13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਮਲੋਟ ਰੋਡ ’ਤੇ ਬਣੇ ਓਵਰਬ੍ਰਿਜ ਹੇਠਾਂ ਪਹੁੰਚੇ ਤਾਂ ਇਕ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਹੱਥ ਵਿਚ ਫੜੀ ਹੋਈ ਕੋਈ ਨਸ਼ੀਲੀ ਚੀਜ਼ ਸੁੱਟ ਦਿੱਤੀ ਅਤੇ ਕਾਹਲੀ ਨਾਲ ਤੁਰਨ ਲੱਗਿਆ।

Ad Position 21
No active advertisement
ਅਜੀਤ ਡੈਸਕ 14-11-2026
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਮਲੋਟ ਰੋਡ ’ਤੇ ਬਣੇ ਓਵਰਬ੍ਰਿਜ ਹੇਠਾਂ ਪਹੁੰਚੇ ਤਾਂ ਇਕ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਹੱਥ ਵਿਚ ਫੜੀ ਹੋਈ ਕੋਈ ਨਸ਼ੀਲੀ ਚੀਜ਼ ਸੁੱਟ ਦਿੱਤੀ ਅਤੇ ਕਾਹਲੀ ਨਾਲ ਤੁਰਨ ਲੱਗਿਆ। ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਉਸ ਕੋਲੋਂ 27 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਕਾਬੂ ਕੀਤੇ ਵਿਅਕਤੀ ਦੀ ਪਛਾਣ ਬੋਹੜ ਸਿੰਘ ਉਰਫ਼ ਬੋੜੀ ਪੁੱਤਰ ਅਵਤਾਰ ਸਿੰਘ ਵਾਸੀ ਸੀਡ ਫਾਰਮ ਪੱਕਾ ਅਬੋਹਰ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਡਾ.ਸੁਹਾਨੀ ਡੋਡਾ ਨੂੰ ਰਮੇਸ਼ ਸੋਨੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਦਿੱਤੀ ਵਧਾਈ ਅਗਲੀ ਖ਼ਬਰ ਸਲੇਮਸ਼ਾਹ ਰੇਲਵੇ ਫਾਟਕ ਕੋਲ ਫਾਇਰਿੰਗ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24