ਮੁੱਖ ਮਹਿਮਾਨ ਹਲਕਾ ਵਿਧਾਇਕ ਗੋਲਡੀ ਕੰਬੋਜ ਨੇ ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਭਰਪੂਰ ਸਰਾਹਣਾ
ਜਲਾਲਾਬਾਦ,13 ਨਵੰਬਰ(ਜਤਿੰਦਰ ਪਾਲ ਸਿੰਘ)-ਹਲਕੇ ਦੇ ਪ੍ਰਮੁੱਖ ਵਿੱਦਿਅਕ ਅਦਾਰੇ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਲਾਲਾਬਾਦ ਵਿਖੇ ਸ਼ੁੱਕਰਵਾਰ ਨੂੰ ਸਾਲਾਨਾ ਡਾਂਸ ਮੁਕਾਬਲੇ ਦੇ ਦੂਸਰੇ ਦਿਨ ਦਾ ਸਮਾਗਮ ਧੂਮਧਾਮ, ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਸਕੂਲ ਕੈਂਪਸ ਵਿਖੇ ਕਰਵਾਇਆ ਗਿਆ। ਇਸ ਦਿਨ ਤੀਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ।
ਆ
ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ ਹਲਕਾ ਵਿਧਾਇਕ ਜਗਦੀਪ ਗੋਲਡੀ ਕੰਬੋਜ, ਅੰਕੁਸ਼ ਮੁਟਨੇਜਾ ਅਤੇ ਪ੍ਰਦੀਪ ਕੁਮਾਰ ਚੁੱਘ। ਤਸਵੀਰਾਂ-ਜਤਿੰਦਰ ਪਾਲ ਸਿੰਘ
14-11-2026
ਜਲਾਲਾਬਾਦ,13 ਨਵੰਬਰ(ਜਤਿੰਦਰ ਪਾਲ ਸਿੰਘ)-ਹਲਕੇ ਦੇ ਪ੍ਰਮੁੱਖ ਵਿੱਦਿਅਕ ਅਦਾਰੇ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਲਾਲਾਬਾਦ ਵਿਖੇ ਸ਼ੁੱਕਰਵਾਰ ਨੂੰ ਸਾਲਾਨਾ ਡਾਂਸ ਮੁਕਾਬਲੇ ਦੇ ਦੂਸਰੇ ਦਿਨ ਦਾ ਸਮਾਗਮ ਧੂਮਧਾਮ, ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਸਕੂਲ ਕੈਂਪਸ ਵਿਖੇ ਕਰਵਾਇਆ ਗਿਆ। ਇਸ ਦਿਨ ਤੀਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਸਮਾਗਮ ਦੀ ਸ਼ੁਰੂਆਤ ਅਰਦਾਸ ਅਤੇ ਸੁਆਗਤ ਗੀਤ ਨਾਲ ਕੀਤੀ ਗਈ। ਸਮਾਗਮ ਦੌਰਾਨ ਬੱਚਿਆਂ ਨੇ ਪੰਜਾਬੀ ਲੋਕ-ਨਾਚ, ਗਿੱਧਾ, ਭੰਗੜਾ, ਝੂਮਰ, ਲੋਕ-ਗੀਤ ਅਤੇ ਰਾਜਸਥਾਨੀ ਲੋਕ ਨਾਚ ਸਮੇਤ ਵੱਖ-ਵੱਖ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਤੋਂ ਇਲਾਵਾ ਫਾਸਟ ਫੂਡ, ਸਾਈਬਰ ਅਪਰਾਧ ਅਤੇ ਆਜ਼ਾਦੀ ਕਬ ਆਏਗੀ ਵਰਗੇ ਸਮਾਜਿਕ ਵਿਸ਼ਿਆਂ ਨੂੰ ਦਰਸਾਉਂਦੀਆਂ ਪੇਸ਼ਕਾਰੀਆਂ ਰਾਹੀਂ ਬੱਚਿਆਂ ਨੇ ਮਨੋਰੰਜਨ ਦੇ ਨਾਲ-ਨਾਲ ਸਮਾਜ ਨੂੰ ਮਹੱਤਵਪੂਰਨ ਸੰਦੇਸ਼ ਵੀ ਦਿੱਤੇ। ਮਾਪਿਆਂ ਅਤੇ ਮਹਿਮਾਨਾਂ ਨੇ ਤਾੜੀਆਂ ਦੀ ਗੂੰਜ ਨਾਲ ਬੱਚਿਆਂ ਦਾ ਹੌਸਲਾ ਵਧਾਇਆ।