ਜੁਆਇੰਟ ਕੋਆਰਡੀਨੇਸ਼ਨ ਕਮੇਟੀ ਨੇ 15 ਨਵੰਬਰ ਨੂੰ ਸੰਗਰੂਰ ਪਹੁੰਚਣ ਲਈ ਜ਼ਿਲ੍ਹਾ ਪੱਧਰ ’ਤੇ ਤਿਆਰੀਆਂ ਕੀਤੀਆਂ ਮੁਕੰਮਲ
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ’ਤੇ ਆਧਾਰਿਤ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਕਨਵੀਨਰ ਸਾਥੀ ਦਲਜੀਤ ਸਿੰਘ ਸਭਰਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਟੇਟ ਕਮੇਟੀ ਵਲੋਂ ਲਏ ਗਏ ਫ਼ੈਸਲਿਆਂ ਨੂੰ ਜ਼ਿਲ੍ਹੇ ਅੰਦਰ ਲਾਗੂ ਕਰਨ ਅਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਫ਼
ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਸੰਗਰੂਰ ਦੇ ਪੱਕੇ ਮੋਰਚੇ ਅਤੇ ਆਉਣ ਵਾਲੇ ਸੰਘਰਸ਼ੀ ਪ੍ਰੋਗਰਾਮਾਂ ਸਬੰਧੀ ਵਿਚਾਰ-ਵਟਾਂਦਰਾ ਕਰਦੇ ਹੋਏ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਆਗੂ। ਅਜੀਤ ਤਸਵੀਰ
14-11-2026
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ’ਤੇ ਆਧਾਰਿਤ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਕਨਵੀਨਰ ਸਾਥੀ ਦਲਜੀਤ ਸਿੰਘ ਸਭਰਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਟੇਟ ਕਮੇਟੀ ਵਲੋਂ ਲਏ ਗਏ ਫ਼ੈਸਲਿਆਂ ਨੂੰ ਜ਼ਿਲ੍ਹੇ ਅੰਦਰ ਲਾਗੂ ਕਰਨ ਅਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਨਵੀਨਰ-ਕਮ-ਕੋਆਰਡੀਨੇਟਰ ਸਾਥੀ ਹਰਭਜਨ ਸਿੰਘ ਖੁੰਗਰ ਨੇ ਦੱਸਿਆ ਕਿ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਵਿਰੁੱਧ 19 ਨਵੰਬਰ ਤੱਕ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਟੇਟ ਕਮੇਟੀ ਵਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਤੇ ਜ਼ਿਲ੍ਹਾਵਾਰ ਜ਼ਿੰਮੇਵਾਰੀਆਂ ਅਨੁਸਾਰ ਫ਼ਾਜ਼ਿਲਕਾ ਜ਼ਿਲ੍ਹੇ ਦੀਆਂ ਜਥੇਬੰਦੀਆਂ 15 ਨਵੰਬਰ ਨੂੰ ਇਸ ਮੋਰਚੇ ਵਿਚ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਜਨਤਕ ਜਥੇਬੰਦੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕੋਟੇ ਨਿਰਧਾਰਿਤ ਕੀਤੇ ਗਏ ਹਨ। ਜੁਆਇੰਟ ਕੋਆਰਡੀਨੇਸ਼ਨ ਕਮੇਟੀ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ਫ਼ਾਜ਼ਿਲਕਾ ਜ਼ਿਲ੍ਹੇ ਵਿਚੋਂ ਸੈਂਕੜੇ ਮੁਲਾਜ਼ਮ ਅਤੇ ਪੈਨਸ਼ਨਰ ਸੰਗਰੂਰ ਦੇ ਪੱਕੇ ਮੋਰਚੇ ਵਿਚ ਪਹੁੰਚ ਕੇ ਆਪਣੀ ਹਾਜ਼ਰੀ ਦਰਜ ਕਰਵਾਉਣਗੇ। ਮੀਟਿੰਗ ਵਿਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਸਟੇਟ ਕਮੇਟੀ ਦੇ ਪ੍ਰੋਗਰਾਮ ਅਨੁਸਾਰ 1 ਤੋਂ 5 ਦਸੰਬਰ ਤੱਕ ਪੰਜਾਬ ਭਰ ਵਿਚ ਤਹਿਸੀਲ ਪੱਧਰ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਪੁਤਲੇ ਫੂਕੇ ਜਾਣਗੇ। ਇਸੇ ਲੜੀ ਤਹਿਤ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ 4 ਦਸੰਬਰ ਨੂੰ ਸ਼ਾਮ 4 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਫ਼ਾਜ਼ਿਲਕਾ ਦੇ ਬਾਹਰ ਹਲਕਾ ਵਿਧਾਇਕ ਦਾ ਪੁਤਲਾ ਫੂਕਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਦੌਰਾਨ ਸਾਥੀ ਰਵਿੰਦਰ ਪਾਲ ਸਿੰਘ, ਹਰਭਜਨ ਲਾਲ ਕੰਬੋਜ ਪਾਵਰ ਕਾਮ, ਸੁਖਦੇਵ ਚੰਦ ਕੰਬੋਜ, ਪ੍ਰਵੀਨ ਕੁਮਾਰ ਅੰਗੀ, ਪ੍ਰੇਮ ਕੁਮਾਰ ਅਤੇ ਸੁਭਾਸ਼ ਚੰਦਰ ਸ਼ਰਮਾ ਸਮੇਤ ਹੋਰਨਾਂ ਆਗੂਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਆਗੂਆਂ ਨੇ ਜ਼ਿਲ੍ਹੇ ਦੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ, ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ, ਮਿਡ-ਡੇ-ਮੀਲ ਵਰਕਰਾਂ ਅਤੇ ਆਊਟ ਸੋਰਸ ਕਾਮਿਆਂ ਨੂੰ ਸੰਗਰੂਰ ਮੋਰਚੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਤਹਿਸੀਲ ਕਮੇਟੀਆਂ ਅਬੋਹਰ ਅਤੇ ਜਲਾਲਾਬਾਦ ਨੂੰ ਵੀ ਮੋਰਚੇ ਦੀ ਸਫਲਤਾ ਲਈ ਲਾਮਬੰਦੀ ਕਰਨ ਦੀ ਅਪੀਲ ਕੀਤੀ ਗਈ। ਮੀਟਿੰਗ ਦੇ ਫ਼ੈਸਲਿਆਂ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਖੁੰਗਰ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਤੱਕ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਇਸ ਨੂੰ ਵਿਧਾਨ ਸਭਾ ਚੋਣਾਂ ਤੱਕ ਲਗਾਤਾਰ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।