11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ ’ਚ ਇੰਪੀਰੀਅਲ ਸਕੂਲ ਖੁਈਆਂ ਸਰਵਰ ਦੀਆਂ ਅੰਡਰ-11 ਲੜਕੀਆਂ ਨੇ ਜਿੱਤਿਆ ਚਾਂਦੀ ਦਾ ਤਗਮਾ

ਅਬੋਹਰ, 11 ਨਵੰਬਰ (ਵਿਵੇਕ ਹੂੜੀਆ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੁਈਆਂ ਸਰਵਰ ਦੀਆਂ ਅੰਡਰ-11 ਲੜਕੀਆਂ ਦੀ ਫੁੱਟਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ। 6 ਨਵੰਬਰ ਨੂੰ ਫ਼ਾਜ਼ਿਲਕਾ ਸਟੇਡੀਅਮ ਅਤੇ ਐਮੀਨੈਂਸ ਸਕੂਲ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੌਰਾਨ ਸਕੂਲ ਦੀਆਂ ਖਿਡਾਰਨਾਂ ਨੇ ਬਿਹਤਰੀਨ ਖੇਡ ਭਾਵਨਾ, ਆਪਸੀ ਤਾਲਮੇਲ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 12-11-2026
ਅਬੋਹਰ, 11 ਨਵੰਬਰ (ਵਿਵੇਕ ਹੂੜੀਆ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੁਈਆਂ ਸਰਵਰ ਦੀਆਂ ਅੰਡਰ-11 ਲੜਕੀਆਂ ਦੀ ਫੁੱਟਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ। 6 ਨਵੰਬਰ ਨੂੰ ਫ਼ਾਜ਼ਿਲਕਾ ਸਟੇਡੀਅਮ ਅਤੇ ਐਮੀਨੈਂਸ ਸਕੂਲ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੌਰਾਨ ਸਕੂਲ ਦੀਆਂ ਖਿਡਾਰਨਾਂ ਨੇ ਬਿਹਤਰੀਨ ਖੇਡ ਭਾਵਨਾ, ਆਪਸੀ ਤਾਲਮੇਲ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਸਕੂਲ ਵਲੋਂ ਸਾਵੀ ਪੂਨੀਆ, ਚੰਚਲ ਵਰਮਾ, ਨੋਮਸ਼ੀ, ਗਰਿਮਾ , ਨੂਰਪ੍ਰੀਤ ਕੌਰ, ਸਰਗੁਣ, ਇਸ਼ਾਨਾ ਕੰਬੋਜ, ਮਨਕੀਰਤ, ਪਰਵ, ਸਰਗੁਣ ਕੰਬੋਜ, ਇਨਾਇਤ, ਪੂਨਮ, ਰੁਜ਼ਲ ਅਤੇ ਪ੍ਰਨੀਤ ਕੌਰ ਨੇ ਭਾਗ ਲਿਆ। ਟੀਮ ਨੇ ਫੁੱਟਬਾਲ ਕੋਚ ਅਨੰਦ ਬਿਸ਼ਨੋਈ ਦੀ ਅਗਵਾਈ ਅਤੇ ਲਗਾਤਾਰ ਸਿਖਲਾਈ ਸਦਕਾ ਇਹ ਪ੍ਰਾਪਤੀ ਹਾਸਲ ਕੀਤੀ। ਸਕੂਲ ਦੇ ਪ੍ਰਿੰਸੀਪਲ ਰਵੀ ਕੁਮਾਰ ਨੇ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਅਗਵਾਈ ਕਰਨ ਦੀ ਸਮਰੱਥਾ ਅਤੇ ਟੀਮ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੇ ਆਪਣੀ ਮਿਹਨਤ ਅਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਨਾਲ ਸੰਸਥਾ ਦਾ ਮਾਣ ਵਧਾਇਆ ਹੈ। ਸਕੂਲ ਦੇ ਡਾਇਰੈਕਟਰ ਸੁਖਵਿੰਦਰ ਪਾਲ ਨੇ ਵੀ ਖਿਡਾਰਨਾਂ ਦੀ ਇਸ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਆਪਣੀ ਪ੍ਰਤਿਭਾ ਦਿਖਾਉਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇੱਕ ਚੰਗੇ ਕੋਚ ਦੀ ਅਗਵਾਈ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਸਫਲਤਾ ਦੀਆਂ ਬੁਲੰਦੀਆਂ ਤੱਕ ਪਹੁੰਚਾਉਣ ਵਿਚ ਅਹਿਮ ਯੋਗਦਾਨ ਪਾਉਂਦੀ ਹੈ। ਇਸ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ ਅਤੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਤੇ ਮਾਪਿਆਂ ਵਲੋਂ ਖਿਡਾਰਨਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪਰਸਵਾਰਥ ਸਭਾ ਵਲੋਂ ਲਗਾਏ ਮੁਫ਼ਤ ਮੈਡੀਕਲ ਕੈਂਪ ਦੌਰਾਨ 45 ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ ਹਾਈਕਮਾਂਡ ਨੇ ਮੌਕਾ ਦਿੱਤਾ ਤਾਂ ਜਲਾਲਾਬਾਦ ਸੀਟ ਵੱਡੇ ਫ਼ਰਕ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗਾ-ਡਾ. ਬੀ.ਡੀ. ਕਾਲੜਾ
Ad Position 24