13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਐਨ.ਐੱਚ.ਐਮ. ਮੁਲਾਜ਼ਮ ਯੂਨੀਅਨ ਦਾ ਧਰਨਾ 8ਵੇਂ ਦਿਨ ਵੀ ਜਾਰੀ

ਫ਼ਾਜ਼ਿਲਕਾ 13 ਨਵੰਬਰ (ਦਵਿੰਦਰ ਪਾਲ ਸਿੰਘ)-ਐਨ. ਐੱਚ.

Ad Position 21
No active advertisement
ਅਜੀਤ ਡੈਸਕ 14-11-2026
ਫ਼ਾਜ਼ਿਲਕਾ 13 ਨਵੰਬਰ (ਦਵਿੰਦਰ ਪਾਲ ਸਿੰਘ)-ਐਨ.ਐੱਚ.ਐਮ. ਇੰਪਲਾਈਜ਼ ਯੂਨੀਅਨ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਰੋਸ ਧਰਨਾ 8ਵੇਂ ਦਿਨ ਵੀ ਲਗਾਤਾਰ ਜਾਰੀ ਰਿਹਾ। ਜ਼ਿਕਰਯੋਗ ਹੈ ਕਿ ਯੂਨੀਅਨ ਵਲੋਂ ਇਹ ਸੰਘਰਸ਼ 6 ਨਵੰਬਰ ਤੋਂ ਸ਼ੁਰੂ ਕੀਤਾ ਗਿਆ ਸੀ, ਜੋ 17 ਨਵੰਬਰ ਤੱਕ ਲਗਾਤਾਰ ਜਾਰੀ ਰਹੇਗਾ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਮਾਮਲਾ ਲਿਆ ਰਹੇ ਹਨ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਲੋਂ ਮੀਟਿੰਗਾਂ ਅਤੇ ਭਰੋਸਿਆਂ ਤੋਂ ਸਿਵਾਏ ਮੁਲਾਜ਼ਮਾਂ ਦੇ ਪੱਲੇ ਕੁੱਝ ਨਹੀਂ ਪਾਇਆ ਗਿਆ ਅਤੇ ਹਰ ਵਾਰ ਲਾਰੇ ਲਾ ਕੇ ਮੰਗਾਂ ਨੂੰ ਟਾਲ ਦਿੱਤਾ ਜਾਂਦਾ ਹੈ, ਜਿਸ ਕਾਰਨ ਸਮੂਹ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਸਪਸ਼ਟ ਕੀਤਾ ਕਿ ਹੁਣ ਮੁਲਾਜ਼ਮਾਂ ਨੇ ਆਰ-ਪਾਰ ਦੀ ਲੜਾਈ ਲੜਨ ਦਾ ਫ਼ੈਸਲਾ ਕਰ ਲਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਹੁੰਦੀਆਂ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ ਅਤੇ ਲੋੜ ਪੈਣ ’ਤੇ ਇਸ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਸਮੂਹ ਐਨ.ਐੱਚ.ਐਮ.ਮੁਲਾਜ਼ਮਾਂ ਨੂੰ ਇੱਕਜੁੱਟ ਹੋ ਕੇ ਇਸ ਸੰਘਰਸ਼ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਰਾਜੇਸ਼ ਕੁਮਾਰ, ਡਾ.ਸੁਨੀਤਾ ਕੰਬੋਜ, ਕ੍ਰਿਸ਼ਨ ਕੰਬੋਜ, ਆਕਾਸ਼ ਕੰਬੋਜ, ਪ੍ਰਿੰਸ ਪੁਰੀ, ਬਲਜੀਤ ਸੰਧੂ, ਜਸਪਿੰਦਰ ਕੌਰ, ਮਹਿੰਦਰ ਘੋੜੇਵਾਲਾ, ਸੁਖਦੇਵ ਸਿੰਘ, ਕੁਲਦੀਪ ਸਿੰਘ, ਮਨਦੀਪ ਕੌਰ, ਕਮਲਜੀਤ ਕੌਰ, ਸ਼ੈਲਬੀ ਅਤੇ ਨੀਰਜ ਰਾਣੀ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਨੇ ਜ਼ਿਲ੍ਹੇ ਭਰ ’ਚ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਕੀਤੀ ਚੈਕਿੰਗ ਸ਼ਰਾਰਤੀ ਅਨਸਰਾਂ ਨੂੰ ਦਿੱਤੀ ਸਖ਼ਤ... ਅਗਲੀ ਖ਼ਬਰ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਨੇ 15 ਨਵੰਬਰ ਨੂੰ ਸੰਗਰੂਰ ਪਹੁੰਚਣ ਲਈ ਜ਼ਿਲ੍ਹਾ ਪੱਧਰ ’ਤੇ ਤਿਆਰੀਆਂ ਕੀਤੀਆਂ ਮੁਕੰਮਲ
Ad Position 24