11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਫ਼ਾਜ਼ਿਲਕਾ ਅਪਰਾਧਨਾਮਾ -ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 11 ਨਵੰਬਰ(ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਇਲਾਕੇ ’ਚ ਗਸ਼ਤ ਕਰ ਰਹੇ ਸਨ।

Ad Position 21
No active advertisement
ਅਜੀਤ ਡੈਸਕ 12-11-2026
ਫ਼ਾਜ਼ਿਲਕਾ, 11 ਨਵੰਬਰ(ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਇਲਾਕੇ ’ਚ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਪੁਲ ਸੂਆ ਕਾਠਗੜ੍ਹ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਪੁਲਿਸ ਦੀ ਗੱਡੀ ਦੇਖ ਕੇ ਉਹ ਘਬਰਾ ਗਿਆ ਅਤੇ ਆਪਣੇ ਕੋਲ ਮੌਜੂਦ ਸਾਮਾਨ ਇਕ ਪਾਸੇ ਸੁੱਟ ਕੇ ਖਿਸਕਣ ਲੱਗਿਆ। ਪੁਲਿਸ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ ਇਕ ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਹਰਜੀਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਕਾਠਗੜ੍ਹ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜ਼ਮੀਨ ਵਿਚੋਂ ਝੋਨਾ ਵੱਢ ਕੇ ਲਿਜਾਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਜ਼ਮੀਨ ਵਿਚੋਂ ਝੋਨਾ ਵੱਢ ਕੇ ਲਿਜਾਉਣ ਅਤੇ ਫ਼ਸਲ ਦਾ ਨੁਕਸਾਨ ਕਰਨ ’ਤੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੋਹਨ ਲਾਲ ਪੁੱਤਰ ਗੁਰਦਿੱਤਾ ਵਾਸੀ ਚੱਕ ਅਰਨੀਵਾਲਾ ਉਰਫ਼ ਕੱਟੀਆਂ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜੱਜ ਸਿੰਘ ਪੁੱਤਰ ਗੁਰਦਿਆਲ ਸਿੰਘ ਅਤੇ ਵਕੀਲ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਅਰਨੀਵਾਲਾ ਉਰਫ਼ ਛੋਟਾ ਫਲੀਆਂ ਵਾਲਾ ਵਲੋਂ ਉਸ ਦੀ 5 ਕਨਾਲ 10 ਮਰਲੇ ਜ਼ਮੀਨ ਵਿਚੋਂ ਝੋਨਾ ਵੱਢ ਕੇ ਲੈ ਗਿਆ ਅਤੇ ਫ਼ਸਲ ਦਾ ਨੁਕਸਾਨ ਕੀਤਾ। ਪੁਲਿਸ ਨੇ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ -ਥਾਣਾ ਸਾਈਬਰ ਕ੍ਰਾਈਮ ਫ਼ਾਜ਼ਿਲਕਾ ਪੁਲਿਸ ਨੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਦੀਪਕ ਬਾਟੂ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਰੇਸ਼ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਪਿੰਡ ਅਮੀਰ ਖ਼ਾਸ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਣਪਛਾਤੇ ਵਿਅਕਤੀਆਂ ਵਲੋਂ ਉਸ ਨਾਲ 2,46,672 ਰੁਪਏ ਦੀ ਧੋਖਾਧੜੀ ਕੀਤੀ ਗਈ ਹੈ। ਇਸ ਸਬੰਧੀ 18.10.2026 ਨੂੰ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਗਈ ਸੀ। ਪੁਲਿਸ ਨੇ ਜਾਂਚ ਉਪਰੰਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਕਾਰ ਦਾ ਪਿੱਛਾ ਕਰਕੇ ਫਾਇਰਿੰਗ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਕਾਰ ਦਾ ਪਿੱਛਾ ਕਰਕੇ ਫਾਇਰਿੰਗ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਨੀਸ਼ ਕੁਮਾਰ ਪੁੱਤਰ ਮੁਕੇਸ਼ ਕੁਮਾਰ ਵਾਸੀ ਸੁਰੇਸ਼ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੀ ਗੱਡੀ ’ਤੇ ਸਵਾਰ ਹੋ ਕੇ ਆਪਣੀ ਬੱਚੀ ਨੂੰ ਫ਼ਾਜ਼ਿਲਕਾ ਲੈ ਕੇ ਆਇਆ ਸੀ। ਇਸ ਦੌਰਾਨ ਕੁੱਝ ਵਿਅਕਤੀਆਂ ਨੇ ਆਪਣੀ ਗੱਡੀ ਨਾਲ ਮਨੀਸ਼ ਕੁਮਾਰ ਪੁੱਤਰ ਮੁਕੇਸ਼ ਕੁਮਾਰ ਵਾਸੀ ਸੁਰੇਸ਼ ਵਾਲਾ ਦੀ ਗੱਡੀ ਨੂੰ ਰੋਕਣ ਅਤੇ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ। ਉਹ ਆਪਣੀ ਗੱਡੀ ਭਜਾ ਕੇ ਪਿੰਡ ਸੁਰੇਸ਼ ਵਾਲਾ ਪਹੁੰਚ ਗਿਆ ਅਤੇ ਆਪਣੇ ਘਰ ਦੇ ਬਾਹਰ ਗੱਡੀ ਲਗਾ ਲਈ। ਇਸ ਤੋਂ ਬਾਅਦ ਉਕਤ ਵਿਅਕਤੀਆਂ ਨੇ ਉਸ ਕੋਲ ਆ ਕੇ ਗੋਲੀਆਂ ਚਲਾਈਆਂ। ਨਾਮਜ਼ਦ ਵਿਅਕਤੀਆਂ ਦੀ ਪਛਾਣ ਗੁਰਵਿੰਦਰ ਸਿੰਘ ਅਤੇ ਦਵਿੰਦਰ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਫਰਵਾਵਾਲੀ ਵਜੋਂ ਹੋਈ ਹੈ, ਜਦਕਿ 3 ਵਿਅਕਤੀ ਅਣਪਛਾਤੇ ਹਨ। ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ‘ਸਾਹਿਤ ਸਿਰਜਣ : ਸ਼ਬਦਾਂ ਤੋਂ ਲੋਕ ਅਰਪਣ ਤੱਕ’ ਸਮਾਗਮ ਦੌਰਾਨ ਪੰਜਾਬੀ ਮਾਂ-ਬੋਲੀ ਅਤੇ ਸਾਹਿਤ ਦੇ ਪਸਾਰ ਦਾ ਦਿੱਤਾ ਸੁਨੇਹਾ ਅਗਲੀ ਖ਼ਬਰ ਫ਼ਾਜ਼ਿਲਕਾ ਦੇ ਨੇੜਲੇ ਪਿੰਡਾਂ ਵਿਚ ਮੱਝ ਚੋਰ ਗਰੋਹ ਸਰਗਰਮ, ਦੋ ਪਿੰਡਾਂ ’ਚੋਂ 6 ਮੱਝਾਂ ਚੋਰੀ
Ad Position 24