ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ ਕੌਮੀ ਮੂਟ ਕੋਰਟ ਮੁਕਾਬਲੇ ’ਚ ਐਡਵੋਕੇਟ ਆਕਾਂਕਸ਼ ਚੌਧਰੀ ਨੇ ਬਤੌਰ ਜੱਜ ਕੀਤੀ ਸ਼ਿਰਕਤ
ਅਬੋਹਰ, 11 ਨਵੰਬਰ (ਵਿਵੇਕ ਹੂੜੀਆ)-ਮੂਲ ਰੂਪ ਵਿਚ ਅਬੋਹਰ ਦੇ ਰਹਿਣ ਵਾਲੇ ਨੌਜਵਾਨ ਐਡਵੋਕੇਟ ਆਕਾਂਕਸ਼ ਚੌਧਰੀ ਨੇ ਕਾਨੂੰਨ ਦੇ ਖੇਤਰ ਵਿਚ ਆਪਣੀਆਂ ਪ੍ਰਾਪਤੀਆਂ ਨਾਲ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਮਾਣਯੋਗ ਸੁਪਰੀਮ ਕੋਰਟ, ਨਵੀਂ ਦਿੱਲੀ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਿਚ ਆਪਣੀਆਂ ਕਾਨੂੰਨੀ ਸੇਵਾਵਾਂ ਨਿਭਾਉਣ ਦੇ ਨਾਲ-ਨਾਲ ਉਹ ਕਾਨੂੰਨ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਦੇਣ ਲਈ ਵੀ ਲਗਾਤਾਰ ਯਤਨਸ਼ੀਲ ਹਨ।
ਸ
ਸੀ.ਜੀ.ਸੀ. ਯੂਨੀਵਰਸਿਟੀ ਲਾਂਡਰਾਂ (ਮੋਹਾਲੀ) ਵਿਖੇ ਕਰਵਾਏ ਗਏ ਚੌਥੇ ਕੌਮੀ ਮੂਟ ਕੋਰਟ ਮੁਕਾਬਲੇ ਦੌਰਾਨ ਐਡਵੋਕੇਟ ਆਕਾਂਕਸ਼ ਚੌਧਰੀ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਯੂਨੀਵਰਸਿਟੀ ਦੇ ਨੁਮਾਇੰਦੇ। ਅਜੀਤ ਤਸਵੀਰ
12-11-2026
ਅਬੋਹਰ, 11 ਨਵੰਬਰ (ਵਿਵੇਕ ਹੂੜੀਆ)-ਮੂਲ ਰੂਪ ਵਿਚ ਅਬੋਹਰ ਦੇ ਰਹਿਣ ਵਾਲੇ ਨੌਜਵਾਨ ਐਡਵੋਕੇਟ ਆਕਾਂਕਸ਼ ਚੌਧਰੀ ਨੇ ਕਾਨੂੰਨ ਦੇ ਖੇਤਰ ਵਿਚ ਆਪਣੀਆਂ ਪ੍ਰਾਪਤੀਆਂ ਨਾਲ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਮਾਣਯੋਗ ਸੁਪਰੀਮ ਕੋਰਟ, ਨਵੀਂ ਦਿੱਲੀ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਿਚ ਆਪਣੀਆਂ ਕਾਨੂੰਨੀ ਸੇਵਾਵਾਂ ਨਿਭਾਉਣ ਦੇ ਨਾਲ-ਨਾਲ ਉਹ ਕਾਨੂੰਨ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਦੇਣ ਲਈ ਵੀ ਲਗਾਤਾਰ ਯਤਨਸ਼ੀਲ ਹਨ। ਇਸੇ ਲੜੀ ਤਹਿਤ ਐਡਵੋਕੇਟ ਆਕਾਂਕਸ਼ ਚੌਧਰੀ ਨੇ ਹਾਲ ਹੀ ਵਿਚ ਸੀ.ਜੀ.ਸੀ. ਯੂਨੀਵਰਸਿਟੀ, ਲਾਂਡਰਾਂ (ਮੋਹਾਲੀ) ਵਿਖੇ ਕਰਵਾਏ ਗਏ ਚੌਥੇ ਕੌਮੀ ਮੂਟ ਕੋਰਟ ਮੁਕਾਬਲੇ ਵਿਚ ਬਤੌਰ ਜੱਜ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਕਾਨੂੰਨੀ ਸਮਝ, ਤਰਕ ਸ਼ਕਤੀ, ਦਲੀਲ ਪੇਸ਼ ਕਰਨ ਦੀ ਸਮਰੱਥਾ ਅਤੇ ਨਿਆਇਕ ਦ੍ਰਿਸ਼ਟੀਕੋਣ ਦਾ ਮੁਲਾਂਕਣ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਨੁਮਾਇੰਦਿਆਂ ਵੱਲੋਂ ਐਡਵੋਕੇਟ ਆਕਾਂਕਸ਼ ਚੌਧਰੀ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸੇਵਾਮੁਕਤ ਵਣ ਅਧਿਕਾਰੀ ਮੰਗਤ ਰਾਮ ਅਤੇ ਐੱਸ.