ਟਿਕਟ ਮਿਲਣ ਉਪਰੰਤ ਹਾਈਕਮਾਂਡ ਦਾ ਕੀਤਾ ਧੰਨਵਾਦ, ਵਰਕਰਾਂ ਨੇ ਕੀਤਾ ਨਿੱਘਾ ਸਵਾਗਤ
ਅਬੋਹਰ, 13 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਐਲਾਨੇ ਗਏ 31 ਉਮੀਦਵਾਰਾਂ ਦੀ ਸੂਚੀ ਵਿਚ ਅਬੋਹਰ ਵਿਧਾਨ ਸਭਾ ਹਲਕੇ ਤੋਂ ਡਾ. ਸੁਹਾਨੀ ਡੋਡਾ ਨੂੰ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਆ
ਆਮ ਆਦਮੀ ਪਾਰਟੀ ਵਲੋਂ ਅਬੋਹਰ ਤੋਂ ਉਮੀਦਵਾਰ ਬਣਾਏ ਜਾਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾ.ਸੁਹਾਨੀ ਡੋਡਾ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ
14-11-2026
ਅਬੋਹਰ, 13 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਐਲਾਨੇ ਗਏ 31 ਉਮੀਦਵਾਰਾਂ ਦੀ ਸੂਚੀ ਵਿਚ ਅਬੋਹਰ ਵਿਧਾਨ ਸਭਾ ਹਲਕੇ ਤੋਂ ਡਾ.ਸੁਹਾਨੀ ਡੋਡਾ ਨੂੰ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਟਿਕਟ ਮਿਲਣ ਉਪਰੰਤ ਡਾ.ਸੁਹਾਨੀ ਡੋਡਾ ਵਲੋਂ ਆਪਣੇ ਨਿਵਾਸ ਸਥਾਨ ’ਤੇ ਪ੍ਰੈੱਸ ਕਾਨਫ਼ਰੰਸ ਕਰਕੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ.ਸੁਹਾਨੀ ਡੋਡਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ’ਤੇ ਪੂਰੀ ਤਰ੍ਹਾਂ ਖਰਾ ਉੱਤਰਨ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਅਬੋਹਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾਉਣਾ ਹੈ ਅਤੇ ਉਹ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਵਿਚ ਇਸ ਸਮੇਂ ਭਾਰੀ ਉਤਸ਼ਾਹ ਅਤੇ ਜੋਸ਼ ਹੈ। ਸਮੂਹ ਆਗੂ ਅਤੇ ਵਰਕਰ ਪੂਰੀ ਤਰ੍ਹਾਂ ਇੱਕਜੁੱਟ ਹੋ ਕੇ ਚੋਣ ਮੁਹਿੰਮ ਨੂੰ ਅੱਗੇ ਵਧਾ ਰਹੇ ਹਨ। ਡਾ.ਸੁਹਾਨੀ ਡੋਡਾ ਨੇ ਕਿਹਾ ਕਿ ਕਿਸੇ ਵੀ ਚੋਣ ਵਿਚ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਸਮਰਪਣ ਦੀ ਅਹਿਮ ਭੂਮਿਕਾ ਹੁੰਦੀ ਹੈ। ਅਬੋਹਰ ਹਲਕੇ ਦੇ ਵਰਕਰ ਜਿਸ ਉਤਸ਼ਾਹ ਨਾਲ ਉਨ੍ਹਾਂ ਦੇ ਨਾਲ ਖੜ੍ਹੇ ਹਨ, ਉਸ ਲਈ ਉਹ ਸਾਰਿਆਂ ਦੇ ਰਿਣੀ ਹਨ। ਉਨ੍ਹਾਂ ਸਮੂਹ ਵਰਕਰਾਂ ਦਾ ਨਿੱਘਾ ਸਵਾਗਤ ਕਰਨ ਅਤੇ ਹੌਸਲਾ ਵਧਾਉਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਸ ਵਾਰ ਆਮ ਆਦਮੀ ਪਾਰਟੀ ਅਬੋਹਰ ਹਲਕੇ ਵਿਚ ਵੱਡੀ ਜਿੱਤ ਦਰਜ਼ ਕਰੇਗੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਜਿੰਦਰ ਕੰਬੋਜ ਡੱਬੂ, ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ, ਐਡਵੋਕੇਟ ਹਰਪ੍ਰੀਤ ਸਿੰਘ, ਮੋਬਾਈਲ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਉਪਵੇਜਾ, ਅਭਿਸ਼ੇਕ ਸਿਡਾਣਾ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਆਗੂ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।