ਨੌਜਵਾਨ ਭਾਰਤ ਸਭਾ ਜ਼ਿਲ੍ਹਾ ਕਮੇਟੀ ਦੀ ਪ੍ਰਤਾਪ ਬਾਗ਼ ਵਿਖੇ ਹੋਈ ਵਿਸ਼ੇਸ਼ ਮੀਟਿੰਗ
ਫ਼ਾਜ਼ਿਲਕਾ, 11 ਨਵੰਬਰ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪ੍ਰਤਾਪ ਬਾਗ਼ ਵਿਖੇ ਨੌਜਵਾਨ ਭਾਰਤ ਸਭਾ ਜ਼ਿਲ੍ਹਾ ਕਮੇਟੀ ਦੀ ਇਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿਚ ਸਰਬਸੰਮਤੀ ਨਾਲ ਕਮਲਜੀਤ ਮੁਹਾਰ ਖੀਵਾ ਨੂੰ ਸੀਨੀਅਰ ਉਪ-ਪ੍ਰਧਾਨ ਚੁਣਿਆ ਗਿਆ। ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਜਨ ਮੁਹਾਰ ਸੋਨਾ ਅਤੇ ਉਪ-ਪ੍ਰਧਾਨ ਰਮਨ ਸਿੰਘ ਨੇ ਕਿਹਾ ਕਿ ਨੌਜਵਾਨ ਭਾਰਤ ਸਭਾ ਹਮੇਸ਼ਾ ਹੀ ਨੌਜਵਾਨਾਂ ਦੇ ਹੱਕਾਂ ਦੀ ਰਾਖੀ ਲਈ ਡਟਦੀ ਆਈ ਹੈ।
ਫ਼ਾਜ਼ਿਲਕਾ, 11 ਨਵੰਬਰ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪ੍ਰਤਾਪ ਬਾਗ਼ ਵਿਖੇ ਨੌਜਵਾਨ ਭਾਰਤ ਸਭਾ ਜ਼ਿਲ੍ਹਾ ਕਮੇਟੀ ਦੀ ਇਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿਚ ਸਰਬਸੰਮਤੀ ਨਾਲ ਕਮਲਜੀਤ ਮੁਹਾਰ ਖੀਵਾ ਨੂੰ ਸੀਨੀਅਰ ਉਪ-ਪ੍ਰਧਾਨ ਚੁਣਿਆ ਗਿਆ। ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਜਨ ਮੁਹਾਰ ਸੋਨਾ ਅਤੇ ਉਪ-ਪ੍ਰਧਾਨ ਰਮਨ ਸਿੰਘ ਨੇ ਕਿਹਾ ਕਿ ਨੌਜਵਾਨ ਭਾਰਤ ਸਭਾ ਹਮੇਸ਼ਾ ਹੀ ਨੌਜਵਾਨਾਂ ਦੇ ਹੱਕਾਂ ਦੀ ਰਾਖੀ ਲਈ ਡਟਦੀ ਆਈ ਹੈ। ਚਾਹੇ ਸੂਬੇ ਵਿਚ ਨਸ਼ਿਆਂ ਖ਼ਿਲਾਫ਼ ਲੜਾਈ ਹੋਵੇ ਜਾਂ ਰੋਜ਼ਗਾਰ ਦਾ ਮੁੱਦਾ, ਸਭਾ ਨੇ ਹਮੇਸ਼ਾ ਅੱਗੇ ਹੋ ਕੇ ਲੜਾਈ ਲੜੀ ਹੈ। ਇਹ ਸ਼ਹੀਦ ਭਗਤ ਸਿੰਘ ਵਲੋਂ ਬਣਾਈ ਗਈ ਜਥੇਬੰਦੀ ਹੈ, ਜਿਸ ਨੂੰ ਅੱਜ ਵੀ ਪੰਜਾਬ ਦੀ ਨੌਜਵਾਨ ਪੀੜ੍ਹੀ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੇ ਮਨੋਰਥ ਨਾਲ ਚਲਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪੰਜਾਬ ਦੇ ਹਰੇਕ ਪਿੰਡ ਵਿਚ ਨੌਜਵਾਨਾਂ ਲਈ ਖੇਡ ਮੈਦਾਨਾਂ ਦਾ ਪ੍ਰਬੰਧ ਕਰੇ, ਪੱਕੇ ਰੋਜ਼ਗਾਰ ਦੇਵੇ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਭੱਤਾ ਦੇਣਾ ਯਕੀਨੀ ਬਣਾਏ। ਆਗੂਆਂ ਨੇ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਸਰਵੇ ਕੀਤਾ ਜਾਵੇਗਾ ਤਾਂ ਜੋ ਜਿਨ੍ਹਾਂ ਲੋਕਾਂ ਦੀ ਜ਼ਮੀਨ ਦਾ ਮੁਆਵਜ਼ਾ ਅਜੇ ਤੱਕ ਨਹੀਂ ਮਿਲਿਆ, ਉਨ੍ਹਾਂ ਦੀ ਸਮੱਸਿਆ ਦਾ ਹੱਲ ਕਰਵਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਕਮੇਟੀ ਮੈਂਬਰ ਸੁਲਤਾਨ ਸੈਦੋ ਕੇ, ਜਸਪ੍ਰੀਤ ਘੂਰੀ, ਸਤਨਾਮ ਭਵਾਨੀ ਅਤੇ ਰਾਜਪ੍ਰੀਤ ਝੋਕ ਵੀ ਹਾਜ਼ਰ ਸਨ।