13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਫ਼ਾਜ਼ਿਲਕਾ ਦੀ ਸਰਬਸੰਮਤੀ ਨਾਲ ਚੋਣ - ਗੁਰਭੇਜ ਸਿੰਘ ਰੋਹੀ ਵਾਲਾ ਬਣੇ ਜ਼ਿਲ੍ਹਾ ਪ੍ਰਧਾਨ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਇਜਲਾਸ ਦੀ ਚੋਣ ਮੁਹਿੰਮ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੀ ਚੋਣ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ ਮੁਕੰਮਲ ਹੋਈ। ਇਸ ਮੌਕੇ ਜ਼ਿਲ੍ਹੇ ਦੇ ਕੁੱਲ 40 ਪਿੰਡਾਂ ਵਿਚੋਂ 22 ਪਿੰਡਾਂ ਦੇ ਡੈਲੀਗੇਟਾਂ ਸਮੇਤ ਵੱਡੀ ਗਿਣਤੀ ਵਿਚ ਕਿਸਾਨਾਂ, ਮਾਤਾਵਾਂ ਅਤੇ ਭੈਣਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 14-11-2026
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਇਜਲਾਸ ਦੀ ਚੋਣ ਮੁਹਿੰਮ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੀ ਚੋਣ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ ਮੁਕੰਮਲ ਹੋਈ। ਇਸ ਮੌਕੇ ਜ਼ਿਲ੍ਹੇ ਦੇ ਕੁੱਲ 40 ਪਿੰਡਾਂ ਵਿਚੋਂ 22 ਪਿੰਡਾਂ ਦੇ ਡੈਲੀਗੇਟਾਂ ਸਮੇਤ ਵੱਡੀ ਗਿਣਤੀ ਵਿਚ ਕਿਸਾਨਾਂ, ਮਾਤਾਵਾਂ ਅਤੇ ਭੈਣਾਂ ਨੇ ਸ਼ਮੂਲੀਅਤ ਕੀਤੀ। ਚੋਣ ਪ੍ਰਕਿਰਿਆ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਸਰਕਾਰਾਂ ਵਲੋਂ ਸਾਮਰਾਜੀ ਨੀਤੀਆਂ ਤਹਿਤ ਲੋਕਾਂ ਦੀਆਂ ਜ਼ਮੀਨਾਂ, ਰੁਜ਼ਗਾਰ ਅਤੇ ਜਨਤਕ ਅਦਾਰਿਆਂ ਨੂੰ ਖੋਹਣ ਲਈ ਤਿੱਖੇ ਹਮਲੇ ਕੀਤੇ ਜਾ ਰਹੇ ਹਨ। ਇਨ੍ਹਾਂ ਹਮਲਿਆਂ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਮਜ਼ਬੂਤ ਕਿਸਾਨ ਅੰਦੋਲਨ ਦੀ ਲੋੜ ਹੈ, ਜਿਸ ਦੀ ਅਗਵਾਈ ਦ੍ਰਿੜ੍ਹ ਇਰਾਦਿਆਂ ਅਤੇ ਪਰਿਪੱਕ ਸੋਚ ਵਾਲੇ ਆਗੂ ਹੀ ਕਰ ਸਕਦੇ ਹਨ। ਉਨ੍ਹਾਂ ਸਮੂਹ ਆਗੂਆਂ ਨੂੰ ਪਿਛਲੇ ਸੰਘਰਸ਼ਾਂ ਦਾ ਲੇਖਾ-ਜੋਖਾ ਅਤੇ ਕਾਰਜਕਾਰੀ ਰਿਪੋਰਟਾਂ ਤਿਆਰ ਕਰਨ ਦਾ ਸੱਦਾ ਦਿੱਤਾ ਤਾਂ ਜੋ ਖ਼ਾਮੀਆਂ ਨੂੰ ਦੂਰ ਕਰਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਚੋਣ ਦੌਰਾਨ ਗੁਰਭੇਜ ਸਿੰਘ ਰੋਹੀ ਵਾਲਾ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਰਮਨਦੀਪ ਕੌਰ ਚੱਕ ਨਿਧਾਨਾਂ ਨੂੰ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਜਗਸੀਰ ਸਿੰਘ ਘੋਲਾ ਨੂੰ ਜਨਰਲ ਸਕੱਤਰ, ਮਨਜੀਤ ਸਿੰਘ ਘਟਿਆਂ ਵਾਲੀ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਮੀਤ ਸਿੰਘ ਮੰਨੇ ਵਾਲਾ ਨੂੰ ਮੀਤ ਪ੍ਰਧਾਨ, ਸੰਤਪਾਲ ਸਿੰਘ ਚੱਕ ਨਿਧਾਨਾਂ ਨੂੰ ਜਥੇਬੰਦਕ ਸਕੱਤਰ, ਜਤਿੰਦਰ ਸਿੰਘ ਰੋਹੀਵਾਲਾ ਨੂੰ ਪ੍ਰਚਾਰ ਸਕੱਤਰ, ਬਲਜੀਤ ਸਿੰਘ ਕੋਕਰੀ ਨੂੰ ਜ਼ਿਲ੍ਹਾ ਖ਼ਜ਼ਾਨਚੀ ਅਤੇ ਹਰਜੀਤ ਸਿੰਘ ਘਾਗਾਂ ਖ਼ੁਰਦ ਨੂੰ ਸਹਾਇਕ ਚੁਣਿਆ ਗਿਆ। ਇਸ ਦੇ ਨਾਲ ਹੀ ਜਸਕੌਰ ਸਿੰਘ ਜੰਡ ਵਾਲਾ, ਪੂਰਨ ਸਿੰਘ ਤੰਬੂ ਵਾਲਾ ਅਤੇ ਸੁਰਜੀਤ ਸਿੰਘ ਗੁਰੂਹਰਸਹਾਏ ਨੂੰ ਜ਼ਿਲ੍ਹਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਅੰਤ ਵਿਚ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੰਦਿਆਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਰਮਨ ਬਹਿਲ ਅਤੇ ਦੀਨਾਨਗਰ ਤੋਂ ਸ਼ਮਸ਼ੇਰ ਸਿੰਘ ਨੂੰ ਟਿਕਟ ਮਿਲਣ ਨਾਲ ਦੋਵਾਂ ਹਲਕਿਆਂ ਅੰਦਰ... ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
Ad Position 24