ ਕਰਨ ਲਈ ਕੱਲ੍ਹ ਸ਼ਾਮ ਤੱਕ ਦਾ ਸਮਾਂ ਮੰਗਿਆ ਹੈ। ਇਸ ਬੈਠਕ ’ਚ ਗੁਣਵੰਤ ਸਿੰਘ ਪੰਜਾਬਾ, ਬਖ਼ਸ਼ੀਸ਼ ਸਿੰਘ ਸੋਨਾ, ਬਬਲੀ ਬੁੱਟਰ, ਜਗਤਾਰ ਸਿੰਘ, ਇੰਦਰਜੀਤ ਭੰਡਾਰੀ, ਜਗਜੀਤ ਸਿੰਘ, ਕੁਲਦੀਪ ਸਿੰਘ ਸਮੇਤ ਹੋਰ ਕਿਸਾਨ ਆਗੂ ਵੀ ਮੌਜੂਦ ਸਨ। ਕਿਸਾਨ ਆਗੂ ਗੁਣਵੰਤ ਸਿੰਘ ਪੰਜਾਬਾ ਨੇ ਪੰਜਾਬ ਦੀ ’ਆਪ’ ਸਰਕਾਰ ’ਤੇ ਤਨਜ਼ ਕਸਦਿਆਂ ਕਿਹਾ ਕਿ ਕਿਸਾਨ ਪਿਛਲੇ ਕਈ-ਕਈ ਦਿਨਾਂ ਤੋਂ ਮੰਡੀਆਂ ’ਚ ਰੁਲ ਰਹੇ ਹਨ, ਪਰ ਉਨ੍ਹਾਂ ਦੀ ਫ਼ਸਲ ਨਹੀਂ ਖ਼ਰੀਦੀ ਜਾ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਮੰਡੀ ਵਿਚ ਮੌਜੂਦ ਅਧਿਕਾਰੀਆਂ ਨੂੰ ਸਰਕਾਰ ਦਾ ਕੋਈ ਡਰ ਨਹੀਂ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਖ਼ਰੀਦ ਸ਼ੁਰੂ ਨਾ ਕੀਤੀ ਗਈ ਤਾਂ ਕਿਸਾਨ ਮੁੱਖ ਸੜਕਾਂ ’ਤੇ ਫ਼ਸਲ ਸੁੱਟ ਕੇ ਜਾਮ ਲਗਾਉਣਗੇ, ਚਾਹੇ ਇਸ ਲਈ ਉਨ੍ਹਾਂ ਨੂੰ ਜੇਲ੍ਹ ਵੀ ਕਿਉਂ ਨਾ ਜਾਣਾ ਪਵੇ।
Ad Position 22
No active advertisement
ਪਿਛਲੀ ਖ਼ਬਰ 40 ਲੀਟਰ ਲਾਹਣ ਸਮੇਤ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦੇ ਦੋਸ਼ ਹੇਠ ਇਕ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ 35 ਲੱਖ ਦੀ ਲਾਗਤ ਨਾ ਨਵੇਂ ਬਣੇ ਹੈਲਥ ਐਂਡ ਵੈਲਨੈੱਸ ਸੈਂਟਰ ਅਤੇ 33 ਲੱਖ ਨਾਲ ਬਣੇ ਖੇਡ ਸਟੇਡੀਅਮ ਨੂੰ ਕੀਤਾ ਲੋਕ ਅਰਪਣ
Ad Position 24