ਫਾਇਰਿੰਗ ਕਰਨ ਵਾਲੇ ਅਣਪਛਾਤੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਘਰ ਦੇ ਬਾਹਰ ਫਾਇਰਿੰਗ ਕਰਨ ਵਾਲੇ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਚਰਨ ਲਾਲ ਪੁੱਤਰ ਬਨਾਰਸੀ ਦਾਸ ਵਾਸੀ ਸਟਰੀਟ ਨੰਬਰ 1 ਸ਼ਹੀਦ ਭਗਤ ਸਿੰਘ ਕਾਲੋਨੀ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਘਰ ਦੇ ਬਾਹਰ 4 ਅਣਪਛਾਤੇ ਵਿਅਕਤੀ 2 ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਅਤੇ ਫਾਇਰਿੰਗ ਕਰਕੇ ਮੌਕੇ ’ਤੋਂ ਭੱਜ ਗਏ।
ਅਜੀਤ ਡੈਸਕ
14-11-2026