13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਝੋਨੇ ਦੀ ਖ਼ਰੀਦ ਬੰਦ ਹੋਣ ਕਾਰਨ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਜਾਰੀ

ਅਬੋਹਰ, 13 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਅਬੋਹਰ ਦੀ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਬੰਦ ਹੋਣ ਕਾਰਨ ਕਿਸਾਨ ਜਥੇਬੰਦੀਆਂ ਵਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ਲਗਾਤਾਰ ਜਾਰੀ ਹੈ। ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਬੀਤੀ ਸ਼ਾਮ ਅਬੋਹਰ - ਫਾਜ਼ਿਲਕਾ ਰੋਡ ’ਤੇ ਧਰਨਾ ਲਗਾਇਆ ਸੀ ਅਤੇ ਅੱਜ ਸਵੇਰੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ।

Ad Position 21
No active advertisement
ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ.ਸੁਹਾਨੀ ਡੋਡਾ ਦੇ ਨਿਵਾਸ ਬਾਹਰ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਲਗਾ ਕੇ ਬੈਠੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 14-11-2026
ਅਬੋਹਰ, 13 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਅਬੋਹਰ ਦੀ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਬੰਦ ਹੋਣ ਕਾਰਨ ਕਿਸਾਨ ਜਥੇਬੰਦੀਆਂ ਵਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ਲਗਾਤਾਰ ਜਾਰੀ ਹੈ। ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਬੀਤੀ ਸ਼ਾਮ ਅਬੋਹਰ - ਫਾਜ਼ਿਲਕਾ ਰੋਡ ’ਤੇ ਧਰਨਾ ਲਗਾਇਆ ਸੀ ਅਤੇ ਅੱਜ ਸਵੇਰੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉੱਥੇ ਪ੍ਰਸ਼ਾਸਨ ਵਲੋਂ ਕੋਈ ਠੋਸ ਭਰੋਸਾ ਨਾ ਮਿਲਣ ’ਤੇ ਕਿਸਾਨ ਝੋਨੇ ਦੀਆਂ ਭਰੀਆਂ ਟਰਾਲੀਆਂ ਸਮੇਤ ਅਬੋਹਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਡਾ.ਸੁਹਾਨੀ ਡੋਡਾ ਦੇ ਨਿਵਾਸ ਸਥਾਨ ਦੇ ਬਾਹਰ ਪਹੁੰਚ ਗਏ ਅਤੇ ਉੱਥੇ ਧਰਨਾ ਲਗਾ ਦਿੱਤਾ, ਜੋ ਖ਼ਬਰ ਲਿਖੇ ਜਾਣ ਤੱਕ ਜਾਰੀ ਸੀ। ਮਿਲੀ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਕਿਸਾਨ ਜਥੇਬੰਦੀਆਂ ਵਲੋਂ ਅਬੋਹਰ-ਫਾਜ਼ਿਲਕਾ ਰੋਡ ’ਤੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ ਗਿਆ ਸੀ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਵਲੋਂ ਧਰਨਾ ਚੁਕਵਾਉਣ ਦੀ ਕਾਰਵਾਈ ਕਰਦਿਆਂ ਕਿਸਾਨ ਜਥੇਬੰਦੀਆਂ ਦੇ ਕੁੱਝ ਆਗੂਆਂ ਨੂੰ ਹਿਰਾਸਤ ਵਿਚ ਲੈ ਕੇ ਥਾਣਾ ਬਹਾਵਵਾਲਾ ਵਿਖੇ ਲੈ ਜਾਇਆ ਗਿਆ। ਦੇਰ ਰਾਤ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਪਿੱਛੇ ਹਟਣ ਦੀ ਬਜਾਏ ਅੱਜ ਸਵੇਰੇ ਮੁੜ ਇਕੱਠੇ ਹੋ ਕੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਧਰਨੇ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਇਕੱਠੇ ਹੋਣ ਕਾਰਨ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਥਿਤੀ ਸੰਭਾਲਣ ਲਈ ਕਾਫ਼ੀ ਮਸ਼ੱਕਤ ਕਰਨੀ ਪਈ। ਇਸ ਮੌਕੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਵਲੋਂ ਖ਼ਰੀਦ ਸਬੰਧੀ ਕੋਈ ਠੋਸ ਭਰੋਸਾ ਨਾ ਦਿੱਤੇ ਜਾਣ ਕਾਰਨ ਕਿਸਾਨਾਂ ਵਿਚ ਰੋਸ ਹੋਰ ਵੱਧ ਗਿਆ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਨੇ ਵੀ ਧਰਨਾਕਾਰੀ ਕਿਸਾਨਾਂ ਨੂੰ ਸਮਝਾਉਣ ਅਤੇ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ, ਪਰ ਕਿਸਾਨ ਆਪਣੀ ਮੰਗ ’ਤੇ ਅੜੇ ਰਹੇ। ਇਸ ਤੋਂ ਬਾਅਦ ਕਿਸਾਨ ਝੋਨੇ ਨਾਲ ਭਰੀਆਂ ਟਰਾਲੀਆਂ ਲੈ ਕੇ ਆਮ ਆਦਮੀ ਪਾਰਟੀ ਦੀ ਅਬੋਹਰ ਤੋਂ ਉਮੀਦਵਾਰ ਡਾ.ਸੁਹਾਨੀ ਡੋਡਾ ਦੇ ਨਿਵਾਸ ਸਥਾਨ ਬਾਹਰ ਪਹੁੰਚ ਗਏ। ਕਿਸਾਨਾਂ ਵਲੋਂ ਉਨ੍ਹਾਂ ਦੇ ਘਰ ਦੇ ਗੇਟ ਅੱਗੇ ਝੋਨੇ ਨਾਲ ਭਰੀ ਟਰਾਲੀ ਖੜ੍ਹੀ ਕਰਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਕਾਰਨ ਫ਼ਾਜ਼ਿਲਕਾ ਰੋਡ ’ਤੇ ਆਵਾਜਾਈ ਪ੍ਰਭਾਵਿਤ ਹੋ ਗਈ ਅਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਰਾਹਗੀਰਾਂ ਅਤੇ ਆਮ ਲੋਕਾਂ ਨੂੰ ਵੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਅਬੋਹਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਕਿਸਾਨਾਂ ਨਾਲ ਗੱਲਬਾਤ ਕਰਕੇ ਧਰਨਾ ਖ਼ਤਮ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਅਬੋਹਰ ਦੀ ਮੰਡੀ ਵਿਚ ਝੋਨੇ ਦੀ ਖ਼ਰੀਦ ਮੁੜ ਸ਼ੁਰੂ ਨਹੀਂ ਹੁੰਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਦੇਰ ਸ਼ਾਮ ਤੱਕ ਕਿਸਾਨਾਂ ਦਾ ਧਰਨਾ ਜਾਰੀ ਸੀ। ਇਸ ਮੌਕੇ ਕਿਸਾਨ ਯੂਨੀਅਨ ਸ਼ੇਰ ਏ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਕਿੱਕਰ ਖੇੜਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਦਰਸ਼ਨ ਸਿੰਘ ਗਿੱਦੜਾਂ ਵਾਲੀ, ਗੁਣਵੰਤ ਸਿੰਘ ਪੰਜਾਵਾ , ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਬਖ਼ਸ਼ੀਸ਼ ਸਿੰਘ ਸੋਨਾ ਸੰਧੂ, ਸੁਖਮੰਦਰ ਸਿੰਘ ਸੁੱਖ ਜ਼ਿਲ੍ਹਾ ਪ੍ਰਧਾਨ ਰਾਜੇਵਾਲ, ਜਗਜੀਤ ਸਿੰਘ ਸੰਧੂ ਅਕਾਲੀ ਦਲ ਵਾਰਿਸ ਪੰਜਾਬ ਦੇ, ਇੰਦਰਜੀਤ ਬੁਲੰਦੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਨਿਰਮਲ ਸਿੰਘ ਬਹਾਵਵਾਲਾ, ਜਗਤਾਰ ਸਿੰਘ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ , ਲਖਵਿੰਦਰ ਸਿੰਘ ਮਾਨ ਸਣੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਇਲਾਕੇ ਦੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦਾ ਕਹਿਣਾ ਕਿ ਟਿਕਟ ਮਿਲਣਾ ਜਿੱਤ ਦਾ ਸਰਟੀਫਿਕੇਟ ਨਹੀਂ , ਅਸਲ ਇਮਤਿਹਾਨ ਤਾਂ 2027 ਦੀਆਂ ਚੋਣਾਂ ਵਿਚ ਹੀ ਹੋਵੇਗਾ ਅਗਲੀ ਖ਼ਬਰ ਦੋ ਨਾਜਾਇਜ਼ ਪਿਸਤੌਲਾਂ ਸਮੇਤ ਦਿਓਰ - ਭਰਜਾਈ ਗ੍ਰਿਫ਼ਤਾਰ
Ad Position 24