12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕਾਂਗਰਸੀ ਆਗੂ ਰੋਹਿਤ ਵੋਹਰਾ ਮੌਂਟੂ ਨੇ ਕੌਂਸਲਰ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਕੀਤੀ ਮੁਲਾਕਾਤ

ਗੁਰੂਹਰਸਹਾਏ, 12 ਨਵੰਬਰ (ਕਪਿਲ ਕੰਧਾਰੀ)–ਕਾਂਗਰਸੀ ਆਗੂ ਰੋਹਿਤ ਕੁਮਾਰ ਮੌਂਟੂ ਵੋਹਰਾ ਵਲੋਂ ਹਲਕੇ ਦੇ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੇ ਦੁੱਖ-ਸੁੱਖ ਵਿਚ ਸ਼ਰੀਕ ਹੋਣ ਅਤੇ ਪਰਿਵਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਰੋਹਿਤ ਵੋਹਰਾ ਮੌਂਟੂ ਗੁਰੂਹਰਸਹਾਏ ਦੇ ਵਾਰਡ ਨੰਬਰ 5 ਵਿਚ ਕੌਂਸਲਰ ਕਿਰਨ ਬਾਲਾ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪਰਿਵਾਰ ਦੇ ਬਜ਼ੁਰਗਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ।

Ad Position 21
No active advertisement
ਅਜੀਤ ਡੈਸਕ 13-11-2026
ਗੁਰੂਹਰਸਹਾਏ, 12 ਨਵੰਬਰ (ਕਪਿਲ ਕੰਧਾਰੀ)–ਕਾਂਗਰਸੀ ਆਗੂ ਰੋਹਿਤ ਕੁਮਾਰ ਮੌਂਟੂ ਵੋਹਰਾ ਵਲੋਂ ਹਲਕੇ ਦੇ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੇ ਦੁੱਖ-ਸੁੱਖ ਵਿਚ ਸ਼ਰੀਕ ਹੋਣ ਅਤੇ ਪਰਿਵਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਰੋਹਿਤ ਵੋਹਰਾ ਮੌਂਟੂ ਗੁਰੂਹਰਸਹਾਏ ਦੇ ਵਾਰਡ ਨੰਬਰ 5 ਵਿਚ ਕੌਂਸਲਰ ਕਿਰਨ ਬਾਲਾ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪਰਿਵਾਰ ਦੇ ਬਜ਼ੁਰਗਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਬੈਠ ਕੇ ਵਿਚਾਰਾਂ ਦੀ ਸਾਂਝ ਵੀ ਪਾਈ ਅਤੇ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਦਾ ਤਜਰਬਾ, ਪਿਆਰ ਅਤੇ ਆਸ਼ੀਰਵਾਦ ਨਵੀਂ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ ਹਨ। ਇਸ ਲਈ ਬਜ਼ੁਰਗਾਂ ਦਾ ਮਾਣ-ਸਤਿਕਾਰ ਕਰਨਾ ਸਾਡਾ ਨੈਤਿਕ ਫ਼ਰਜ਼ ਹੈ। ਇਸ ਮੌਕੇ ਸਰਵਣ ਚੋਪੜਾ ਸਮੂਹ ਪਰਿਵਾਰਿਕ ਮੈਂਬਰਾਂ ਵਲੋਂ ਰੋਹਿਤ ਵੋਹਰਾ ਮੌਂਟੂ ਦਾ ਗ੍ਰਹਿ ਵਿਖੇ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਹਰਮੀਤ ਸਿੰਘ ਅਮਨ ਦੁੱਗਲ, ਸਾਬਕਾ ਨਗਰ ਕੌਂਸਲ ਪ੍ਰਧਾਨ ਆਤਮਜੀਤ ਸਿੰਘ ਡੇਵਿਡ, ਸੰਜੀਵ ਵੋਹਰਾ, ਸੀਨੀਅਰ ਕਾਂਗਰਸੀ ਆਗੂ ਛਿੰਦਰਪਾਲ ਸਿੰਘ ਭੋਲਾ ਅਤੇ ਹੋਰ ਵੀ ਆਗੂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਨੂੰ 17.16 ਲੱਖ ਰੁਪਏ ਦੇ ਚੈੱਕ ਵੰਡੇ ਵਿਧਾਇਕ ਫ਼ੌਜਾ... ਅਗਲੀ ਖ਼ਬਰ ਪੰਜਾਬ ਕਾਂਗਰਸ ਦੀ ਚੋਣ ਮੈਨੀਫੈਸਟੋ ਕਮੇਟੀ ਦੀ ਅਹਿਮ ਮੀਟਿੰਗ ’ਚ ਗੁਰਭੇਜ ਸਿੰਘ ਟਿੱਬੀ ਨੇ ਦਿੱਤੇ ਅਹਿਮ ਸੁਝਾਅ
Ad Position 24