12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵਲੋਂ 21 ਨੂੰ ਸਪੈਸ਼ਲ ਲੋਕ ਅਦਾਲਤ ਦਾ ਕੀਤਾ ਜਾਵੇਗਾ ਆਯੋਜਨ

ਫ਼ਿਰੋਜ਼ਪੁਰ, 12 ਨਵੰਬਰ (ਰਾਕੇਸ਼ ਚਾਵਲਾ)-ਮਾਨਯੋਗ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ.

Ad Position 21
No active advertisement
ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਸੁਮੀਤ ਮਲਹੋਤਰਾ। 13-11-2026
ਫ਼ਿਰੋਜ਼ਪੁਰ, 12 ਨਵੰਬਰ (ਰਾਕੇਸ਼ ਚਾਵਲਾ)-ਮਾਨਯੋਗ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਸੁਮੀਤ ਮਲਹੋਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 21 ਨਵੰਬਰ 2026 ਨੂੰ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸੁਮੀਤ ਮਲਹੋਤਰਾ ਨੇ ਦੱਸਿਆ ਕਿ ਇਸ ਲੋਕ ਅਦਾਲਤ ’ਚ ਚੈੱਕ ਬਾਊਂਸ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣਾ ਚੈੱਕ ਦਾ ਕੇਸ ਲੋਕ ਅਦਾਲਤ ਵਿਚ ਲਗਾਉਣਾ ਚਾਹੁੰਦੇ ਹਨ ਤਾਂ ਸਬੰਧਿਤ ਅਦਾਲਤ ’ਚ ਆਪਣੀ ਦਰਖਾਸਤ ਦੇ ਸਕਦੇ ਹਨ। ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵਲੋਂ ਦੱਸਿਆ ਗਿਆ ਕਿ ਇਹ ਲੋਕ ਅਦਾਲਤਾਂ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਅਦਾਲਤਾਂ ਦੇ ਨਾਲ-ਨਾਲ ਸਬ-ਤਹਿਸੀਲਾਂ ਜ਼ੀਰਾ ਤੇ ਗੁਰੂਹਰਸਹਾਏ ਵਿਖੇ ਲਗਾਈ ਜਾਵੇਗੀ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਪੈਸ਼ਲ ਲੋਕ ਅਦਾਲਤ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਤੇ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤ ਦੁਆਰਾ ਕਰਵਾਉਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਲੈਂਡਲਾਈਨ ਨੰਬਰ 01632-235034 ਤੇ ਟੋਲ ਫ਼ਰੀ ਨੰਬਰ 15100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਭੁੱਲਰ ਨੇ ਪਿੰਡ ਮੱਧਰੇ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 40 ਪਰਿਵਾਰਾਂ ਨੂੰ ਵੰਡੇ ਪ੍ਰਾਪਰਟੀ ਕਾਰਡ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24