13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਹੈਰੋਇਨ ਦਾ ਨਸ਼ਾ ਕਰਦਾ ਇਕ ਵਿਅਕਤੀ ਗ੍ਰਿਫ਼ਤਾਰ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮਨਦੀਪ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਮੰਡੀ ਰੋੜਾਂਵਾਲੀ ਸਤਿਸੰਗ ਘਰ ਕੋਲ ਇਕ ਨੌਜਵਾਨ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਕੁੱਝ ਸਮਾਨ ਸੁੱਟ ਕੇ ਖਿਸਕਣ ਲੱਗਿਆ।

Ad Position 21
No active advertisement
ਅਜੀਤ ਡੈਸਕ 14-11-2026
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮਨਦੀਪ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਮੰਡੀ ਰੋੜਾਂਵਾਲੀ ਸਤਿਸੰਗ ਘਰ ਕੋਲ ਇਕ ਨੌਜਵਾਨ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਕੁੱਝ ਸਮਾਨ ਸੁੱਟ ਕੇ ਖਿਸਕਣ ਲੱਗਿਆ। ਪੁਲਿਸ ਪਾਰਟੀ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਲਾਈਟਰ, ਪੰਨੀ ਅਤੇ 10 ਰੁਪਏ ਦਾ ਸੜਿਆ ਹੋਇਆ ਭਾਰਤੀ ਕਰੰਸੀ ਨੋਟ ਬਰਾਮਦ ਹੋਇਆ। ਕਾਬੂ ਕੀਤੇ ਵਿਅਕਤੀ ਨੇ ਆਪਣਾ ਨਾਮ ਮਨਦੀਪ ਸਿੰਘ ਉਰਫ਼ ਬੋਕਨ ਪੁੱਤਰ ਗੁਰਨਾਮ ਸਿੰਘ ਵਾਸੀ ਨੁਕੇਰੀਆਂ ਦੱਸਿਆ ਅਤੇ ਹੈਰੋਇਨ ਦਾ ਸੇਵਨ ਕਰਨ ਬਾਰੇ ਦੱਸਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੀਆਂ ਮੰਡੀਆਂ ’ ਚ ਝੋਨੇ ਦੇ ਅੰਬਾਰ , ਖ਼ੂਨ ਦੇ ਹੰਝੂ ਰੋ ਰਿਹਾ ਕਿਸਾਨ , ਕੁੰਭਕਰਨੀ ਨੀਂਦ ਸੁੱਤੀ ਪੰਜਾਬ ਸਰਕਾਰ -... ਅਗਲੀ ਖ਼ਬਰ ਰੇਲਵੇ ਸਟੇਸ਼ਨ ’ ਤੇ ਸੁੰਦਰ ਪਾਰਕ ਬਣਾਇਆ ਜਾਵੇ - ਸੰਮਤੀ
Ad Position 24