11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪਰਾਲੀ ਨੂੰ ਅੱਗ ਲਗਾ ਕੇ ਕਿਸਾਨ ਆਪਣਾ ਭਵਿੱਖ ਉਜਾੜ ਰਹੇ ਹਨ-ਡਾ. ਕੁਲਵੰਤ ਸਿੰਘ

ਮੰਡੀ ਲਾਧੂਕਾ, 11 ਨਵੰਬਰ (ਰਾਕੇਸ਼ ਛਾਬੜਾ)-ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਖੇਤਾਂ ਦੀ ਉਪਜਾਊ ਸ਼ਕਤੀ ਨੂੰ ਖ਼ਤਮ ਕਰਨ ਦੇ ਨਾਲ-ਨਾਲ ਕੁਦਰਤੀ ਆਫ਼ਤਾਂ ਨੂੰ ਵੀ ਸੱਦਾ ਦੇ ਰਹੇ ਹਨ। ਇਹ ਵਿਚਾਰ ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧਿਕਾਰੀ ਡਾ ਕੁਲਵੰਤ ਸਿੰਘ ਨੇ ਪੱਤਰਕਾਰਾਂ ਦੇ ਨਾਲ ਸਾਂਝੇ ਕੀਤੇ।

Ad Position 21
No active advertisement
ਅਜੀਤ ਡੈਸਕ 12-11-2026
ਮੰਡੀ ਲਾਧੂਕਾ, 11 ਨਵੰਬਰ (ਰਾਕੇਸ਼ ਛਾਬੜਾ)-ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਖੇਤਾਂ ਦੀ ਉਪਜਾਊ ਸ਼ਕਤੀ ਨੂੰ ਖ਼ਤਮ ਕਰਨ ਦੇ ਨਾਲ-ਨਾਲ ਕੁਦਰਤੀ ਆਫ਼ਤਾਂ ਨੂੰ ਵੀ ਸੱਦਾ ਦੇ ਰਹੇ ਹਨ। ਇਹ ਵਿਚਾਰ ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧਿਕਾਰੀ ਡਾ ਕੁਲਵੰਤ ਸਿੰਘ ਨੇ ਪੱਤਰਕਾਰਾਂ ਦੇ ਨਾਲ ਸਾਂਝੇ ਕੀਤੇ। ਉਨ੍ਹਾਂ ਨੇ ਕਿਹਾ ਹੈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਸੁਪਰ ਸੀਡਰ, ਸਰਫੇਸ ਸੀਡਰ, ਮਲਚਰ, ਪਲੋਅ ਦੀ ਵਰਤੋਂ ਤੋਂ ਇਲਾਵਾ ਪਰਾਲੀ ਦੀਆਂ ਗੱਠਾਂ ਬਣਾ ਕੇ ਪਰਾਲੀ ਨੂੰ ਅੱਗ ਲਗਾਉਣ ਤੋਂ ਪਰਹੇਜ਼ ਕਰ ਸਕਦੇ ਹਨ। ਇਸ ਦੌਰਾਨ ਉਨ੍ਹਾਂ ਨੇ ਸਰਹੱਦੀ ਖੇਤਰ ਦੇ ਪਿੰਡ ਲਾਧੂਕਾ, ਕੀੜਿਆਂ ਵਾਲਾ, ਤਰੋਬੜੀ , ਬਹਿਕ ਖ਼ਾਸ, ਨੁਰਸਮੰਦ, ਜਮਾਲ ਕੇ ਅਤੇ ਲੱਖੇ ਕੜਾਈਆਂ ਵਿਚ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ’ਤੇ ਮੰਡੀ ਲਾਧੂਕਾ ਸਰਕਲ ਇੰਚਾਰਜ ਏ ਡੀ ਓ ਹਰਮਨ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਭਾਰਤ ਸਭਾ ਜ਼ਿਲ੍ਹਾ ਕਮੇਟੀ ਦੀ ਪ੍ਰਤਾਪ ਬਾਗ਼ ਵਿਖੇ ਹੋਈ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਬੱਚੀ ਦੀ ਦਵਾਈ ਲੈਣ ਆਏ ਪਰਿਵਾਰ ਦੀ ਚਮਕੀ ਕਿਸਮਤ, ਨਿਕਲੀ 50 ਹਜ਼ਾਰ ਰੁਪਏ ਦੀ ਲਾਟਰੀ
Ad Position 24