ਡੀ.ਐੱਮ. ਦਫ਼ਤਰ ਵਿਚ ਸੁਪਰਡੈਂਟ ਵਜੋਂ ਸੇਵਾਵਾਂ ਨਿਭਾਅ ਰਹੀ ਸ੍ਰੀਮਤੀ ਹਰਦੀਪ ਕੌਰ ਦੇ ਹੋਣਹਾਰ ਪੁੱਤਰ ਐਡਵੋਕੇਟ ਆਕਾਂਕਸ਼ ਚੌਧਰੀ ਆਪਣੀ ਮਿਹਨਤ, ਲਗਨ ਅਤੇ ਕਾਨੂੰਨੀ ਖੇਤਰ ਵਿਚ ਪ੍ਰਾਪਤੀਆਂ ਸਦਕਾ ਅਬੋਹਰ ਸਮੇਤ ਪੂਰੇ ਇਲਾਕੇ ਦਾ ਮਾਣ ਵਧਾ ਰਹੇ ਹਨ। ਇਸ ਕੌਮੀ ਪੱਧਰ ਦੇ ਮੁਕਾਬਲੇ ਵਿਚ ਦੇਸ਼ ਭਰ ਦੇ ਵੱਖ-ਵੱਖ ਕਾਨੂੰਨੀ ਸਿੱਖਿਆ ਸੰਸਥਾਨਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੂਟ ਕੋਰਟ ਰਾਹੀਂ ਵਿਦਿਆਰਥੀਆਂ ਨੇ ਅਦਾਲਤੀ ਕਾਰਵਾਈ, ਕਾਨੂੰਨੀ ਦਲੀਲਾਂ ਅਤੇ ਵਕਾਲਤ ਦੇ ਵਿਹਾਰਕ ਪੱਖਾਂ ਬਾਰੇ ਆਪਣੀ ਯੋਗਤਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਐਡਵੋਕੇਟ ਆਕਾਂਕਸ਼ ਚੌਧਰੀ ਨੇ ਕਿਹਾ ਕਿ ਮੂਟ ਕੋਰਟ ਮੁਕਾਬਲੇ ਕਾਨੂੰਨ ਦੇ ਵਿਦਿਆਰਥੀਆਂ ਦੇ ਸ਼ਖ਼ਸੀਅਤ ਵਿਕਾਸ, ਆਤਮ-ਵਿਸ਼ਵਾਸ, ਖੋਜ ਸਮਰੱਥਾ ਅਤੇ ਵਿਹਾਰਕ ਕਾਨੂੰਨੀ ਗਿਆਨ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਦੇ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਉਨ੍ਹਾਂ ਨੂੰ ਨਿਆਇਕ ਫ਼ੈਸਲਿਆਂ ਦਾ ਅਧਿਐਨ ਕਰਨ, ਕਾਨੂੰਨੀ ਖੋਜ ਕਰਨ, ਪ੍ਰਭਾਵਸ਼ਾਲੀ ਢੰਗ ਨਾਲ ਦਲੀਲਾਂ ਪੇਸ਼ ਕਰਨ ਅਤੇ ਅਦਾਲਤੀ ਪ੍ਰਕਿਰਿਆ ਦੀ ਵਿਹਾਰਕ ਸਮਝ ਵਿਕਸਿਤ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਐਡਵੋਕੇਟ ਆਕਾਂਕਸ਼ ਚੌਧਰੀ ਨੇ ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ ਪ੍ਰਬੰਧਕ ਕਮੇਟੀ, ਪ੍ਰਬੰਧਕਾਂ ਅਤੇ ਵਿਭਾਗ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਕੌਮੀ ਪੱਧਰ ਦੇ ਵਿੱਦਿਅਕ ਆਯੋਜਨ ਵਿਦਿਆਰਥੀਆਂ ਨੂੰ ਭਵਿੱਖ ਵਿਚ ਯੋਗ, ਜ਼ਿੰਮੇਵਾਰ ਅਤੇ ਕੁਸ਼ਲ ਵਕੀਲ ਜਾਂ ਨਿਆਇਕ ਅਧਿਕਾਰੀ ਬਣਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਭਵਿੱਖ ਵਿਚ ਵੀ ਕਾਨੂੰਨ ਦੇ ਵਿਦਿਆਰਥੀਆਂ ਨੂੰ ਆਪਣਾ ਸਹਿਯੋਗ ਅਤੇ ਮਾਰਗਦਰਸ਼ਨ ਦਿੰਦੇ ਰਹਿਣਗੇ।