12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਫ਼ਾਜ਼ਿਲਕਾ ਜ਼ਿਲ੍ਹੇ ’ਚ ਗੋਲੀਆਂ ਦੀ ਗੂੰਜ, ਕੁੱਝ ਹੀ ਦਿਨਾਂ ’ਚ 5 ਤੋਂ ਵੱਧ ਫਾਇਰਿੰਗ ਦੀਆਂ ਵਾਰਦਾਤਾਂ

ਫ਼ਾਜ਼ਿਲਕਾ, 12 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪਿਛਲੇ ਕੁੱਝ ਦਿਨਾਂ ਦੌਰਾਨ ਗੋਲੀਬਾਰੀ ਦੀਆਂ ਪੰਜ ਤੋਂ ਵੱਧ ਘਟਨਾਵਾਂ ਸਾਹਮਣੇ ਆਉਣ ਨਾਲ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਲਗਾਤਾਰ ਵਾਪਰ ਰਹੀਆਂ ਫਾਇਰਿੰਗ ਦੀਆਂ ਘਟਨਾਵਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

Ad Position 21
No active advertisement
ਫ਼ਾਜ਼ਿਲਕਾ ਸ਼ਹਿਰ ਦੀ ਨਵੀਂ ਆਬਾਦੀ ਸਥਿਤ ਸਲੇਮਸ਼ਾਹ ਰੋਡ ਦੇ ਫਾਟਕਾਂ ਨੇੜੇ ਵਾਪਰੀ ਘਟਨਾ ਤੋਂ ਬਾਅਦ ਮੌਕੇ ਦਾ ਜਾਇਜ਼ਾ ਲੈਂਦੇ ਹੋਏ ਥਾਣਾ ਸਿਟੀ ਦੇ ਐੱਸ.ਐੱਚ.ਓ.ਸਚਿਨ ਕੁਮਾਰ ਅਤੇ ਪੁਲਿਸ ਪਾਰਟੀ। 13-11-2026
ਫ਼ਾਜ਼ਿਲਕਾ, 12 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪਿਛਲੇ ਕੁੱਝ ਦਿਨਾਂ ਦੌਰਾਨ ਗੋਲੀਬਾਰੀ ਦੀਆਂ ਪੰਜ ਤੋਂ ਵੱਧ ਘਟਨਾਵਾਂ ਸਾਹਮਣੇ ਆਉਣ ਨਾਲ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਲਗਾਤਾਰ ਵਾਪਰ ਰਹੀਆਂ ਫਾਇਰਿੰਗ ਦੀਆਂ ਘਟਨਾਵਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਹਾਲਾਤ ਇਹ ਹਨ ਕਿ ਕੁੱਝ ਹੀ ਦਿਨਾਂ ਵਿਚ ਜ਼ਿਲ੍ਹੇ ਦੇ ਕਈ ਹਿੱਸਿਆਂ ਵਿਚ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਵਾਪਰ ਚੁੱਕੀਆਂ ਹਨ। ਜੇਕਰ ਇਨ੍ਹਾਂ ਘਟਨਾਵਾਂ ’ਤੇ ਨਜ਼ਰ ਮਾਰੀ ਜਾਵੇ ਤਾਂ ਕੁੱਝ ਦਿਨ ਪਹਿਲਾਂ ਫ਼ਾਜ਼ਿਲਕਾ ਦੇ ਨਾਲ ਲੱਗਦੇ ਪਿੰਡ ਬਹਿਕ ਖ਼ਾਸ ਵਿਚ ਫਾਇਰਿੰਗ ਦੀਆਂ ਦੋ ਵੱਖ-ਵੱਖ ਵਾਰਦਾਤਾਂ ਸਾਹਮਣੇ ਆਈਆਂ ਸਨ। ਇਨ੍ਹਾਂ ਮਾਮਲਿਆਂ ਸਬੰਧੀ ਥਾਣਾ ਸਦਰ ਫ਼ਾਜ਼ਿਲਕਾ ਵਿਖੇ ਕੇਸ ਦਰਜ ਕੀਤੇ ਗਏ ਸਨ। ਮੁੱਢਲੀ ਜਾਣਕਾਰੀ ਅਨੁਸਾਰ ਇਨ੍ਹਾਂ ਘਟਨਾਵਾਂ ਵਿਚ ਨਾਜਾਇਜ਼ ਹਥਿਆਰਾਂ ਦੀ ਵਰਤੋਂ ਹੋਣ ਦੀ ਗੱਲ ਵੀ ਸਾਹਮਣੇ ਆਈ ਸੀ। ਇਸ ਤੋਂ ਬਾਅਦ ਅਬੋਹਰ ਦੀ ਸੰਤ ਨਗਰੀ ਵਿਚ ਵਾਪਰਿਆ ਅਜੇ ਕੁਮਾਰ ਗੋਲੀਕਾਂਡ ਵੀ ਕਾਫ਼ੀ ਚਰਚਾ ਵਿਚ ਰਿਹਾ। ਵਾਲਮੀਕੀ ਸਮਾਜ ਨਾਲ ਸਬੰਧਿਤ ਅਜੇ ਕੁਮਾਰ ਨੂੰ ਇਕ ਮੰਦਰ ਦੇ ਬਾਹਰ ਮੀਟਿੰਗ ਤੋਂ ਬਾਅਦ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਦਿੱਤੀਆਂ ਸਨ। ਇਸ ਮਾਮਲੇ ਵਿਚ ਅਬੋਹਰ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਕੁੱਝ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ। ਪਰਿਵਾਰ ਨੇ ਪੁਲਿਸ ਕਾਰਵਾਈ ’ਤੇ ਅਸੰਤੁਸ਼ਟੀ ਜ਼ਾਹਿਰ ਕਰਦਿਆਂ ਦੋਸ਼ ਲਾਇਆ ਹੈ ਕਿ ਉਨ੍ਹਾਂ ਦੀਆਂ ਮੰਗਾਂ ਅਤੇ ਮ੍ਰਿਤਕ ਦੇ ਬਿਆਨਾਂ ਅਨੁਸਾਰ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸੇ ਤਰ੍ਹਾਂ ਦੋ-ਤਿੰਨ ਦਿਨ ਪਹਿਲਾਂ ਫ਼ਾਜ਼ਿਲਕਾ ਦੇ ਨਾਲ ਲੱਗਦੇ ਪਿੰਡ ਸੁਰੇਸ਼ ਵਾਲਾ ਵਿਚ ਕਾਰ ਸਵਾਰ ਵਿਅਕਤੀਆਂ ਵਲੋਂ ਦੂਜੀ ਕਾਰ ਵਿਚ ਸਵਾਰ ਪਿਓ-ਧੀ ’ਤੇ ਫਾਇਰਿੰਗ ਕੀਤੀ ਗਈ ਸੀ। ਦੱਸਿਆ ਜਾਂਦਾ ਹੈ ਕਿ ਹਮਲਾਵਰਾਂ ਵਲੋਂ ਦੋ ਰਾਊਂਡ ਫਾਇਰ ਕੀਤੇ ਗਏ। ਇਸ ਸਬੰਧੀ ਥਾਣਾ ਸਦਰ ਫ਼ਾਜ਼ਿਲਕਾ ਦੀ ਪੁਲਿਸ ਵਲੋਂ ਕੁੱਝ ਵਿਅਕਤੀਆਂ ਅਤੇ ਔਰਤਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਘਟਨਾ ਦਾ ਮੁੱਦਾ ਆਮ ਆਦਮੀ ਪਾਰਟੀ ਦੇ ਪੰਜਾਬ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਵਲੋਂ ਵੀ ਪ੍ਰੈੱਸ ਕਾਨਫ਼ਰੰਸ ਦੌਰਾਨ ਚੁੱਕਿਆ ਗਿਆ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਘਟਨਾਵਾਂ ਦੇ ਬਾਵਜੂਦ ਫਾਇਰਿੰਗ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹਾਲ ਹੀ ਵਿਚ ਫ਼ਾਜ਼ਿਲਕਾ ਸ਼ਹਿਰ ਦੀ ਨਵੀਂ ਆਬਾਦੀ ਸਥਿਤ ਸਲੇਮਸ਼ਾਹ ਰੋਡ ਦੇ ਫਾਟਕਾਂ ਨੇੜੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਹੈਲਮਟ ਪਾ ਕੇ ਇਕ ਵਿਅਕਤੀ ’ਤੇ ਦੋ ਰਾਊਂਡ ਫਾਇਰ ਕੀਤੇ। ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋਏ ਵਿਅਕਤੀ ਨੂੰ ਸਿਵਲ ਹਸਪਤਾਲ ਫ਼ਾਜ਼ਿਲਕਾ ਲਿਜਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਨਾਂਅ ’ ਤੇ ਬਣਨ ਵਾਲੇ ਮੈਡੀਕਲ ਕਾਲਜ ਦੇ ਟੈਂਡਰ ’ ਚ ਕਰੋੜਾਂ ਰੁਪਏ ਦੇ ਘਪਲੇ ਦਾ ਖ਼ਦਸ਼ਾ - ਸੰਜੀਵ ਤਲਵ... ਅਗਲੀ ਖ਼ਬਰ ਅਬੋਹਰ ਦੇ ਪਿੰਡ ਸ਼ੇਰਗੜ੍ਹ ’ਚ ਲੰਬੀ ਮਾਈਨਰ ਦੀਆਂ ਟੇਲਾਂ ਤੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ
Ad Position 24