ਹਲਕਾ ਵਿਧਾਇਕ ਭੁੱਲਰ ਨੇ ਪਿੰਡ ਮੱਧਰੇ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 40 ਪਰਿਵਾਰਾਂ ਨੂੰ ਵੰਡੇ ਪ੍ਰਾਪਰਟੀ ਕਾਰਡ
ਫ਼ਿਰੋਜ਼ਪੁਰ, 12 ਨਵੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਹੱਕ ਦਿਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਫ਼ਿਰੋਜ਼ਪੁਰ ਦੇ ਪਿੰਡ ਮੱਧਰੇ ਵਿਖੇ 40 ਪਰਿਵਾਰਾਂ ਨੂੰ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਨਾਲ ਸਬੰਧਿਤ ਮਾਲਕੀ ਦੇ ਦਸਤਾਵੇਜ਼ ਸੌਂਪੇ ਗਏ।
ਪ
ਪਿੰਡ ਮੱਧਰੇ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡਣ ਸਮੇਂ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ। ਅਜੀਤ ਤਸਵੀਰ
13-11-2026
ਫ਼ਿਰੋਜ਼ਪੁਰ, 12 ਨਵੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਹੱਕ ਦਿਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਫ਼ਿਰੋਜ਼ਪੁਰ ਦੇ ਪਿੰਡ ਮੱਧਰੇ ਵਿਖੇ 40 ਪਰਿਵਾਰਾਂ ਨੂੰ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਨਾਲ ਸਬੰਧਿਤ ਮਾਲਕੀ ਦੇ ਦਸਤਾਵੇਜ਼ ਸੌਂਪੇ ਗਏ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਲਈ ਇਹ ਇਕ ਮਹੱਤਵਪੂਰਨ ਮੌਕਾ ਸੀ, ਕਿਉਂਕਿ ਇਸ ਨਾਲ ਉਨ੍ਹਾਂ ਨੂੰ ਆਪਣੇ ਘਰਾਂ ਉੱਪਰ ਕਾਨੂੰਨੀ ਮਾਲਕੀ ਦੇ ਹੱਕ ਸਬੰਧੀ ਦਸਤਾਵੇਜ਼ੀ ਸਬੂਤ ਪ੍ਰਾਪਤ ਹੋਏ ਹਨ। ਇਸ ਮੌਕੇ ਸਰਕਾਰ ਦੀ ਇਸ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਭੁੱਲਰ ਨੇ ਦੱਸਿਆ ਗਿਆ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਮੁੱਖ ਮਕਸਦ ਲੰਮੇ ਸਮੇਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਉਨ੍ਹਾਂ ਪਰਿਵਾਰਾਂ ਨੂੰ ਮਾਲਕੀ ਦੇ ਹੱਕ ਪ੍ਰਦਾਨ ਕਰਨਾ ਹੈ, ਜਿਨ੍ਹਾਂ ਕੋਲ ਆਪਣੇ ਮਕਾਨਾਂ ਦੀ ਮਾਲਕੀ ਸਬੰਧੀ ਲੋੜੀਂਦੇ ਦਸਤਾਵੇਜ਼ ਮੌਜੂਦ ਨਹੀਂ ਸਨ। ਪ੍ਰਾਪਰਟੀ ਕਾਰਡ ਮਿਲਣ ਨਾਲ ਹੁਣ ਇਨ੍ਹਾਂ ਪਰਿਵਾਰਾਂ ਨੂੰ ਆਪਣੇ ਘਰਾਂ ਦੀ ਪਛਾਣ ਅਤੇ ਮਾਲਕੀ ਸਬੰਧੀ ਦਸਤਾਵੇਜ਼ੀ ਆਧਾਰ ਮਿਲੇਗਾ। ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ, ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰਨ ਅਤੇ ਸੂਬੇ ਦੇ ਹਰ ਖੇਤਰ ਦਾ ਸਰਵਪੱਖੀ ਵਿਕਾਸ ਕਰਨ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਦਾ ਉਦੇਸ਼ ਹੈ ਕਿ ਵਿਕਾਸ ਯੋਜਨਾਵਾਂ ਦਾ ਲਾਭ ਸਿਰਫ਼ ਸ਼ਹਿਰਾਂ ਤੱਕ ਸੀਮਤ ਨਾ ਰਹੇ, ਸਗੋਂ ਪਿੰਡਾਂ ਵਿਚ ਰਹਿਣ ਵਾਲੇ ਆਮ ਲੋਕਾਂ ਅਤੇ ਲੋੜਵੰਦ ਪਰਿਵਾਰਾਂ ਤੱਕ ਵੀ ਪਹੁੰਚੇ। ਉਨ੍ਹਾਂ ਕਿਹਾ ਕਿ ਪਿੰਡ ਮੱਧਰੇ ਦੇ 40 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਮਿਲਣਾ ਇਸੇ ਯੋਜਨਾ ਤਹਿਤ ਕੀਤੀ ਗਈ ਕਾਰਵਾਈ ਦਾ ਹਿੱਸਾ ਹੈ। ਇਸ ਨਾਲ ਲਾਭਪਾਤਰੀਆਂ ਨੂੰ ਆਪਣੇ ਘਰਾਂ ਦੀ ਮਾਲਕੀ ਸਬੰਧੀ ਦਸਤਾਵੇਜ਼ ਮਿਲਣ ਦੇ ਨਾਲ-ਨਾਲ ਭਵਿੱਖ ਵਿਚ ਜਾਇਦਾਦ ਨਾਲ ਜੁੜੇ ਕੰਮਾਂ ਲਈ ਵੀ ਸਹੂਲਤ ਮਿਲਣ ਦੀ ਉਮੀਦ ਹੈ।