ਇਸ ਸਮਾਗਮ ਵਿਚ ਹਲਕੇ ਦੇ ਮੌਜੂਦਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੇ ਨਾਲ ਹੀ ਬਾਬਾ ਬਲਜੀਤ ਸਿੰਘ ਗੁਰਦੁਆਰਾ ਨਾਨਕਸਰ ਸ਼ੇਰ ਮੁਹੰਮਦ, ਨਗਰ ਕੌਂਸਲ ਜਲਾਲਾਬਾਦ ਦੇ ਪ੍ਰਧਾਨ ਅੰਕੁਸ਼ ਮੁਟਨੇਜਾ, ਚੇਅਰਮੈਨ ਮਾਰਕੀਟ ਕਮੇਟੀ ਜਲਾਲਾਬਾਦ ਪ੍ਰਦੀਪ ਕੁਮਾਰ ਪਿੰਟਾਂ ਚੁੱਘ, ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਜਲਾਲਾਬਾਦ ਐਡਵੋਕੇਟ ਰਾਜੀਵ ਬਜਾਜ, ਮੀਤ ਪ੍ਰਧਾਨ ਸੋਨੂੰ ਘੋਗਾ ਵੀ ਸ਼ਾਮਲ ਹੋਏ। ਸਕੂਲ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਵਿਦਿਆਰਥੀਆਂ ਨੇ ਗਤਕਾ ਖੇਡ ਦੀ ਸ਼ਾਨਦਾਰ ਪੇਸ਼ਕਾਰੀ ਕਰਕੇ ਸਿੱਖ ਸ਼ਸਤਰ ਵਿੱਦਿਆ ਦੀ ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਦਰਸ਼ਨ ਕਰਕੇ ਆਏ ਹੋਏ ਮਹਿਮਾਨਾਂ ਦਾ ਮਨ ਮੋਹ ਲਿਆ। ਹਲਕਾ ਵਿਧਾਇਕ ਜਗਦੀਪ ਗੋਲਡੀ ਕੰਬੋਜ ਨੇ ਕਿਹਾ ਕਿ ਸਕੂਲ ਦੇ ਛੋਟੇ-ਛੋਟੇ ਬੱਚਿਆਂ ਨੂੰ ਸਟੇਜ ਉਤੇ ਪੂਰੇ ਆਤਮ-ਵਿਸ਼ਵਾਸ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਦੇਖ ਕੇ ਉਨ੍ਹਾਂ ਨੂੰ ਬੇਹੱਦ ਖ਼ੁਸ਼ੀ ਅਤੇ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਮਾਪਿਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਬੱਚਿਆਂ ਨੂੰ ਸਿਰਫ਼ ਪੜ੍ਹਾਈ ਤੱਕ ਹੀ ਸੀਮਤ ਨਾ ਰੱਖਣ, ਸਗੋਂ ਉਨ੍ਹਾਂ ਨੂੰ ਇੱਕ ਚੰਗਾ, ਮਿਹਨਤੀ, ਅਨੁਸ਼ਾਸਿਤ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਵੱਲ ਵੀ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਆਪਣੇ ਜੀਵਨ ਵਿਚ ਸਹੀ ਦਿਸ਼ਾ ਚੁਣਨ ਦਾ ਸੰਦੇਸ਼ ਦਿੱਤਾ। ਸਮਾਗਮ ਵਿਚ ਨਗਰ ਕੌਂਸਲ ਜਲਾਲਾਬਾਦ ਦੇ ਕੌਂਸਲਰ ਸ਼ਾਮ ਸੁੰਦਰ ਮੈਣੀ, ਅੰਕਿਤ ਕਟਾਰੀਆ, ਤੰਨੂ ਵਿਜ਼, ਹਰੀਸ਼ ਸੇਤੀਆ,ਦਰਸ਼ਨ ਜੋਸਨ , ਅਮਰਜੀਤ ਪੰਮੂ, ਦੀਪੂ ਜੋਸਨ, ਤਮਨ ਕਮੀਰੀਆ, ਹਨੀ ਅਨੇਜਾ, ਸੋਨੂੰ ਧਮੀਜਾ, ਜਰਨੈਲ ਸਿੰਘ, ਵਪਾਰ ਮੰਡਲ ਦੇ ਪ੍ਰਧਾਨ ਬੱਬੂ ਡੋਡਾ, ਰਵੀ ਕੰਬੋਜ ਸਰਕਲ ਪ੍ਰਧਾਨ, ਰਜਿੰਦਰ ਸਿੰਘ ਪੀ.ਏ, ਗੁਰਪ੍ਰੀਤ ਸਿੰਘ ਲਾਡੀ ਪੀ.ਏ, ਆੜ੍ਹਤੀ ਯੂਨੀਅਨ ਦੇ ਪ੍ਰਧਾਨ ਜੱਜ ਦਰਗਨ, ਅਮਰਿੰਦਰ ਸਿੰਘ ਮੁਖੀਜਾ, ਸੁਰਿੰਦਰ ਸ਼ਰਮ ਸੇਵਾਦਾਰ ਗਊਸ਼ਾਲਾ ਸਮੇਤ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਸਕੂਲ ਪ੍ਰਬੰਧਕਾਂ ਨੇ ਸਮੂਹ ਮਹਿਮਾਨਾਂ, ਮਾਪਿਆਂ, ਵਿਦਿਆਰਥੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਅਤੇ ਹੌਸਲਾ ਅਫ਼ਜ਼ਾਈ ਨੇ ਇਸ ਦਿਨ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ।